Punjab School News : ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਕਦੋਂ ਤੋਂ ਖੁੱਲ੍ਹਣਗੇ ਸਕੂਲ, ਸਿੱਖਿਆ ਵਿਭਾਗ ਨੇ ਜਾਰੀ ਕੀਤੀਆਂ ਹਦਾਇਤਾਂ

Punjab School News : ਸਿੱਖਿਆ ਵਿਭਾਗ ਵੱਲੋਂ ਪੰਜਾਬ ਸਾਰੇ ਵਿਦਿਅਕ ਅਦਾਰਿਆਂ ਨੂੰ 8 ਸਤੰਬਰ ਤੋਂ ਖੋਲ੍ਹੇ ਜਾਣ ਦਾ ਹੁਕਮ ਕੀਤਾ ਗਿਆ। ਹਾਲਾਂਕਿ ਇਸ ਦੌਰਾਨ ਸਿਰਫ਼ ਅਧਿਆਪਕ ਹਾਜ਼ਰ ਹੋਣਗੇ, ਜਦਕਿ ਵਿਦਿਆਰਥੀਆਂ ਲਈ ਇਸ ਦਿਨ ਛੁੱਟੀ ਰਹੇਗੀ।

By  KRISHAN KUMAR SHARMA September 7th 2025 12:09 PM -- Updated: September 7th 2025 12:23 PM

Punjab School News : ਪੰਜਾਬ 'ਚ ਹੜ੍ਹਾਂ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਸਕੂਲਾਂ 'ਚ ਛੁੱਟੀਆਂ ਕੀਤੀਆਂ ਗਈਆਂ ਸਨ, ਜਿਸ ਸਬੰਧੀ ਹੁਣ ਨਵੇਂ ਹੁਕਮਾਂ ਰਾਹੀਂ ਸਕੂਲ ਖੁੱਲ੍ਹਣਗੇ ਨੂੰ ਲੈ ਕੇ ਹਦਾਇਤਾਂ ਜਾਰੀ ਕੀਤੀਆਂ ਗਈਆਂ। ਸਿੱਖਿਆ ਵਿਭਾਗ ਵੱਲੋਂ ਪੰਜਾਬ ਸਾਰੇ ਵਿਦਿਅਕ ਅਦਾਰਿਆਂ ਨੂੰ 8 ਸਤੰਬਰ ਤੋਂ ਖੋਲ੍ਹੇ ਜਾਣ ਦਾ ਹੁਕਮ ਕੀਤਾ ਗਿਆ। ਹਾਲਾਂਕਿ ਇਸ ਦੌਰਾਨ ਸਿਰਫ਼ ਅਧਿਆਪਕ ਹਾਜ਼ਰ ਹੋਣਗੇ, ਜਦਕਿ ਵਿਦਿਆਰਥੀਆਂ ਲਈ ਇਸ ਦਿਨ ਛੁੱਟੀ ਰਹੇਗੀ।

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਦੇ ਵਿੱਦਿਅਕ ਅਦਾਰਿਆਂ ਦੇ ਖੁੱਲਣ ਸੰਬੰਧੀ ਜ਼ਰੂਰੀ ਜਾਣਕਾਰੀ ਅਤੇ ਹਦਾਇਤਾਂ ਵੀ ਸਾਂਝੀਆਂ ਕੀਤੀਆਂ ਹਨ, ਜੋ ਹੇਠ ਲਿਖੇ ਅਨੁਸਾਰ ਹੈ...

1. ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਕੱਲ੍ਹ ਤੋਂ ਆਮ ਦੀ ਤਰ੍ਹਾਂ ਖੁੱਲਣਗੀਆਂ। ਜੇਕਰ ਕੋਈ ਸਕੂਲ ਜਾਂ ਕਾਲਜ਼ ਹੜ੍ਹਾਂ ਤੋਂ ਪ੍ਰਭਾਵਿਤ ਹੈ ਤਾਂ ਉਸਨੂੰ ਬੰਦ ਕਰਨ ਦਾ ਫ਼ੈਸਲਾ ਸੰਬੰਧਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਜਾਵੇਗਾ।

2. ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਲਈ ਇਹ ਯਕੀਨੀ ਬਣਾਉਣਾ ਲਾਜ਼ਮੀ ਹੋਵੇਗਾ ਕਿ ਸਕੂਲ ਦੀ ਇਮਾਰਤ ਅਤੇ ਕਲਾਸਰੂਮ ਬਿਲਕੁਲ ਸੁਰੱਖਿਅਤ ਹਨ ਤਾਂ ਜੋ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।


3. 8 ਸਤੰਬਰ ਨੂੰ ਸੂਬੇ ਦੇ ਸਾਰੇ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ। ਅਧਿਆਪਕ ਸਕੂਲਾਂ ਵਿੱਚ ਹਾਜ਼ਰ ਰਹਿਣਗੇ ਅਤੇ ਸਾਫ਼-ਸਫ਼ਾਈ ਦੀ ਕਾਰਵਾਈ ਐਸ.ਐਮ.ਸੀ., ਪੰਚਾਇਤਾਂ, ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਦੀ ਸਹਾਇਤਾ ਨਾਲ ਕੀਤੀ ਜਾਵੇਗੀ।

4. ਅਧਿਆਪਕਾਂ ਵੱਲੋਂ ਸਕੂਲੀ ਇਮਾਰਤਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇਗੀ। ਜੇਕਰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਜਾਂ ਨੁਕਸ ਪਾਇਆ ਜਾਂਦਾ ਹੈ ਤਾਂ ਇਸਦੀ ਸੂਚਨਾ ਤੁਰੰਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਇੰਜੀਨੀਅਰਿੰਗ ਵਿਭਾਗ ਨੂੰ ਦਿੱਤੀ ਜਾਵੇ।

5. 9 ਸਤੰਬਰ ਤੋਂ ਸਾਰੇ ਸਰਕਾਰੀ ਸਕੂਲ ਆਮ ਦੀ ਤਰ੍ਹਾਂ ਖੁੱਲਣਗੇ।

ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਾਂ ਸੂਬੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ 27 ਤੋਂ 30 ਅਗਸਤ ਤੱਕ ਛੁੱਟੀਆਂ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ 31 ਅਗਸਤ ਨੂੰ ਐਤਵਾਰ ਹੋਣ ਕਾਰਨ ਸਕੂਲ ਬੰਦ ਰਹੇ ਅਤੇ ਫਿਰ ਸਿੱਖਿਆ ਮੰਤਰੀ ਨੇ ਛੁੱਟੀਆਂ 3 ਸਤੰਬਰ ਤੱਕ ਵਧਾਈਆਂ। ਉਪਰੰਤ ਸਥਿਤੀ ਵਿਗੜਦੀ ਦੇਖਦਿਆਂ ਸਰਕਾਰ ਨੇ ਸਕੂਲਾਂ ਨੂੰ 7 ਸਤੰਬਰ ਤੱਕ ਬੰਦ ਰੱਖਣ ਦਾ ਹੁਕਮ ਜਾਰੀ ਕੀਤੇ ਸਨ।

Related Post