ਗੁਰੂ ਹਰ ਸਹਾਏ ਚ ਐਨਕਾਊਂਟਰ; ਨਸ਼ਾ ਤਸਕਰਾਂ ਤੇ ਪੁਲਿਸ ਦਰਮਿਆਨ ਚੱਲੀਆਂ ਤਾਬੜਤੋੜ ਗੋਲੀਆਂ
ਕਾਰਵਾਈ ਦੌਰਾਨ ਇੱਕ ਨਸ਼ਾ ਤਸਕਰ ਨੂੰ ਕਾਬੂ ਵੀ ਕੀਤਾ ਗਿਆ ਹੈ ਜਦਕਿ ਬਾਕੀ ਉਸ ਦੇ ਸਾਥੀ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਖੇਤਾਂ ਦੇ ਰਸਤੇ ਰਾਹੀਂ ਭੱਜਣ ਵਿੱਚ ਸਫਲ ਹੋ ਗਏ।
Encounter in Guru Har Sahai: ਗੁਰੂ ਹਰ ਸਹਾਏ ’ਚ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਆਹਮੋ ਸਾਹਮਣੇ ਤਾਬੜਤੋੜ ਗੋਲੀਆਂ ਚੱਲੀਆਂ ਹਨ। ਇਸ ਕਾਰਵਾਈ ਦੌਰਾਨ ਇੱਕ ਨਸ਼ਾ ਤਸਕਰ ਨੂੰ ਕਾਬੂ ਵੀ ਕੀਤਾ ਗਿਆ ਹੈ ਜਦਕਿ ਬਾਕੀ ਉਸ ਦੇ ਸਾਥੀ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਖੇਤਾਂ ਦੇ ਰਸਤੇ ਰਾਹੀਂ ਭੱਜਣ ਵਿੱਚ ਸਫਲ ਹੋ ਗਏ।
ਇਸ ਘਟਨਾ ਦੀ ਪੁਸ਼ਟੀ ਕਰਦਿਆਂ ਥਾਣਾ ਮੁਖੀ ਇੰਸਪੈਕਟਰ ਉਪਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਨਸ਼ਾ ਤਸਕਰ ਜਿਨ੍ਹਾਂ ਕੋਲ ਨਾਜਾਇਜ਼ ਅਸਲਾ ਵੀ ਹੈ ਸ਼ਰੀਹ ਵਾਲਾ ਰੋਡ ਉੱਪਰ ਪਿੰਡ ਲਖਮੀਰਪੁਰਾ ਵਿਖੇ ਰੁਕੇ ਹੋਏ ਹਨ ਅਤੇ ਉਹ ਲੁੱਟਣ ਦੀ ਤਾਂਗ ਵਿੱਚ ਹਨ।
ਥਾਣਾ ਮੁਖੀ ਨੇ ਅੱਗੇ ਦੱਸਿਆ ਕਿ ਜਦੋਂ ਡੀਐਸਪੀ ਅਤੁਲ ਸੋਨੀ ਦੀ ਅਗਵਾਈ ਵਿੱਚ ਪੁਲਿਸ ਟੀਮ ਮੌਕੇ ਪਰ ਪੁੱਜਦੀ ਹੈ ਤਾਂ ਨਸ਼ਾ ਤਸਕਰਾਂ ਵੱਲੋਂ ਪੁਲਿਸ ਉੱਪਰ ਫਾਇਰਿੰਗ ਕਰ ਦਿੱਤੀ ਗਈ ਅਤੇ ਆਪਣੇ ਬਚਾਅ ਲਈ ਪੁਲਿਸ ਵੱਲੋਂ ਵੀ ਫਾਇਰਿੰਗ ਕੀਤੀ ਗਈ ਜਿਸ ਦੀ ਜਵਾਬੀ ਕਾਰਵਾਈ ਵਿੱਚ ਇੱਕ ਨਸ਼ਾ ਤਸਕਰ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਬਾਕੀ ਉਸਦੇ ਸਾਥੀ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਖੇਤਾਂ ਵਿੱਚੋਂ ਭੱਜਣ ਲਈ ਸਫਲ ਹੋ ਗਏ ਜਿਨਾਂ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Rainfall Alert In Punjab: ਪੰਜਾਬ-ਹਰਿਆਣਾ 'ਚ ਹੋਵੇਗੀ ਤੂਫਾਨੀ ਬਾਰਿਸ਼, ਜਾਣੋ ਦੇਸ਼ ਭਰ ਕਿਵੇਂ ਦਾ ਰਹੇਗਾ ਮੌਸਮ