Canada ’ਚ ਤਿੰਨ ਮੰਜ਼ਿਲਾਂ ਬਿਲਡਿੰਗ ਚ ਲੱਗੀ ਭਿਆਨਕ ਅੱਗ; ਪੰਜਾਬੀ ਬਜ਼ੁਰਗ ਜੋੜੇ ਦੀ ਦਰਦਨਾਕ ਮੌਤ
ਮਿਲੀ ਜਾਣਕਾਰੀ ਮੁਤਾਬਿਕ ਮੇਜਰ ਸਿੰਘ ਭੰਡਾਲ ਤੇ ਉਨ੍ਹਾਂ ਦੀ ਪਤਨੀ ਸੁਰਿੰਦਰ ਕੌਰ ਵਜੋਂ ਮ੍ਰਿਤਕਾਂ ਦੀ ਪਛਾਣ ਹੋਈ ਹੈ ਜਿਨ੍ਹਾਂ ਦੀ ਉਮਰ 80 ਅਤੇ 82 ਸਾਲਾਂ ਦੱਸੀ ਜਾ ਰਹੀ ਹੈ।
Aarti
July 15th 2026 03:53 PM --
Updated:
July 15th 2026 04:33 PM
Canada News : ਕੈਨੇਡਾ ਦੇ ਅਡਮਿੰਟਨ ’ਚ ਤਿੰਨ ਮੰਜ਼ਿਲਾਂ ਬਿਲਡਿੰਗ ’ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਭਿਆਨਕ ’ਚ ਇੱਕ ਪੰਜਾਬੀ ਬਜ਼ੁਰਗ ਜੋੜੇ ਦੀ ਮੌਤ ਹੋ ਗਈ ਹੈ।
ਮਿਲੀ ਜਾਣਕਾਰੀ ਮੁਤਾਬਿਕ ਮੇਜਰ ਸਿੰਘ ਭੰਡਾਲ ਤੇ ਉਨ੍ਹਾਂ ਦੀ ਪਤਨੀ ਸੁਰਿੰਦਰ ਕੌਰ ਵਜੋਂ ਮ੍ਰਿਤਕਾਂ ਦੀ ਪਛਾਣ ਹੋਈ ਹੈ ਜਿਨ੍ਹਾਂ ਦੀ ਉਮਰ 80 ਅਤੇ 82 ਸਾਲਾਂ ਦੱਸੀ ਜਾ ਰਹੀ ਹੈ।
ਦੱਸ ਦਈਏ ਕਿ ਜਿਸ ਬਜ਼ੁਰਗ ਜੋੜੇ ਦੀ ਅੱਗ ਲੱਗਣ ਕਾਰਨ ਮੌਤ ਹੋਈ ਹੈ ਉਹ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਆਲੀਵਾਲ ਦਾ ਰਹਿਣ ਵਾਲਾ ਸੀ। ਇਸ ਵਾਪਰੇ ਹਾਦਸੇ ਕਾਰਨ ਆਲੀਵਾਲ ਪਿੰਡ ’ਚ ਮਾਤਮ ਪਸਰ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਜੋੜਾ ਪਿਛਲੇ ਲੰਬੇ ਸਮੇਂ ਤੋਂ ਕੈਨੇਡਾ ’ਚ ਆਪਣੀ ਧੀ ਦੇ ਕੋਲ ਰਹਿ ਰਿਹਾ ਸੀ।