Hoshiarpur News : ਧਾਰਮਿਕ ਅਸਥਾਨ ’ਤੇ ਮੱਥਾ ਟੇਕ ਕੇ ਵਾਪਸ ਪਰਤ ਰਹੀ ਬਜ਼ੁਰਗ ਮਹਿਲਾ ਦਾ ਗੋਲੀਆਂ ਮਾਰ ਕੇ ਕੀਤਾ ਕਤਲ

Hoshiarpur News : ਹੁਸ਼ਿਆਰਪੁਰ ਜ਼ਿਲ੍ਹੇ 'ਚ ਅੱਜ ਸਵੇਰੇ -ਸਵੇਰੇ ਰੂਹ ਕੰਬਾਊ ਵਾਰਦਾਤ ਵਾਪਰੀ ਹੈ। ਜਿੱਥੇ ਗੜ੍ਹਸ਼ੰਕਰ 'ਚ ਪੈਂਦੇ ਪਿੰਡ ਮਹਿੰਦਵਾਨੀ ਗੁੱਜਰਾਂ ਵਿਖੇ ਅਣਪਛਾਤੇ ਹਮਲਾਵਰਾਂ ਨੇ ਇੱਕ 62 ਸਾਲਾ ਬਜ਼ੁਰਗ ਮਹਿਲਾ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ 62 ਸਾਲਾ ਰਚਨਾ ਦੇਵੀ ਪਤਨੀ ਸ਼ਾਮ ਲਾਲ ਵਜੋਂ ਹੋਈ ਹੈ। ਮਹਿਲਾ ਨੂੰ ਤਿੰਨ ਗੋਲੀਆਂ ਲੱਗੀਆਂ ਦੱਸੀਆਂ ਜਾਂਦੀਆਂ ਹਨ

By  Shanker Badra February 7th 2026 11:13 AM -- Updated: February 7th 2026 11:15 AM

Hoshiarpur News : ਹੁਸ਼ਿਆਰਪੁਰ ਜ਼ਿਲ੍ਹੇ 'ਚ ਅੱਜ ਸਵੇਰੇ -ਸਵੇਰੇ ਰੂਹ ਕੰਬਾਊ ਵਾਰਦਾਤ ਵਾਪਰੀ ਹੈ। ਜਿੱਥੇ ਗੜ੍ਹਸ਼ੰਕਰ 'ਚ ਪੈਂਦੇ ਪਿੰਡ ਮਹਿੰਦਵਾਨੀ ਗੁੱਜਰਾਂ ਵਿਖੇ ਅਣਪਛਾਤੇ ਹਮਲਾਵਰਾਂ ਨੇ ਇੱਕ 62 ਸਾਲਾ ਬਜ਼ੁਰਗ ਮਹਿਲਾ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ 62 ਸਾਲਾ ਰਚਨਾ ਦੇਵੀ ਪਤਨੀ ਸ਼ਾਮ ਲਾਲ ਵਜੋਂ ਹੋਈ ਹੈ। ਮਹਿਲਾ ਨੂੰ ਤਿੰਨ ਗੋਲੀਆਂ ਲੱਗੀਆਂ ਦੱਸੀਆਂ ਜਾਂਦੀਆਂ ਹਨ।

ਜਾਣਕਾਰੀ ਅਨੁਸਾਰ 62 ਸਾਲਾ ਰਚਨਾ ਦੇਵੀ ਸਵੇਰੇ 6 ਵਜੇ ਦੇ ਕਰੀਬ ਇੱਕ ਧਾਰਮਿਕ ਅਸਥਾਨ ’ਤੇ ਮੱਥਾ ਟੇਕ ਕੇ ਵਾਪਸ ਆ ਰਹੀ ਸੀ। ਇਸ ਦੌਰਾਨ ਰਸਤੇ 'ਚ ਉਸ ਨੂੰ ਮੋਟਰਸਾਈਕਲ ਹਮਲਾਵਰਾਂ ਨੇ ਗੋਲੀਆਂ ਮਾਰ ਦਿੱਤੀਆਂ, ਜਿਸ ਮਗਰੋਂ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ। ਜਦੋਂ ਉਸ ਨੂੰ ਸਿਵਲ ਹਸਪਤਾਲ ਲਿਜਾਂਦਾ ਜਾ ਰਿਹਾ ਸੀ ਤਾਂ ਉਸ ਦੀ ਰਸਤੇ ਵਿੱਚ ਹੀ ਮੌਤ ਹੋ ਗਈ ਹੈ। ਘਟਨਾ ਤੋਂ ਬਾਅਦ ਹਮਲਾਵਰ ਫਰਾਰ ਹੋ ਗਏ। 

ਮ੍ਰਿਤਕਾ ਦਾ ਪਤੀ ਪੁਲਿਸ ਵਿਭਾਗ ਤੋਂ ਸੇਵਾ ਮੁਕਤ ਕਰਮਚਾਰੀ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਚ ਭੇਜ ਦਿੱਤੀ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਚੌਕੀ ਬੀਨੇਵਾਲ ਦੇ ਇੰਚਾਰਜ ਏ.ਐੱਸ.ਆਈ. ਓਂਕਾਰ ਸਿੰਘ ਨੇ ਕਿਹਾ ਕਿ ਉਹ ਇਸ ਦੀ ਜਾਂਚ ਕਰ ਰਹੇ ਹਨ ਤੇ ਮੁਲਜ਼ਮਾਂ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ।

 ਇੱਕ ਦਿਨ ਪਹਿਲਾਂ ਜਲੰਧਰ 'ਚ AAP ਆਗੂ ਲੱਕੀ ਓਬਰਾਏ ਦਾ ਕਾਤਲ

ਇੱਕ ਦਿਨ ਪਹਿਲਾਂ ਜਲੰਧਰ ਦੇ ਮਾਡਲ ਟਾਊਨ ਵਿਚ ਗੁਰਦੁਆਰਾ ਸਾਹਿਬ ਦੇ ਬਾਹਰ ਆਪ ਦੇ ਸੀਨੀਅਰ ਨੇਤਾ ਲੱਕੀ ਓਬਰਾਏ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਲੱਕੀ ਓਬਰਾਏ ਸਵੇਰੇ 8 ਵਜੇ ਦੇ ਕਰੀਬ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਣ ਲਈ ਗਿਆ ਸੀ। ਜਦੋਂ ਗੁਰਦੁਆਰਾ ਸਾਹਿਬ ਵਿਚੋਂ ਬਾਹਰ ਨਿਕਲੇ ਤਾਂ ਥਾਰ ਗੱਡੀ ਵਿਚ ਬੈਠਣ ਦੌਰਾਨ ਲੱਕੀ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਥੇ ਹੀ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਸਾਬਕਾ ਕੌਂਸਲਰ ਕੁਲਦੀਪ ਓਬਰਾਏ ਨੇ ਕਿਹਾ ਕਿ ਉਨ੍ਹਾਂ ਦਾ ਭਤੀਜਾ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਣ ਲਈ ਆਏ ਸਨ। ਜਿਵੇਂ ਹੀ ਉਹ ਗੁਰਦੁਆਰੇ ਤੋਂ ਬਾਹਰ ਆਏ ਤਾਂ ਇਕ ਐਕਟਿਵਾ ਸਵਾਰ ਦੋ ਮੁਲਜ਼ਮਾਂ ਨੇ ਤਾਬੜਤੋੜ ਗੋਲ਼ੀਆਂ ਚਲਾ ਦਿੱਤੀਆਂ। 

Related Post