Encounter In Amritsar : ਅੰਮ੍ਰਿਤਸਰ ’ਚ ਐਨਕਾਉਂਟਰ; ਬਦਮਾਸ਼ਾਂ ਤੇ ਪੁਲਿਸ ਵਿਚਾਲੇ ਵੇਰਕਾ ਬਾਈਪਾਸ ਨੇੜੇ ਹੋਈ ਮੁਠਭੇੜ

ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਅਤੇ ਅਪਰਾਧੀਆਂ ਵਿਚਾਲੇ ਇਹ ਗੋਲੀਬਾਰੀ ਅੰਮ੍ਰਿਤਸਰ ਦੇ ਵੇਰਕਾ ਬਾਈਪਾਸ ਨੇੜੇ ਹੋਈ। ਸੀ.ਆਈ.ਏ ਦੀ ਟੀਮ ਨੇ ਇਨ੍ਹਾਂ ਬਦਮਾਸ਼ਾਂ ਦੇ ਪਿੱਛੇ ਸੀ।

By  Aarti November 26th 2024 11:58 AM -- Updated: November 26th 2024 04:22 PM

Encounter In Amritsar :  ਅੰਮ੍ਰਿਤਸਰ 'ਚ ਪੁਲਿਸ ਟੀਮ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਇੱਕ ਬਦਮਾਸ਼ ਲੱਤ ਵਿੱਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਕਾਰਵਾਈ ਤੋਂ ਬਾਅਦ ਪੁਲਿਸ ਨੇ ਜ਼ਖਮੀ ਮੁਲਜ਼ਮ ਦੇ ਸਾਥੀਆਂ ਨੂੰ ਫੜਨ ਲਈ ਛਾਪੇਮਾਰੀ ਤੇਜ਼ ਕਰ ਦਿੱਤੀ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਸੂਰਜ ਮੰਡੀ ਵਜੋਂ ਹੋਈ ਹੈ, ਜੋ ਕਿ ਅਜਨਾਲਾ ਦਾ ਰਹਿਣ ਵਾਲਾ ਹੈ। ਇਸ ਦੌਰਾਨ ਝਾੜੀਆਂ ਵਿੱਚ ਪਿਆ ਇੱਕ ਬਾਈਕ ਵੀ ਬਰਾਮਦ ਹੋਇਆ।


ਜਾਣਕਾਰੀ ਮੁਤਾਬਕ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਇਹ ਗੋਲੀਬਾਰੀ ਅੰਮ੍ਰਿਤਸਰ ਦੇ ਵੇਰਕਾ ਬਾਈਪਾਸ ਨੇੜੇ ਹੋਈ। ਇਹ ਘਟਨਾ ਅੱਧੀ ਰਾਤ ਨੂੰ ਵਾਪਰੀ। ਸ਼ਹਿਰ ਵਿੱਚ ਕਈ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਸੂਰਜ ਮੰਡੀ ਹਾਲ ਹੀ ਵਿੱਚ ਪੁਲਿਸ ਦੇ ਹੱਥੇ ਚੜ੍ਹ ਗਿਆ ਸੀ। ਉਸ ਖ਼ਿਲਾਫ਼ ਦੋ ਐਨਆਰਆਈ ਪਰਿਵਾਰਾਂ ਤੋਂ ਖੋਹ ਦੇ ਮਾਮਲੇ ਦਰਜ ਕੀਤੇ ਗਏ ਸਨ। ਉਸ ਖ਼ਿਲਾਫ਼ ਪਹਿਲਾਂ ਵੀ ਦੋ ਕੇਸ ਦਰਜ ਹਨ ਅਤੇ ਉਸ ਨੂੰ ਕਈ ਵਾਰ ਹਿਰਾਸਤ ਵਿੱਚ ਵੀ ਲਿਆ ਜਾ ਚੁੱਕਾ ਹੈ।

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਮੁਲਜ਼ਮ ਨੇ ਫਾਇਦਾ ਉਠਾਉਂਦੇ ਹੋਏ ਪੁਲਸ ਕਰਮਚਾਰੀ ਦੀ ਰਾਈਫਲ ਖੋਹਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ। ਮੌਕੇ 'ਤੇ ਮੌਜੂਦ ਹੋਰ ਮੁਲਾਜ਼ਮਾਂ ਨੇ ਆਪਣਾ ਸਰਵਿਸ ਰਿਵਾਲਵਰ ਕੱਢ ਲਿਆ ਅਤੇ ਆਤਮ ਰੱਖਿਆ 'ਚ ਮੁਲਜ਼ਮਾਂ 'ਤੇ ਗੋਲੀਆਂ ਚਲਾ ਦਿੱਤੀ। ਇੱਕ ਗੋਲੀ ਮੁਲਜ਼ਮ ਦੀ ਲੱਤ ਵਿੱਚ ਲੱਗੀ। ਜਿਸ ਤੋਂ ਬਾਅਦ ਮੁਲਜ਼ਮ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।

Related Post