Moga Nagar Nigam ਤੇ ਆਪ ਦਾ ਕਬਜ਼ਾ; ਪ੍ਰਵੀਨ ਕੁਮਾਰ ਪੀਨਾ ਬਣੇ ਨਗਰ ਨਿਗਮ ਦੇ ਚੌਥੇ ਮੇਅਰ
27 ਨਵੰਬਰ ਨੂੰ ਮੇਅਰ ਬਲਜੀਤ ਸਿੰਘ ਚੰਨੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਸੱਤਾਧਾਰੀ ਪਾਰਟੀ ਨੇ ਸੀਨੀਅਰ ਡਿਪਟੀ ਮੇਅਰ ਪ੍ਰਬੀਨ ਪੀਨਾ ਨੂੰ 2 ਦਸੰਬਰ ਨੂੰ ਕਾਰਜਕਾਰੀ ਮੇਅਰ ਨਿਯੁਕਤ ਕੀਤਾ ਸੀ।
Moga Nagar Nigam News : ਆਮ ਆਦਮੀ ਪਾਰਟੀ ਦੇ ਮੇਅਰ ਪ੍ਰਵੀਨ ਸ਼ਰਮਾ ਨੂੰ ਮੋਗਾ ਨਗਰ ਨਿਗਮ ਦਾ ਨਵਾਂ ਮੇਅਰ ਚੁਣਿਆ ਗਿਆ ਹੈ। ਸ਼ਰਮਾ ਦੀ ਜਿੱਤ ਨਾਲ ਮੋਗਾ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਸ਼ਰਮਾ ਨੂੰ 50 ਵਿੱਚੋਂ 31 ਕੌਂਸਲਰਾਂ ਦਾ ਸਮਰਥਨ ਮਿਲਿਆ।
ਮੇਅਰ ਦੀ ਚੋਣ ਦੌਰਾਨ ਮਾਹੌਲ ਉਦੋਂ ਤਣਾਅਪੂਰਨ ਹੋ ਗਿਆ ਜਦੋਂ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਕੌਂਸਲਰਾਂ ਵਿਚਕਾਰ ਬਹਿਸ ਹੱਥੋਪਾਈ ਤੱਕ ਪਹੁੰਚ ਗਈ।
ਅਕਾਲੀ ਦਲ ਅਤੇ ਕਾਂਗਰਸ ਪਾਰਟੀਆਂ ਨੇ ਇਲਜ਼ਾਮ ਲਗਾਇਆ ਕਿ ਮੌਜੂਦਾ ਸਰਕਾਰ ਨੇ ਉਨ੍ਹਾਂ ਦੇ ਕੁਝ ਕੌਂਸਲਰਾਂ ਨੂੰ ਪ੍ਰਭਾਵਿਤ ਕੀਤਾ ਹੈ। ਇਨ੍ਹਾਂ ਇਲਜ਼ਾਮਾਂ ਤੋਂ ਬਾਅਦ, ਸਾਰੇ ਅਕਾਲੀ ਦਲ ਅਤੇ ਕਾਂਗਰਸ ਕੌਂਸਲਰਾਂ ਨੇ ਚੋਣ ਪ੍ਰਕਿਰਿਆ ਦਾ ਬਾਈਕਾਟ ਕੀਤਾ ਅਤੇ ਡੀਸੀ ਮੀਟਿੰਗ ਹਾਲ ਤੋਂ ਬਾਹਰ ਨਿਕਲਦੇ ਸਮੇਂ ਇੱਕ ਦੂਜੇ ਨਾਲ ਝੜਪ ਕੀਤੀ। ਪੁਲਿਸ ਮੁਲਾਜ਼ਮਾਂ ਨੇ ਤੁਰੰਤ ਦਖਲ ਦਿੱਤਾ ਅਤੇ ਸਥਿਤੀ ਨੂੰ ਕਾਬੂ ਵਿੱਚ ਲਿਆਂਦਾ। ਇਸ ਤੋਂ ਬਾਅਦ ਚੋਣ ਪ੍ਰਕਿਰਿਆ ਪੂਰੀ ਹੋ ਗਈ।
