CM ਮਾਨ ਵਿਵਾਦਤ ਵੀਡੀਓ ਮਾਮਲਾ ; ED ਨੇ ਲੁਧਿਆਣਾ CP ਸਮੇਤ ਕਈ ਅਧਿਕਾਰੀ ਕੀਤੇ ਤਲਬ
CM Mann Viral Video Case : ਮੁੱਖ ਮੰਤਰੀ ਭਗਵੰਤ ਮਾਨ ਦੀ ਕਥਿਤ ਵਾਇਰਲ ਵੀਡੀਓ ਦੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਮਾਮਲੇ ਵਿੱਚ ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਸਮੇਤ ਹੋਰ ਅਧਿਕਾਰੀਆਂ ਨੂੰ ਤਲਬ ਕੀਤਾ ਹੈ।
CM Mann Viral Video Case : ਮੁੱਖ ਮੰਤਰੀ ਭਗਵੰਤ ਮਾਨ ਦੀ ਕਥਿਤ ਵਾਇਰਲ ਵੀਡੀਓ ਦੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਮਾਮਲੇ ਵਿੱਚ ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਸਮੇਤ ਹੋਰ ਅਧਿਕਾਰੀਆਂ ਨੂੰ ਤਲਬ ਕੀਤਾ ਹੈ।
ਜਾਣਕਾਰੀ ਅਨੁਸਾਰ, ਇਨ੍ਹਾਂ ਅਧਿਕਾਰੀਆਂ ਖਿਲਾਫ਼ ਵੀਡੀਓ ਨੂੰ AI ਦੱਸਣ ਲਈ ਕਥਿਤ ਤੌਰ 'ਤੇ ਫਰਜ਼ੀ ਫੋਰੈਂਸਿਕ ਤੇ ਸਾਈਬਰ ਐਨਾਲਸਿਸ ਰਿਪੋਰਟ ਤਿਆਰ ਕਰਨ ਦਾ ਇਲਜ਼ਾਮ ਹੈ। ਜਾਂਚ ਏਜੰਸੀ ਨੇ ਇਨ੍ਹਾਂ ਸਾਰਿਆਂ ਨੂੰ 19 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਈਡੀ ਦੇ ਮੁੱਖ ਦਫਤਰ 'ਚ ਨਿੱਜੀ ਤੌਰ 'ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਗੁਰੂਗ੍ਰਾਮ 'ਚ ਦਰਜ ਹੋਈ ਸੀ ਐਫਆਈਆਰ
ਜ਼ਿਕਰਯੋਗ ਹੈ ਕਿ ਪਹਿਲਾਂ ਇਸ ਮਾਮਲੇ ਵਿੱਚ ਗੁਰੂਗ੍ਰਾਮ ਪੁਲਿਸ ਨੇ ਬੀਤੇ ਦਿਨੀ ਇਸ ਮਾਮਲੇ ਵਿੱਚ ਜਸਪ੍ਰੀਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਦੋ ਵਿਅਕਤੀਆਂ ਅੰਕਿਤ ਤੇ ਅਰੁਣ ਵਾਸੀ ਜੀਂਦ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ। ਆਪਣੀ ਸ਼ਿਕਾਇਤ ਵਿੱਚ ਜਸਪ੍ਰੀਤ ਨੇ ਇਲਜ਼ਾਮ ਲਾਇਆ ਸੀ ਕਿ ਉਸ ਨੂੰ ਫਰਜ਼ੀ ਰਿਪੋਰਟਾਂ ਤਿਆਰ ਕਰਨ ਲਈ ਧਮਕਾਇਆ ਗਿਆ ਸੀ ਅਤੇ 10 ਲੱਖ ਰੁਪਏ ਵੀ ਦਿੱਤੇ ਗਏ ਸਨ।
ਸ਼ਿਕਾਇਤਕਰਤਾ ਨੇ ਸ਼ਿਕਾਇਤ 'ਚ ਕਹੀਆਂ ਸੀ ਇਹ ਗੱਲਾਂ
