ਸਾਬਕਾ DIG ਹਰਚਰਨ ਸਿੰਘ ਭੁੱਲਰ ਦੇ ਘਰ ED ਦੀ ਰੇਡ; ਘਰ ਸਮੇਤ 11 ਟਿਕਾਣਿਆਂ ’ਤੇ ਛਾਪੇਮਾਰੀ
ਪਿਛਲੇ ਸਾਲ ਭੁੱਲਰ ਦੇ ਚੰਡੀਗੜ੍ਹ ਸਥਿਤ ਘਰ ਦੀ ਤਲਾਸ਼ੀ ਦੌਰਾਨ, ਸੀਬੀਆਈ ਨੇ 7.36 ਕਰੋੜ ਰੁਪਏ ਤੋਂ ਵੱਧ ਦੀ ਨਕਦੀ, 2.32 ਕਰੋੜ ਰੁਪਏ ਤੋਂ ਵੱਧ ਦੇ ਗਹਿਣੇ, 26 ਬ੍ਰਾਂਡ ਵਾਲੀਆਂ ਘੜੀਆਂ ਅਤੇ ਪਰਿਵਾਰਕ ਮੈਂਬਰਾਂ ਦੇ ਨਾਮ 'ਤੇ ਅਚੱਲ ਜਾਇਦਾਦ ਦੇ ਦਸਤਾਵੇਜ਼ ਬਰਾਮਦ ਕੀਤੇ ਸਨ।
Harcharan Singh Bhullar News : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ 11 ਟਿਕਾਣਿਆਂ 'ਤੇ ਤਲਾਸ਼ੀ ਲੈ ਰਿਹਾ ਹੈ। ਇਹ ਕਾਰਵਾਈ ਸੋਮਵਾਰ ਸਵੇਰੇ ਸ਼ੁਰੂ ਹੋਈ।
ਮਿਲੀ ਜਾਣਕਾਰੀ ਮੁਤਾਬਿਕ ਈਡੀ ਵੱਲੋਂ ਚੰਡੀਗੜ੍ਹ, ਲੁਧਿਆਣਾ, ਪਟਿਆਲਾ, ਨਾਭਾ ਅਤੇ ਜਲੰਧਰ ਵਿੱਚ 11 ਥਾਵਾਂ 'ਤੇ ਤਲਾਸ਼ੀ ਲਈ ਜਾ ਰਹੀ ਹੈ। ਇਹ ਟਿਕਾਣੇ ਭੁੱਲਰ, ਉਸਦੇ ਸਾਥੀਆਂ ਅਤੇ ਸ਼ੱਕੀ ਬੇਨਾਮੀਦਾਰਾਂ ਨਾਲ ਜੁੜੇ ਹੋਏ ਹਨ। ਡੀਆਈਜੀ ਭੁੱਲਰ ਨੂੰ ਪਿਛਲੇ ਸਾਲ 8 ਲੱਖ ਰੁਪਏ ਦੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸਦੇ ਅਹਾਤੇ 'ਤੇ ਬਾਅਦ ਵਿੱਚ ਛਾਪੇਮਾਰੀ ਤੋਂ ਬਾਅਦ 7 ਕਰੋੜ ਰੁਪਏ ਨਿਕਲੇ।
ਇਸ ਤੋਂ ਇਲਾਵਾ ਪਟਿਆਲਾ ਦੇ ਮਸ਼ਹੂਰ ਪ੍ਰਾਪਰਟੀ ਡੀਲਰ ਬੀਐਚ ਪ੍ਰਾਪਰਟੀ ’ਤੇ ਵੀ ਈਡੀ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਇਸ ਤੋਂ ਪਹਿਲਾਂਵੀ ਈਡੀ ਦੀ ਟੀਮ ਬੀਐਚ ਪ੍ਰਾਪਰਟੀ ’ਤੇ ਛਾਪੇਮਾਰੀ ਕਰ ਚੁੱਕੀ ਹੈ। ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਮਾਮਲੇ ’ਚ ਹੀ ਛਾਪੇਮਾਰੀ ਕੀਤੀ ਜਾ ਰਹੀ ਹੈ।