World Richest Man Elon Musk: ਐਲੋਨ ਮਸਕ ਮੁੜ ਬਣੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ

ਟੇਸਲਾ ਦੇ ਸੀਈਓ ਐਲੋਨ ਮਸਕ ਨੇ ਇੱਕ ਵਾਰ ਫਿਰ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਹੋਣ ਦਾ ਖਿਤਾਬ ਹਾਸਲ ਕੀਤਾ ਹੈ।

By  Aarti February 28th 2023 03:36 PM

World Richest Man Elon Musk: ਟੇਸਲਾ ਦੇ ਸੀਈਓ ਐਲੋਨ ਮਸਕ ਨੇ ਇੱਕ ਵਾਰ ਫਿਰ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਹੋਣ ਦਾ ਖਿਤਾਬ ਹਾਸਲ ਕੀਤਾ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਬਲੂਮਬਰਗ ਦੀ ਰਿਪੋਰਟ ਮੁਤਾਬਕ ਐਲਨ 187 ਬਿਲੀਅਨ ਡਾਲਰ ਦੀ ਜਾਇਦਾਦ ਨਾਲ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ।

ਦੱਸ ਦਈਏ ਕਿ ਐਲੋਨ ਮਸਕ ਨੂੰ ਦਸੰਬਰ 2022 ਵਿੱਚ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਵਜੋਂ ਬਾਹਰ ਕਰ ਦਿੱਤਾ ਗਿਆ ਸੀ ਕਿਉਂਕਿ ਟੇਸਲਾ ਦੇ ਸ਼ੇਅਰਾਂ ਵਿੱਚ ਗਿਰਾਵਟ ਆਈ ਸੀ। ਐਲੋਨ ਮਸਕ ਦੇ ਹੱਟਣ ਤੋਂ ਬਾਅਦ ਉਸਦੀ ਥਾਂ ਲੂਈ ਵਿਟਨ ਦੇ ਸੀਈਓ ਬਰਨਾਰਡ ਅਰਨੌਲਟ ਨੇ ਲੈ ਲਈ ਸੀ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਬਲੂਮਬਰਗ ਬਿਲੀਨੇਅਰਜ਼ ਇੰਡੈਕਸ ਦੇ ਅਨੁਸਾਰ, ਐਲੋਨ ਮਸਕ ਦੀ ਕੁੱਲ ਜਾਇਦਾਦ 187 ਬਿਲੀਅਨ ਤੱਕ ਪਹੁੰਚ ਗਈ ਹੈ, ਜਦਕਿ ਦੂਜੇ ਨੰਬਰ 'ਤੇ ਪਹੁੰਚੇ ਬਰਨਾਰਡ ਅਰਨੌਲਟ ਦੀ ਕੁੱਲ ਜਾਇਦਾਦ 185 ਅਰਬ ਬਿਲੀਅਨ ਹੈ। ਇਸ ਸਾਲ ਐਲੋਨ ਮਸਕ ਦੀ ਦੌਲਤ ਵਿੱਚ ਵਾਧਾ ਹੋਇਆ ਹੈ। 

ਇਹ ਵੀ ਪੜ੍ਹੋ: Youtube Server Down: ਹਜ਼ਾਰਾਂ ਉਪਭੋਗਤਾਵਾਂ ਲਈ ਲੰਬੇ ਸਮੇਂ ਤੋਂ ਡਾਊਨ ਰਿਹਾ Youtube

Related Post