ਦੱਸ ਦਈਏ ਕਿ ਮਾਮਲਾ ਪੁਲਿਸ ਸਟੇਸ਼ਨ ਡੀਐਲਐਫ ਸੈਕਟਰ-29, ਗੁਰੂਗ੍ਰਾਮ ਵਿਖੇ ਦਰਜ ਕੀਤਾ ਗਿਆ ਹੈ। ਸ਼ਿਕਾਇਤ ਦੇ ਅਨੁਸਾਰ, ਸ਼ਿਕਾਇਤਕਰਤਾ, ਜੋ ਕਿ ਡਿਜੀਟਲ ਫੋਰੈਂਸਿਕ, ਸਾਈਬਰ ਜਾਂਚ ਅਤੇ ਇਲੈਕਟ੍ਰਾਨਿਕ ਸਬੂਤ ਵਿਸ਼ਲੇਸ਼ਣ ਵਿੱਚ ਸ਼ਾਮਲ ਹੈ, ਨਾਲ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀ ਹੋਣ ਦਾ ਦਾਅਵਾ ਕਰਨ ਵਾਲੇ ਵਿਅਕਤੀਆਂ ਵੱਲੋਂ ਸੰਪਰਕ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੂੰ ਇੱਕ ਵਾਇਰਲ ਵੀਡੀਓ ਸੰਬੰਧੀ ਇੱਕ ਫੋਰੈਂਸਿਕ ਰਿਪੋਰਟ ਤਿਆਰ ਕਰਨ ਲਈ ਕਿਹਾ ਗਿਆ ਸੀ, ਜੋ ਵੀਡੀਓ ਵਿੱਚ ਦੇਖੇ ਗਏ ਵਿਅਕਤੀ ਦੀ ਪਛਾਣ ਤੋਂ ਇਨਕਾਰ ਕਰੇਗੀ ਅਤੇ ਪਹਿਲਾਂ ਤੋਂ ਨਿਰਧਾਰਤ ਸਿੱਟਿਆਂ ਦੇ ਅਨੁਸਾਰ, ਵੀਡੀਓ ਨਾਲ ਸਬੰਧਤ ਸਾਰੇ ਦੋਸ਼ਾਂ ਨੂੰ ਗਲਤ ਸਾਬਤ ਕਰਨ ਦੀ ਕੋਸ਼ਿਸ਼ ਕਰੇਗੀ।
ਇਹ ਵੀ ਪੜ੍ਹੋ...Gold Price Today : ਨਵਰਾਤਿਆਂ ਦੇ ਦੂਜੇ ਦਿਨ ਸਸਤਾ ਹੋਇਆ ਸੋਨਾ, ਚਾਂਦੀ ਵੀ ਹੋਈ ਸਸਤੀ, ਵੇਖੋ ਤਾਜ਼ਾ ਕੀਮਤਾਂ
ਸ਼ਿਕਾਇਤਕਰਤਾ ਦੀ ਬਾਅਦ ਵਿੱਚ ਕੀਤੀ ਗਈ ਤੱਥ-ਖੋਜ ਜਾਂਚ ਨੇ ਸਬੰਧਤ ਸੰਸਥਾਵਾਂ ਅਤੇ ਰਿਪੋਰਟਾਂ ਦੀ ਭਰੋਸੇਯੋਗਤਾ ਬਾਰੇ ਗੰਭੀਰ ਸ਼ੱਕ ਪੈਦਾ ਕੀਤੇ ਸਨ। ਜਦੋਂ ਸ਼ਿਕਾਇਤਕਰਤਾ ਨੇ ਇਤਰਾਜ਼ ਕੀਤਾ, ਤਾਂ ਉਸਨੂੰ ਕਥਿਤ ਤੌਰ 'ਤੇ ਧਮਕੀ ਦਿੱਤੀ ਗਈ ਅਤੇ ਮਾਮਲਾ ਜਨਤਕ ਨਾ ਕਰਨ ਲਈ ਦਬਾਅ ਪਾਇਆ ਗਿਆ ਸੀ।
ਵਿਵਾਦਤ ਵੀਡੀਓ ਨੂੰ ਲੈ ਕੇ ਪਹਿਲਾਂ ਕੀਤਾ ਗਿਆ ਸੀ ਤਲਬ
ਦੱਸਣਯੋਗ ਹੈ ਕਿ ਜਨਵਰੀ ਮਹੀਨੇ ’ਚ ਸੀਐਮ ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖਤ ਸਾਹਿਬ 'ਤੇ ਤਲਬ ਵੀ ਕੀਤਾ ਗਿਆ ਸੀ। ਸੀਐਮ ਨੂੰ ਤਲਬ ਕਰਨ ਦੌਰਾਨ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਸੀ ਕਿ ਮੁੱਖ ਮੰਤਰੀ ਦੀਆਂ ਕਈ ਵੀਡੀਓਜ਼ ਨੂੰ ਲੈ ਕੇ ਉਨ੍ਹਾਂ ਕੋਲ ਸ਼ਿਕਾਇਤਾਂ ਵੀ ਪੁੱਜੀਆਂ ਹਨ, ਜੋ ਕਿ ਕਈ ਵੱਡੇ-ਵੱਡੇ ਲੋਕਾਂ ਵੱਲੋਂ ਕੀਤੀਆਂ ਗਈਆਂ ਸਨ।
ਕੀ ਹੈ ਵੀਡੀਓ ’ਚ ?
ਕਥਿਤ ਵਾਇਰਲ ਵੀਡੀਓ ’ਚ ਕਥਿਤ ਤੌਰ 'ਤੇ ਭਗਵੰਤ ਮਾਨ ਦੇ ਸ਼ਰਾਬ ਪੀਣ ਅਤੇ 10 ਗੁਰੂ ਸਾਹਿਬਾਨ ਦੀਆਂ ਤਸਵੀਰਾਂ 'ਤੇ ਦਾਰੂ ਦੇ ਛਿੱਟੇ ਮਾਰਨ ਦੇ ਦ੍ਰਿਸ਼ ਵਿਖਾਈ ਦਿੱਤੇ ਹਨ। ਨਾਲ ਹੀ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਨਾਲ ਵੀ ਅਜਿਹਾ ਹੀ ਕੁਝ ਕਰਦੇ ਹੋਏ ਦਿਖਾਈ ਦੇ ਰਹੇ ਸਨ।
ਇਹ ਵੀ ਪੜ੍ਹੋ...