ਜੰਮੂ ਕਸ਼ਮੀਰ; ਬਡਗਾਮ ’ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦੇ ਵਿਚਾਲੇ ਮੁਠਭੇੜ, ਦੋ ਅੱਤਵਾਦੀ ਢੇਰ

ਜੰਮੂ ਕਸ਼ਮੀਰ ਦੇ ਬਡਗਾਮ ’ਚ ਮੰਗਲਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦੇ ਵਿਚਾਲੇ ਮੁਠਭੇੜ ਹੋਈ। ਇਸ ਮੁਠਭੇੜ ਦੌਰਾਨ ਸੁਰੱਖਿਆਬਲਾਂ ਨੇ ਦੋ ਅੱਤਵਾਦੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ।

By  Aarti January 17th 2023 01:39 PM

Jammu Kashmir Encounter: ਜੰਮੂ ਕਸ਼ਮੀਰ ਦੇ ਬਡਗਾਮ ’ਚ ਮੰਗਲਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦੇ ਵਿਚਾਲੇ ਮੁਠਭੇੜ ਹੋਈ। ਇਸ ਮੁਠਭੇੜ ਦੌਰਾਨ ਸੁਰੱਖਿਆਬਲਾਂ ਨੇ ਦੋ ਅੱਤਵਾਦੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। 

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਇਹ ਐਨਕਾਊਂਟਰ ਬਡਗਾਮ ਐਸਐਸਪੀ ਆਫਿਸ ਦੇ ਕੋਲ ਹੋਇਆ। ਇਸ ਥਾਂ ’ਤੇ ਸੁਰੱਖਿਆਬਲਾਂ ਨੂੰ ਦੋ ਅੱਤਵਾਦੀਆਂ ਦੇ ਹੋਣ ਦੀ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਇਹ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ।

ਫਿਲਹਾਲ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਸੁਰੱਖਿਆਬਲਾਂ ਨੂੰ ਇੱਕ ਸ਼ੱਕੀ ਵਾਹਨ ਮਿਲਿਆ। ਜਿਸ ਨੂੰ ਉਨ੍ਹਾਂ ਵੱਲੋਂ ਰੋਕਣ ਦੀ ਕੋਸ਼ਿਸ਼ ਕੀਤੀ। ਫਿਰ ਗੱਡੀ 'ਚ ਸਵਾਰ ਲੋਕਾਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। 

ਇਹ ਵੀ ਪੜ੍ਹੋ: Punjab Bumper Lottery Result 2023: ਪੰਜਾਬ ਬੰਪਰ ਲਾਟਰੀ 'ਚ ਨਿਕਲਿਆ 5 ਕਰੋੜ ਦਾ ਇਨਾਮ

Related Post