Punjab Corruption Case : ED ਦਾ ਮਨੀ ਲਾਂਡਰਿੰਗ ਮਾਮਲੇ ਚ ਵੱਡਾ ਐਕਸ਼ਨ, ਪੰਜਾਬ ਦੇ ਮੁੱਖ ਸਕੱਤਰ ਨੂੰ ਸੰਮਨ ਜਾਰੀ
Punjab Corruption Case : ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਵਿੱਚ ਪੰਜਾਬ ਦੇ ਮੁੱਖ ਸਕੱਤਰ ਕੇ ਏ ਪੀ ਸਿਨਹਾ ਨੂੰ 26 ਨਵੰਬਰ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ।
Punjab Corruption Case : ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਵਿੱਚ ਪੰਜਾਬ ਦੇ ਮੁੱਖ ਸਕੱਤਰ ਕੇ ਏ ਪੀ ਸਿਨਹਾ ਨੂੰ 26 ਨਵੰਬਰ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਪ੍ਰਮੁੱਖ ਸਕੱਤਰ (ਵਿੱਤ) ਨੂੰ ਵੀ ਮਨੀ ਲਾਂਡਰਿੰਗ ਰੋਕਥਾਮ ਐਕਟ (PMLA) ਦੇ ਤਹਿਤ ਪੁੱਛਗਿੱਛ ਲਈ ਇਸੇ ਤਰ੍ਹਾਂ ਦਾ ਸੰਮਨ ਭੇਜਿਆ ਗਿਆ ਹੈ।
ਸਿਨਹਾ 1992 ਬੈਚ ਦੇ ਭਾਰਤੀ ਪ੍ਰਸ਼ਾਸਨਿਕ ਸੇਵਾ (IAS) ਅਧਿਕਾਰੀ ਹਨ। ਅਧਿਕਾਰੀਆਂ ਅਨੁਸਾਰ, ਇਹ ਜਾਂਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਨਾਲ ਸਬੰਧਤ ਹੈ।
ਇਸ ED ਸੰਮਨ ਨੇ ਪੰਜਾਬ ਦੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਮੁੱਖ ਸਕੱਤਰ ਵਰਗੇ ਉੱਚ-ਦਰਜੇ ਦੇ ਅਧਿਕਾਰੀ ਨੂੰ ਮਨੀ ਲਾਂਡਰਿੰਗ ਜਾਂਚ ਵਿੱਚ ਪੁੱਛਗਿੱਛ ਲਈ ਸੰਮਨ ਕੀਤੇ ਜਾਣ ਨੂੰ ਇੱਕ ਵੱਡਾ ਵਿਕਾਸ ਮੰਨਿਆ ਜਾ ਰਿਹਾ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਨੂੰ ਘੇਰਿਆ
ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਐਕਸ (ਟਵਿੱਟਰ) 'ਤੇ ਆਪਣੀ ਪੋਸਟ 'ਚ ਲਿਖਿਆ, ''ਈਡੀ ਨੇ ਆਖ਼ਿਰਕਾਰ ਭ੍ਰਿਸ਼ਟਾਚਾਰ ਜਾਂਚ 'ਚ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਪ੍ਰਸਾਦ ਸਿਨਹਾ ਉਰਫ਼ “ਟੋਪੀ ਉਰਫ਼ ਕੈਪ ਸਿਨਹਾ” ਅਤੇ ਪ੍ਰਿੰਸੀਪਲ ਸਕੱਤਰ, ਵਿੱਤ ਨੂੰ ਸੰਮਨ ਕਰ ਲਿਆ ਹੈ।''
ਉਨ੍ਹਾਂ ਅੱਗੇ ਲਿਖਿਆ, ''ਆਪ ਸਰਕਾਰ ਅਧੀਨ ਸਭ ਤੋਂ ਵੱਧ ਸਮਝੌਤਾਪ੍ਰਸਤ ਅਤੇ ਕਥਿਤ ਤੌਰ 'ਤੇ ਭ੍ਰਿਸ਼ਟ ਮੁੱਖ ਸਕੱਤਰ ਨੂੰ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਖਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾਉਣ ਵਾਲੇ ਫੈਸਲਿਆਂ ਲਈ ਜਵਾਬ ਦੇਣਾ ਪਵੇਗਾ। 26 ਨਵੰਬਰ - ਹਿਸਾਬ ਦਾ ਦਿਨ ਹੈ! ਪੰਜਾਬ ਨੂੰ ਜਵਾਬਦੇਹੀ ਚਾਹੀਦੀ ਹੈ, ਇਸ ਭ੍ਰਿਸ਼ਟਾਚਾਰੀ ਨੂੰ ਸਲਾਖਾਂ ਪਿੱਛੇ ਭੇਜਿਆ ਜਾਣਾ ਚਾਹੀਦਾ ਹੈ!''
ਖਬਰ ਅਪਡੇਟ ਜਾਰੀ...
ਇਹ ਵੀ ਪੜ੍ਹੋ... ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ 'ਤੇ ਸੰਕਟ ਦੇ ਬੱਦਲ ! ਫਾਇਰ ਵਿਭਾਗ ਨੇ ਰੱਖੀ ਸ਼ਰਤ
ਸਾਰਾ ਤੇਂਦੁਲਕਰ ਦੇ ਵਿਆਹ ਦੀਆਂ ਚਰਚਾਵਾਂ 'ਤੇ Reddit ਪੋਸਟ ਪਿੱਛੋਂ ਹੰਗਾਮਾ, ਭਾਬੀ ਦੀ ਵੀ ਸਾਹਮਣੇ ਆਈ ਪ੍ਰਤੀਕਿਰਿਆ
ਸੋਨੇ ਤੇ ਚਾਂਦੀ ਦੀਆਂ ਕੀਮਤਾਂ ਮੂੰਧੇ-ਮੂੰਹ ਡਿੱਗੀਆਂ, 1.50 ਲੱਖ ਰੁਪਏ ਪਹੁੰਚੀ ਚਾਂਦੀ ਦੀ ਕੀਮਤ, ਵੇਖੋ ਸੋਨੇ ਦਾ ਭਾਅ