HSGMC ਦੇ ਨਵੇਂ ਪ੍ਰਧਾਨ ਦੀ ਚੋਣ ਅੱਜ, ਮੀਟਿੰਗ ਦੌਰਾਨ ਹੰਗਾਮੇ ਦੇ ਆਸਾਰ

By  Ravinder Singh December 21st 2022 10:22 AM -- Updated: December 21st 2022 10:38 AM

ਕੁਰੂਕਸ਼ੇਤਰ: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਡਹਾਕ) ਦੇ ਪ੍ਰਧਾਨ ਦੇ ਅਹੁਦੇ ਲਈ  ਅੱਜ ਚੋਣ ਹੋਵੇਗੀ। ਸਭ ਤੋਂ ਪਹਿਲਾਂ ਮੈਂਬਰ ਕੁਰੂਕਸ਼ੇਤਰ ਮਿੰਨੀ ਸਕੱਤਰੇਤ ਵਿਖੇ ਇਕੱਠੇ ਹੋਣਗੇ। ਇਸ ਤੋਂ ਬਾਅਦ ਉਨ੍ਹਾਂ ਨੂੰ ਛੇਵੀਂ ਪਾਤਸ਼ਾਹੀ ਗੁਰਦੁਆਰਾ ਸਾਹਿਬ ਵਿਖੇ ਸਹੁੰ ਚੁਕਾਈ ਜਾਵੇਗੀ। ਉਥੋਂ ਸਾਰੇ ਮੈਂਬਰ ਫਿਰ ਤੋਂ ਛੋਟੇ ਸਕੱਤਰੇਤ ਵਿੱਚ ਆਉਣਗੇ ਅਤੇ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਕਰਨਗੇ। 

HSGMC ਕਾਰਜਕਾਰਨੀ ਦੀ ਚੋਣ ਦੌਰਾਨ ਵਿਰੋਧ ਦੇ ਖਦਸ਼ੇ ਦਰਮਿਆਨ ਮੈਂਬਰਾਂ ਦੀ ਮੀਟਿੰਗ ਗੁਰਦੁਆਰਾ ਸਾਹਿਬ ਦੀ ਬਜਾਏ ਛੋਟੇ ਸਕੱਤਰੇਤ ਵਿੱਚ ਬੁਲਾਈ ਗਈ। ਡਿਪਟੀ ਕਮਿਸ਼ਨਰ ਕੁਰੂਕੇਸ਼ਤਰ ਦੀ ਅਗਵਾਈ ਵਿਚ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਹੰਗਾਮੇਦਾਰ ਹੋਣ ਦੀ ਸੰਭਾਵਨਾ ਹੈ। ਕਾਬਿਲੇਗੌਰ ਹੈ ਕਿ ਸੂਬਾ ਸਰਕਾਰ ਵੱਲੋਂ 1 ਦਸੰਬਰ ਨੂੰ 38 ਮੈਂਬਰਾਂ ਦਾ ਐਲਾਨ ਕੀਤਾ ਗਿਆ ਸੀ। ਜਗਦੀਸ਼ ਸਿੰਘ ਝੀਂਡਾ ਨੇ ਬੀਤੇ ਦਿਨੀਂ ਅਸਤੀਫਾ ਦੇ ਦਿੱਤਾ ਸੀ। ਇਸ ਕਰਕੇ 37 ਮੈਂਬਰੀ ਐਡਹਾਕ ਕਮੇਟੀ ਪ੍ਰਧਾਨ ਦੀ ਚੋਣ ਕਰੇਗੀ।

ਇਹ ਵੀ ਪੜ੍ਹੋ : ਧੁੰਦ ਤੇ ਠੰਢ ਕਾਰਨ ਜਨਜੀਵਨ ਹੋਇਆ ਪ੍ਰਭਾਵਿਤ, ਸ੍ਰੀ ਦਰਬਾਰ ਸਾਹਿਬ ਵਿਖੇ ਉਮੜੀ ਸੰਗਤ

Related Post