Delhi Excise Scam Case: ਕੋਰਟ ਨੇ ਮਨੀਸ਼ ਸਿਸੋਦੀਆ ਨੂੰ 7 ਦਿਨਾਂ ਦੇ ਈਡੀ ਰਿਮਾਂਡ 'ਤੇ ਭੇਜਿਆ

ਆਬਕਾਰੀ ਨੀਤੀ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ‘ਆਪ’ ਨੇਤਾ ਮਨੀਸ਼ ਸਿਸੋਦੀਆ ਨੂੰ ਅੱਜ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ’ਚ ਪੇਸ਼ ਕੀਤਾ ਗਿਆ। ਈ.ਡੀ. ਨੇ ਅਦਾਲਤ ਅੱਗੇ ਆਪਣੀ ਅਰਜ਼ੀ ਵਿਚ ਸਿਸੋਦੀਆ ਦੀ 10 ਦਿਨਾਂ ਦੀ ਹਿਰਾਸਤ ਦੀ ਮੰਗ ਕੀਤੀ ਸੀ ਪਰ ਕੋਰਟ ਨੇ ਮਨੀਸ਼ ਸਿਸੋਦੀਆ ਨੂੰ 7 ਦਿਨਾਂ ਦੇ ਈਡੀ ਰਿਮਾਂਡ 'ਤੇ ਭੇਜ ਦਿੱਤਾ ਹੈ।

By  Ramandeep Kaur March 10th 2023 04:48 PM -- Updated: March 10th 2023 05:16 PM

ਨਵੀਂ ਦਿੱਲੀ: ਆਬਕਾਰੀ ਨੀਤੀ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ‘ਆਪ’ ਨੇਤਾ ਮਨੀਸ਼ ਸਿਸੋਦੀਆ ਨੂੰ ਅੱਜ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ’ਚ ਪੇਸ਼ ਕੀਤਾ ਗਿਆ। ਈ.ਡੀ. ਨੇ ਅਦਾਲਤ ਅੱਗੇ ਆਪਣੀ ਅਰਜ਼ੀ ਵਿਚ ਸਿਸੋਦੀਆ ਦੀ 10 ਦਿਨਾਂ ਦੀ ਹਿਰਾਸਤ ਦੀ ਮੰਗ ਕੀਤੀ ਸੀ ਪਰ ਕੋਰਟ ਨੇ ਮਨੀਸ਼ ਸਿਸੋਦੀਆ ਨੂੰ 7 ਦਿਨਾਂ ਦੇ ਈਡੀ ਰਿਮਾਂਡ 'ਤੇ ਭੇਜ ਦਿੱਤਾ ਹੈ।

ਈਡੀ ਨੇ ਦਿੱਲੀ ਦੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਰ ਕੀਤਾ ਹੈ। ਸਿਸੋਦੀਆ ਦੀ ਪੇਸ਼ੀ ਦੇ ਮੱਦੇਨਜ਼ਰ 'ਰਾਊਜ ਐਵੇਨਿਊ' ਕੋਰਟ ਦੇ ਅੰਦਰ ਅਤੇ ਬਾਹਰ ਭਾਰੀ ਸੁਰੱਖਿਆ ਤਾਇਨਾਤ ਕੀਤੀ ਗਈ ਸੀ। 

ਆਮ ਆਦਮੀ ਪਾਰਟੀ ਦੇ ਸਮਰਥਕਾਂ ਨੇ ਅਦਾਲਤ ਕੰਪਲੈਕਸ ਦੇ ਬਾਹਰ ਧਰਨਾ ਦਿੱਤਾ ਅਤੇ ਸਿਸੋਦੀਆ ਦੇ ਸਮਰਥਨ 'ਚ ਨਾਅਰੇ ਲਗਾਏ, ਜਦੋਂ ਕਿ ਭਾਜਪਾ ਦੇ ਸਮਰਥਕਾਂ ਨੇ ਇਸ ਮਾਮਲੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਕੀਤਾ। 

ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ ਦਿੱਲੀ ਦੀ ਆਬਕਾਰੀ ਨੀਤੀ 'ਚ ਕਥਿਤ ਬੇਨਿਯਮੀਆਂ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਈ.ਡੀ. ਨੇ ਇਸ ਨਾਲ ਜੁੜੇ ਮਨੀ ਲਾਂਡਰਿੰਗ ਦੇ ਇਕ ਮਾਮਲੇ 'ਚ ਤਿਹਾੜ ਜੇਲ੍ਹ 'ਚ ਸਿਸੋਦੀਆ ਤੋਂ ਪੁੱਛ-ਗਿੱਛ ਕੀਤੀ ਅਤੇ ਵੀਰਵਾਰ ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

ਇਹ ਵੀ ਪੜ੍ਹੋ : Yamunanagar Road Aacident : ਯਮੁਨਾਨਗਰ 'ਚ ਵੀ ਦਿੱਲੀ ਵਰਗਾ ਦਿਲ ਨੂੰ ਦਹਿਲਾ ਦੇਣ ਵਾਲਾ ਹਾਦਸਾ, 1 ਦੀ ਮੌਤ

Related Post