ਹਰਚਰਨ ਸਿੰਘ ਭੁੱਲਰ ਮਾਮਲੇ ਵਿੱਚ ED ਦਾ ਵੱਡਾ ਖੁਲਾਸਾ
ED ਦੇ 8 ਦਿਨਾਂ ਦੀ ਰਿਮਾਂਡ 'ਤੇ ਹੈ ਭੁੱਲਰ, ਮਾਮਲੇ ਦੀ ਜਾਂਚ ਜਾਰੀ
Harcharan Singh Bhullar case : ਹਰਚਰਨ ਸਿੰਘ ਭੁੱਲਰ ਖਿਲਾਫ ਰਿਸ਼ਵਤ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮਨੀ ਲਾਂਡਰਿੰਗ ਦੀ ਜਾਂਚ ਜਾਰੀ ਹੈ। ਇਸ ਵੇਲੇ ਭੁੱਲਰ ED ਦੇ 8 ਦਿਨਾਂ ਦੀ ਰਿਮਾਂਡ 'ਤੇ ਹੈ। ਪੰਜਾਬ ਪੁਲਿਸ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਲੈ ਕੇ ਇਨਫੋਰਸਮੈਂਟ ਡਾਇਰੈਕਟੋਰੇਟ ਯਾਨੀ ED ਨੇ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ।
ED ਮੁਤਾਬਕ ਹਰਚਰਨ ਸਿੰਘ ਭੁੱਲਰ ਨੂੰ 9 ਅਕਤੂਬਰ 2026 ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ, PMLA ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਚੰਡੀਗੜ੍ਹ ਦੀ ਵਿਸ਼ੇਸ਼ PMLA ਅਦਾਲਤ ਨੇ ਉਨ੍ਹਾਂ ਨੂੰ ED ਦੀ 8 ਦਿਨਾਂ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ। ਜਾਂਚ ਏਜੰਸੀ ਮੁਤਾਬਕ ਇਸ ਮਾਮਲੇ ਵਿੱਚ ਕ੍ਰਿਸ਼ਨੂ ਸ਼ਾਰਦਾ ਨੂੰ ਵੀ 18 ਸਤੰਬਰ 2026 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ED ਦਾ ਦੋਸ਼ ਹੈ ਕਿ ਸ਼ਾਰਦਾ ਭੁੱਲਰ ਲਈ ਵਿਚੋਲੇ ਵਜੋਂ ਕੰਮ ਕਰਦਾ ਸੀ।
ਇਹ ਵੀ ਪੜ੍ਹੋ : CM ਮਾਨ ਵਿਵਾਦਤ ਵੀਡੀਓ ਮਾਮਲਾ ; ED ਨੇ ਲੁਧਿਆਣਾ CP ਸਮੇਤ ਕਈ ਅਧਿਕਾਰੀ ਕੀਤੇ ਤਲਬ
ਦਰਅਸਲ ਸਾਬਕਾ ਏ ਆਈ ਜੀ ਭੁੱਲਰ 'ਤੇ 8 ਲੱਖ ਰੁਪਏ ਦੀ ਰਿਸ਼ਵਤ ਮੰਗਣ ਦਾ ਦੋਸ਼ ਹੈ। ED ਦੀ ਜਾਂਚ ਮੁਤਾਬਕ ਇੱਕ ਅਪਰਾਧਿਕ ਮਾਮਲੇ ਵਿੱਚ ਕਥਿਤ ਤੌਰ ’ਤੇ ਰਾਹਤ ਦੇਣ ਅਤੇ ਸ਼ਿਕਾਇਤਕਰਤਾ ਨੂੰ ਪੁਲਿਸ ਦੀ ਦਖ਼ਲਅੰਦਾਜ਼ੀ ਤੋਂ ਬਿਨਾਂ ਕਾਰੋਬਾਰ ਜਾਰੀ ਰੱਖਣ ਦੇਣ ਬਦਲੇ 8 ਲੱਖ ਰੁਪਏ ਦੀ ਰਿਸ਼ਵਤ ਮੰਗੀ ਗਈ ਸੀ। ਜਾਂਚ ਏਜੰਸੀ ਦਾ ਦਾਅਵਾ ਹੈ ਕਿ ਇਸ ਵਿੱਚੋਂ 5 ਲੱਖ ਰੁਪਏ ਕਥਿਤ ਤੌਰ ’ਤੇ ਵਿਚੋਲੇ ਰਾਹੀਂ ਲਏ ਗਏ। ਇਸ ਦਾ ਖੁਲਾਸਾ ਹੋਣ ਤੋਂ ਬਾਅਦ ਹਰਚਰਨ ਸਿੰਘ ਭੁੱਲਰ ਦੇ ਘਰੋਂ ਕਰੋੜਾਂ ਦੀ ਨਕਦੀ ਅਤੇ ਗਹਿਣੇ ਬਰਾਮਦ ਹੋਏ ਸਨ।
ED ਵੱਲੋਂ ਜਾਰੀ ਜਾਣਕਾਰੀ ਅਨੁਸਾਰ CBI ਦੀ ਤਲਾਸ਼ੀ ਦੌਰਾਨ ਹਰਚਰਨ ਸਿੰਘ ਭੁੱਲਰ ਦੇ ਘਰੋਂ 7 ਕਰੋੜ 37 ਲੱਖ ਰੁਪਏ ਦੀ ਨਕਦੀ ਅਤੇ ਲਗਭਗ 2 ਕਰੋੜ 32 ਲੱਖ ਰੁਪਏ ਦੇ ਗਹਿਣੇ ਬਰਾਮਦ ਹੋਏ ਸਨ। ਇਸ ਤੋਂ ਇਲਾਵਾ ਮਹਿੰਗੀਆਂ ਘੜੀਆਂ, ਲਗਜ਼ਰੀ ਗੱਡੀਆਂ, ਬੈਂਕ ਜਮ੍ਹਾਂ ਰਕਮ ਅਤੇ ਜਾਇਦਾਦਾਂ ਨਾਲ ਸਬੰਧਤ ਦਸਤਾਵੇਜ਼ ਵੀ ਮਿਲੇ ਸਨ।
ED ਨੇ ਅੱਗੇ ਦੱਸਿਆ ਕਿ PMLA ਤਹਿਤ ਕੀਤੀ ਗਈ ਤਲਾਸ਼ੀ ਦੌਰਾਨ 8 ਲੱਖ 35 ਹਜ਼ਾਰ ਰੁਪਏ ਦੀ ਨਕਦੀ ਜ਼ਬਤ ਕੀਤੀ ਗਈ ਅਤੇ ਲਗਭਗ 1 ਕਰੋੜ 42 ਲੱਖ ਰੁਪਏ ਦੇ ਬਕਾਇਆ ਵਾਲੇ ਬੈਂਕ ਖਾਤੇ ਫ੍ਰੀਜ਼ ਕੀਤੇ ਗਏ। ਫਿਲਹਾਲ ED ਵੱਲੋਂ ਮਨੀ ਲਾਂਡਰਿੰਗ ਅਤੇ ਕਥਿਤ ਅਪਰਾਧ ਦੀ ਕਮਾਈ ਨਾਲ ਜੁੜੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਈਡੀ ਨੇ ਸੀਬੀਆਈ ਅਦਾਲਤ ਤੋਂ ਪ੍ਰੋਡਕਸ਼ਨ ਵਾਰੰਟ ਜਾਰੀ ਕਰਵਾ ਕੇ ਹਰਚਰਨ ਸਿੰਘ ਭੁੱਲਰ ਨੂੰ ਹਿਰਾਸਤ ਵਿੱਚ ਲਿਆ ਹੈ। ਅਦਾਲਤ ਨੇ ਈਡੀ ਨੂੰ ਭੁੱਲਰ ਦਾ 8 ਦਿਨ ਦਾ ਰਿਮਾਂਡ ਦਿੱਤਾ ਹੈ ਤਾਂ ਜੋ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ। ਸੀਬੀਆਈ ਨੇ ਕਰੀਬ 5 ਤੋਂ 8 ਲੱਖ ਰੁਪਏ ਦੀ ਰਿਸ਼ਵਤ ਦੇ ਮਾਮਲੇ ਵਿੱਚ ਭੁੱਲਰ ਅਤੇ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਈਡੀ ਇਹ ਪਤਾ ਲਗਾ ਰਹੀ ਹੈ ਕਿ ਰਿਸ਼ਵਤ ਰਾਹੀਂ ਇਕੱਠੀ ਕੀਤੀ ਗਈ ਰਕਮ ਅਤੇ ਹੋਰ ਵਿੱਤੀ ਲੈਣ-ਦੇਣ ਕਿੱਥੇ-ਕਿੱਥੇ ਵਰਤੇ ਗਏ ਸਨ।