Ludhiana ਦੇ ਹੈਬੋਵਾਲ ’ਚ ਐਨਕਾਉਂਟਰ; ਪੁਲਿਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, 2 ਬਦਮਾਸ਼ ਜ਼ਖਮੀ

ਦੱਸ ਦਈਏ ਕਿ ਇਹ ਉਹੀ ਅਪਰਾਧੀ ਹਨ ਜਿਨ੍ਹਾਂ ਨੇ ਪੰਜ ਦਿਨ ਪਹਿਲਾਂ 50 ਲੱਖ ਰੁਪਏ ਦੀ ਫਿਰੌਤੀ ਨਾ ਦੇਣ 'ਤੇ ਇੱਕ ਕੱਪੜੇ ਦੀ ਦੁਕਾਨ 'ਤੇ ਗੋਲੀਬਾਰੀ ਕੀਤੀ ਸੀ। ਅਪਰਾਧੀਆਂ ਨੇ ਚਾਰ ਤੋਂ ਪੰਜ ਗੋਲੀਆਂ ਚਲਾਈਆਂ ਸਨ।

By  Aarti January 12th 2026 05:41 PM

Ludhiana News : ਲੁਧਿਆਣਾ ਵਿੱਚ ਪੁਲਿਸ ਵੱਲੋਂ ਬਦਮਾਸ਼ਾਂ ਦਾ ਐਨਕਾਊਂਟਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਗੈਂਗਸਟਰ ਰੋਹਿਤ ਗੋਦਾਰਾ ਦੇ ਗਿਰੋਹ ਦੇ ਦੋ ਮੈਂਬਰਾਂ ਦਾ ਐਨਕਾਊਂਟਰ ਕੀਤਾ ਗਿਆ। ਦੋਵੇਂ ਗੋਲੀਬਾਰੀ ਨਾਲ ਜ਼ਖਮੀ ਹੋਏ ਅਤੇ ਉਨ੍ਹਾਂ ਨੂੰ ਹੁਣ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। 

ਦੱਸ ਦਈਏ ਕਿ ਇਹ ਉਹੀ ਅਪਰਾਧੀ ਹਨ ਜਿਨ੍ਹਾਂ ਨੇ ਪੰਜ ਦਿਨ ਪਹਿਲਾਂ 50 ਲੱਖ ਰੁਪਏ ਦੀ ਫਿਰੌਤੀ ਨਾ ਦੇਣ 'ਤੇ ਇੱਕ ਕੱਪੜੇ ਦੀ ਦੁਕਾਨ 'ਤੇ ਗੋਲੀਬਾਰੀ ਕੀਤੀ ਸੀ। ਅਪਰਾਧੀਆਂ ਨੇ ਚਾਰ ਤੋਂ ਪੰਜ ਗੋਲੀਆਂ ਚਲਾਈਆਂ ਸਨ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਦੋਵੇਂ ਅਪਰਾਧੀ ਰੋਹਿਤ ਗੋਦਾਰਾ ਗਿਰੋਹ ਨਾਲ ਜੁੜੇ ਹੋਏ ਹਨ।

ਦਰਅਸਲ, ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੁਝ ਅਪਰਾਧੀ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੇ ਇਰਾਦੇ ਨਾਲ ਇਲਾਕੇ ਵਿੱਚ ਘੁੰਮ ਰਹੇ ਸਨ। ਇਸ ਜਾਣਕਾਰੀ ਦੇ ਆਧਾਰ 'ਤੇ ਹੈਬੋਵਾਲ ਪੁਲਿਸ ਸਟੇਸ਼ਨ ਨੇ ਕਾਰਵਾਈ ਕੀਤੀ। ਪੁਲਿਸ ਨੇ ਮੁਲਜ਼ਮਾਂ ਤੋਂ ਇੱਕ ਮੋਟਰਸਾਈਕਲ ਅਤੇ ਦੋ ਗੈਰ-ਕਾਨੂੰਨੀ ਪਿਸਤੌਲ ਵੀ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ : Kabaddi promoter ਰਾਣਾ ਬਲਾਚੌਰੀਆ ਦੇ ਕਤਲ ਮਾਮਲੇ 'ਚ ਪੰਜਾਬ ਪੁਲਿਸ ਨੇ ਹਾਵੜਾ ਤੋਂ 2 ਸ਼ੂਟਰਾਂ ਨੂੰ ਕੀਤਾ ਕਾਬੂ

Related Post