ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀਆਂ ਵਧੀਆਂ ਮੁਸ਼ਕਿਲਾਂ, ਈਡੀ ਤੇ ਆਮਦਨ ਕਰ ਵਿਭਾਗ ਨੇ ਸੁੰਦਰ ਸ਼ਾਮ ਅਰੋੜਾ ਦੇ ਘਰ ਮਾਰਿਆ ਛਾਪਾ
ਅੱਜ ਦੀ ਈਡੀ ਛਾਪੇਮਾਰੀ ਅਰੋੜਾ ਵੱਲੋਂ ਵੱਡੀ ਰਕਮ ਦੇ ਕਥਿਤ ਗਬਨ ਦੇ ਸਬੰਧ ਵਿੱਚ ਵੀ ਕੀਤੀ ਜਾ ਰਹੀ ਹੈ, ਜਿਸਨੇ ਪੰਜਾਬ ਦੇ ਉਦਯੋਗ ਮੰਤਰੀ ਵਜੋਂ ਸੇਵਾ ਨਿਭਾਉਂਦੇ ਹੋਏ ਲਏ ਗਏ ਫੈਸਲਿਆਂ ਰਾਹੀਂ ਨਿੱਜੀ ਕੰਪਨੀਆਂ ਨੂੰ ਲਾਭ ਪਹੁੰਚਾਇਆ ਸੀ।
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੁੱਧਵਾਰ ਸਵੇਰੇ ਹੁਸ਼ਿਆਰਪੁਰ ਵਿੱਚ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਸੁੰਦਰ ਸ਼ਿਆਮ ਅਰੋੜਾ ਦੇ ਘਰ ਛਾਪਾ ਮਾਰਿਆ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਈਡੀ ਛਾਪੇਮਾਰੀ ਅਰੋੜਾ ਵੱਲੋਂ ਵੱਡੀ ਰਕਮ ਦੇ ਕਥਿਤ ਗਬਨ ਦੇ ਸਬੰਧ ਵਿੱਚ ਵੀ ਕੀਤੀ ਜਾ ਰਹੀ ਹੈ, ਜਿਸਨੇ ਪੰਜਾਬ ਦੇ ਉਦਯੋਗ ਮੰਤਰੀ ਵਜੋਂ ਸੇਵਾ ਨਿਭਾਉਂਦੇ ਹੋਏ ਲਏ ਗਏ ਫੈਸਲਿਆਂ ਰਾਹੀਂ ਨਿੱਜੀ ਕੰਪਨੀਆਂ ਨੂੰ ਲਾਭ ਪਹੁੰਚਾਇਆ ਸੀ।
ਦੱਸ ਦਈਏ ਕਿ ਇਸ ਅਚਾਨਕ ਕਾਰਵਾਈ ਨੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਨਾਲ ਆਏ ਅਧਿਕਾਰੀਆਂ ਨੇ ਘਰ ਦੇ ਸਾਰੇ ਪ੍ਰਵੇਸ਼ ਦੁਆਰ ਸੀਲ ਕਰ ਦਿੱਤੇ ਹਨ, ਕਿਸੇ ਨੂੰ ਵੀ ਅੰਦਰ ਜਾਣ ਜਾਂ ਬਾਹਰ ਜਾਣ ਤੋਂ ਰੋਕਿਆ ਗਿਆ ਹੈ। ਮੋਬਾਈਲ ਫੋਨ ਅਤੇ ਹੋਰ ਇਲੈਕਟ੍ਰਾਨਿਕ ਯੰਤਰ ਵੀ ਜ਼ਬਤ ਕਰ ਲਏ ਗਏ ਹਨ ਅਤੇ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਦੋ ਗੰਭੀਰ ਭ੍ਰਿਸ਼ਟਾਚਾਰ ਮਾਮਲਿਆਂ ’ਚ ਫਸੇ ਸੁੰਦਰ ਸ਼ਾਮ ਅਰੋੜਾ
ਕਾਬਿਲੇਗੌਰ ਹੈ ਕਿ ਸੁੰਦਰ ਸ਼ਾਮ ਅਰੋੜਾ ਪਹਿਲਾਂ ਹੀ ਦੋ ਗੰਭੀਰ ਭ੍ਰਿਸ਼ਟਾਚਾਰ ਮਾਮਲਿਆਂ ਵਿੱਚ ਫਸਿਆ ਹੋਇਆ ਹੈ। ਉਸ 'ਤੇ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਵਿੱਚ ਕਥਿਤ ਬੇਨਿਯਮੀਆਂ ਅਤੇ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦਾ ਇਲਜ਼ਾਮ ਹੈ। ਉਨ੍ਹਾਂ ਨੂੰ ਪਹਿਲਾਂ ਵਿਜੀਲੈਂਸ ਵਿਭਾਗ ਦੁਆਰਾ ਗ੍ਰਿਫਤਾਰ ਕੀਤਾ ਗਿਆ ਸੀ। ਹੁਣ ਮਾਮਲੇ ਵਿੱਚ ਈਡੀ ਦੀ ਐਂਟਰੀ ਦਰਸਾਉਂਦੀ ਹੈ ਕਿ ਜਾਂਚ ਵਿੱਚ ਮਨੀ ਲਾਂਡਰਿੰਗ ਨੂੰ ਸ਼ਾਮਲ ਕਰਨ ਲਈ ਵੀ ਗੱਲ ਆਖੀ ਜਾ ਰਹੀ ਹੈ।
ਕੀ ਹੈ ਪੂਰਾ ਮਾਮਲਾ?
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਅਰੋੜਾ 'ਤੇ ਕਾਂਗਰਸ ਸਰਕਾਰ ਵਿੱਚ ਮੰਤਰੀ ਰਹਿੰਦੇ ਹੋਏ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਨਿੱਜੀ ਕੰਪਨੀਆਂ ਨੂੰ ਲਾਭ ਪਹੁੰਚਾਉਣ ਦਾ ਇਲਜ਼ਾਮ ਹੈ। ਉਸਨੂੰ ਇੱਕ ਅਧਿਕਾਰੀ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦਿੰਦੇ ਹੋਏ ਰੰਗੇ ਹੱਥੀਂ ਵੀ ਫੜਿਆ ਗਿਆ ਸੀ। ਆਮਦਨ ਕਰ ਵਿਭਾਗ ਹੁਣ ਉਸਦੇ ਵਿੱਤੀ ਲੈਣ-ਦੇਣ ਅਤੇ ਉਸਦੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦਾਂ ਵਿੱਚ ਅੰਤਰ ਦੀ ਜਾਂਚ ਕਰ ਰਿਹਾ ਹੈ।