ਕਾਬਿਲੇਗੌਰ ਹੈ ਕਿ ਸਾਲ 2021 ਦੇ ਵਿੱਚ ਨਿਤੀਕਾ ਭੱਲਾ ਮੋਗਾ ਨਗਰ ਨਿਗਮ ਦੀ ਮੇਅਰ ਬਣੀ ਸੀ। ਸਾਲ 2021 ਵਿੱਚ ਕਾਂਗਰਸ ਦੇ 20 ਕੌਂਸਲਰ ਨਗਰ ਨਿਗਮ ਚੋਣ ਜਿੱਤੇ ਸੀ ਜਦਕਿ 15 ਅਕਾਲੀ ਦਲ , 4 ਆਮ ਆਦਮੀ ਪਾਰਟੀ ਦੇ ਭਾਜਪਾ ਦਾ 1 ਅਤੇ 10 ਆਜ਼ਾਦ ।
ਸਾਲ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਵੱਖ ਵੱਖ ਪਾਰਟੀਆਂ ਦੇ 24 ਕੌਂਸਲਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਜਿਸ ਦੇ ਚਲਦਿਆਂ 50 ਕੌਂਸਲਰਾਂ ਵਿੱਚੋਂ 41 ਕੌਂਸਲਰ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੋਟਿੰਗ ਕੀਤੀ ਅਤੇ ਕਾਂਗਰਸ ਦੀ ਮੇਅਰ ਨੀਤੀਕਾ ਭੱਲਾ ਨੂੰ ਕੁਰਸੀ ਤੋਂ ਲਾਂਭੇ ਕੀਤਾ।
ਇਸ ਤੋਂ ਇਲਾਵਾ ਸਾਲ 2022 ਵਿੱਚ ਬਲਜੀਤ ਸਿੰਘ ਚਾਨੀ ਨੂੰ ਮੋਗਾ ਨਗਰ ਨਿਗਮ ਦਾ ਮੇਅਰ ਬਣਾਇਆ ਗਿਆ ਅਤੇ ਨਵੰਬਰ 2025 ਵਿੱਚ ਅਚਾਨਕ ਬਲਜੀਤ ਸਿੰਘ ਚਾਨੀ ਨੇ ਮੇਅਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਅਸਤੀਫੇ ਤੋਂ ਕੁਝ ਦਿਨ ਬਾਅਦ ਹੀ ਸੀਨੀਅਰ ਡਿਪਟੀ ਮੇਅਰ ਪਰਵੀਨ ਸ਼ਰਮਾ ਨੂੰ ਕਾਰਜਕਾਰੀ ਮੇਅਰ ਬਣਾਇਆ ਗਿਆ।ਇਸ ਤੋਂ ਬਾਅਦ ਕੁਝ ਵਿਰੋਧੀ ਧਿਰ ਦੇ ਕੌਂਸਲਰਾਂ ਵੱਲੋਂ ਮੇਅਰ ਦੀ ਚੋਣ ਨੂੰ ਲੈ ਕੇ ਮਾਣਯੋਗ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ। ਮਾਨਯੋਗ ਹਾਈਕੋਰਟ ਵੱਲੋਂ ਜ਼ਿਲਾ ਪ੍ਰਸ਼ਾਸਨ ਨੂੰ 31 ਜਨਵਰੀ ਤੋਂ ਪਹਿਲਾਂ ਪਹਿਲਾਂ ਮਿਹਰ ਦੀ ਚੋਣ ਕਰਵਾਉਣ ਦੇ ਨਿਰਦੇਸ਼ ਦਿੱਤੇ ਸੀ।
ਇਹ ਵੀ ਪੜ੍ਹੋ : Jassa Patti : "ਭਰਿਆ ਮੇਲਾ ਛੱਡ ਰਿਹਾਂ...", ਪਹਿਲਵਾਨ ਜੱਸਾ ਪੱਟੀ ਨੇ ਲਿਆ ਸੰਨਿਆਸ, ਕਦੇ ਪਟਕੇ ਖਾਤਰ ਵਿਸ਼ਵ ਚੈਂਪੀਅਨਸ਼ਿਪ ਖੇਡਣ ਤੋਂ ਕੀਤੀ ਸੀ ਨਾਂਹ