Tarn Taran Encounter : ਤਰਨਤਾਰਨ ਚ ਪੁਲਿਸ ਤੇ ਗੈਂਗਸਟਰ ਲੰਡਾ ਹਰੀਕੇ ਦੇ ਗੁਰਗਿਆਂ ਵਿਚਾਲੇ ਮੁਕਾਬਲਾ, ਇੱਕ ਜ਼ਖ਼ਮੀ, ਦੋ ਗ੍ਰਿਫ਼ਤਾਰ

Tarn Taran Police Encounter : ਮੁੱਠਭੇੜ ਦੌਰਾਨ ਪੁਲਿਸ ਨੇ ਦੋ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ, ਜਦਕਿ ਇੱਕ ਗੈਂਗਸਟਰ ਨੂੰ ਜ਼ਖ਼ਮੀ ਹੋਣ 'ਤੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਮੌਕੇ 'ਤੇ ਗੈਂਗਸਟਰਾਂ ਕੋਲੋਂ ਪਾਕਿਸਤਾਨ ਦਾ ਬਣਿਆ ਹੋਇਆ 9mm ਦਾ ਪਿਸਤੌਲ, ਦੋ ਮੈਗਜ਼ੀਨ ਤੇ ਇੱਕ ਰੋਂਦ ਬਰਾਮਦ ਕੀਤਾ ਹੈ।

By  KRISHAN KUMAR SHARMA February 15th 2025 01:38 PM -- Updated: February 15th 2025 01:42 PM

Tarn Taran News : ਤਰਨਤਾਰਨ 'ਚ ਗੈਂਗਸਟਰ ਲਖਬੀਰ ਸਿੰਘ ਲੰਡਾ ਹਰੀਕੇ ਦੇ ਗੁਰਗਿਆਂ ਵਿਚਾਲੇ ਮੁੱਠਭੇੜ ਹੋਣ ਦੀ ਖ਼ਬਰ ਹੈ। ਮੁੱਠਭੇੜ ਦੌਰਾਨ ਪੁਲਿਸ ਨੇ ਦੋ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ, ਜਦਕਿ ਇੱਕ ਗੈਂਗਸਟਰ ਨੂੰ ਜ਼ਖ਼ਮੀ ਹੋਣ 'ਤੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਮੌਕੇ 'ਤੇ ਗੈਂਗਸਟਰਾਂ ਕੋਲੋਂ ਪਾਕਿਸਤਾਨ ਦਾ ਬਣਿਆ ਹੋਇਆ 9mm ਦਾ ਪਿਸਤੌਲ, ਦੋ ਮੈਗਜ਼ੀਨ ਤੇ ਇੱਕ ਰੋਂਦ ਬਰਾਮਦ ਕੀਤਾ ਹੈ।

ਫੜੇ ਗਏ ਤਿੰਨੇ ਗੈਂਗਸਟਰ ਲਖਬੀਰ ਸਿੰਘ ਲੰਡਾ ਗੈਂਗ ਦੇ ਮੈਂਬਰ ਦੱਸੇ ਜਾ ਰਹੇ ਹਨ, ਜਿਨ੍ਹਾਂ ਦੀ ਸ਼ਨਾਖਤ ਜਸਕਰਨ ਸਿੰਘ, ਹਰਮਨ ਸਿੰਘ ਅਤੇ ਹਰਮਿੰਦਰ ਸਿੰਘ ਵੱਜੋਂ ਹੋਈ ਹੈ। 

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਦੇ ਆਗੂ ਸਤਨਾਮ ਸਿੰਘ ਹਰੀਕੇ ਤੇ ਪਿਛਲੇ ਦਿਨੀ ਮੱਖੂ ਵਿਖੇ ਗੋਲੀਆਂ ਚਲਾਈਆਂ ਗਈਆਂ ਸਨ, ਜਿਸ ਵਿੱਚ ਪੁਲਿਸ ਇਹ ਸੂਚਨਾ ਸੀ ਕਿ ਇਨ੍ਹਾਂ ਮੁਲਜ਼ਮਾਂ ਵੱਲੋਂ ਹੀ ਕਿਸਾਨ ਆਗੂ ਸਤਨਾਮ ਸਿੰਘ ਹਰੀਕੇ 'ਤੇ ਗੋਲੀਆਂ ਚਲਾਈਆਂ ਸਨ, ਜਿਸ 'ਤੇ ਪੁਲਿਸ ਵੱਲੋਂ ਮੁਖਬਰ ਦੀ ਸੂਚਨਾ 'ਤੇ ਪਿੰਡ ਭੁੱਲਰ ਨੇੜੇ ਨਾਕਾਬੰਦੀ ਕੀਤੀ ਗਈ ਸੀ।

ਡੀਐਸਪੀ ਗੋਇੰਦਵਾਲ ਸਾਹਿਬ ਅਤੁੱਲ ਸੋਨੀ ਨੇ ਦੱਸਿਆ ਕਿ ਥਾਣਾ ਸਦਰ ਤਰਨਤਾਰਨ ਦੇ ਐਸਐਚਓ ਕਸ਼ਮੀਰ ਸਿੰਘ ਵੱਲੋਂ ਭੁੱਲਰ ਪਿੰਡ ਨੇੜੇ ਨਾਕਾਬੰਦੀ ਕੀਤੀ ਹੋਈ ਸੀ, ਇਸ ਦੌਰਾਨ ਜਦੋਂ ਇਕ ਚਿੱਟੇ ਰੰਗ ਦੇ ਦੀ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਗੱਡੀ ਚਾਲਕਾਂ ਨੇ ਪੁਲਿਸ ਦੀ ਗੱਡੀ ਵਿੱਚ ਮਾਰਨ ਦੀ ਕੋਸ਼ਿਸ਼ ਕੀਤੀ ਅਤੇ ਭਜਾਉਦਿਆਂ ਉਨ੍ਹਾਂ ਦੀ ਗੱਡੀ ਖੇਤਾਂ ਵਿੱਚ ਉਤਰ ਗਈ। ਉਪਰੰਤ ਗੱਡੀ ਵਿੱਚ ਸਵਾਰ ਜਸਕਰਨ ਸਿੰਘ ਵੱਲੋਂ ਪੁਲਿਸ 'ਤੇ ਗੋਲੀਆਂ ਚਲਾਈਆਂ ਗਈਆਂ, ਜਿਸ ਦੀ ਜਵਾਬੀ ਫਾਇਰਿੰਗ ਦੌਰਾਨ ਜਸਕਰਨ ਸਿੰਘ ਦੇ ਪੱਟ ਵਿੱਚ ਪੁਲਿਸ ਦੀ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ ਹੈ, ਜਦ ਕਿ ਉਸ ਦੇ ਸਾਥੀਆਂ ਹਰਮਨ ਅਤੇ ਹਰਮਿੰਦਰ ਸਿੰਘ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

Related Post