ਸੀਨੀਅਰ ਕਾਂਸਟੇਬਲ 'ਤੇ ਗੋਲੀ ਚਲਾਉਣ ਵਾਲੇ ਗੈਂਗਸਟਰ ਦਾ ਐਨਕਾਊਂਟਰ

By  Jasmeet Singh March 18th 2024 07:18 PM

Gangster Rana Mansoorpuria encounter: ਹੁਸ਼ਿਆਰਪੁਰ ਵਿੱਚ ਇੱਕ ਸੀਨੀਅਰ ਕਾਂਸਟੇਬਲ  ਦਾ ਕਤਲ ਕਰਨ ਵਾਲੇ ਗੈਂਗਸਟਰ ਰਾਣਾ ਮਨਸੂਰਪੁਰੀਆ ਦਾ ਪੁਲਿਸ ਨਾਲ ਅੱਜ ਮੁਕਾਬਲਾ ਹੋਇਆ। ਉਸ ਨੇ ਲੰਘੇ ਕੱਲ੍ਹ ਮੁਕੇਰੀਆਂ ਵਿੱਚ ਇੱਕ ਮੁਕਾਬਲੇ ਦੌਰਾਨ ਸੀਨੀਅਰ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਨੂੰ ਗੋਲੀ ਮਾਰ ਦਿੱਤੀ ਸੀ। ਇਸ ਤੋਂ ਬਾਅਦ ਉਹ ਫਰਾਰ ਹੋ ਗਿਆ ਸੀ।

ਪੁਲਿਸ ਉਸ ਦੀ ਭਾਲ ਵਿੱਚ ਲੱਗੀ ਹੋਈ ਸੀ। ਦੱਸਿਆ ਜਾ ਰਿਹਾ ਹੈ ਕਿ ਰਾਣਾ ਮਨਸੂਰਪੁਰੀਆ ਇੱਕ ਪੈਟਰੋਲ ਪੰਪ ਦੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉਸ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ ਸੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਰਾਣਾ ਕੰਢੀ ਖੇਤਰ ਦੇ ਜੰਗਲਾਂ ਵਿੱਚ ਲੁਕਿਆ ਹੋਇਆ ਹੈ। ਇਸ ਸਬੰਧੀ ਪੁਲਿਸ ਟੀਮਾਂ ਨੇ ਦਸੂਹਾ, ਹਾਜੀਪੁਰ, ਮੁਕੇਰੀਆਂ, ਤਲਵਾੜਾ, ਗੱਦੀਵਾਲਾ ਅਤੇ ਹੋਰ ਇਲਾਕਿਆਂ ਵਿੱਚ ਤਲਾਸ਼ੀ ਸ਼ੁਰ ਕਰ ਦਿੱਤੀ। ਇੰਨਾ ਹੀ ਨਹੀਂ ਮੁਲਜ਼ਮ ਰਾਣਾ ਦੇ ਰਿਸ਼ਤੇਦਾਰਾਂ ਦੇ ਘਰ ਵੀ ਛਾਪੇਮਾਰੀ ਕੀਤੀ ਗਈ।

ਪੁਲਿਸ ਸੂਤਰਾਂ ਮੁਤਾਬਕ ਮੁਲਜ਼ਮ ਰਾਣਾ ਪੁਲਿਸ ਕਾਂਸਟੇਬਲ ਨੂੰ ਗੋਲੀ ਮਾਰਨ ਤੋਂ ਬਾਅਦ ਆਪਣੇ ਕਿਸੇ ਜਾਣਕਾਰ ਦੀ ਮਦਦ ਨਾਲ ਖੇਤਾਂ ਵਿੱਚੋਂ ਲੰਘ ਕੇ ਹਲਕਾ ਦਸੂਹਾ ਦੇ ਕੰਢੀ ਕਨਾਲ ਦੇ ਸ਼ਿਵਾਲਿਕ ਜੰਗਲਾਂ ਵਿੱਚ ਲੁਕਿਆ ਹੋਇਆ ਸੀ। ਪੁਲਿਸ ਨੇ ਸੂਚਨਾ ਦੇਣ ਵਾਲੇ ਨੂੰ 25,000 ਰੁਪਏ ਦਾ ਇਨਾਮ ਦੇਣ ਦਾ ਐਲਾਨ ਵੀ ਕੀਤਾ ਹੋਇਆ ਸੀ। ਜਿਸ ਮਗਰੋਂ ਪੁਲਿਸ ਨੇ ਉਸ ਨੂੰ ਘੇਰ ਲਿਆ ਅਤੇ ਮੁਕਾਬਲਾ ਸ਼ੁਰੂ ਹੋਣ ਮਗਰੋਂ ਜਵਾਬੀ ਕਾਰਵਾਈ ਕਰਦਿਆਂ ਉਸ ਦਾ ਐਨਕਾਊਂਟਰ ਕਰ ਦਿੱਤਾ।  

ਸ਼ਹੀਦ ਦੇ ਪਰਿਵਾਰ ਨੂੰ ਸਹਾਇਤਾ ਰਾਸ਼ੀ ਦਾ ਐਲਾਨ 

ਦੂਜੇ ਪਾਸੇ ਸੋਮਵਾਰ ਨੂੰ ਸੀਨੀਅਰ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪੁਲਿਸ ਅਧਿਕਾਰੀਆਂ ਨੇ ਸ਼ਹੀਦ ਦੇ ਪਰਿਵਾਰ ਨੂੰ ਉਮਰ ਭਰ ਸਹਾਇਤਾ ਦਾ ਭਰੋਸਾ ਵੀ ਦਿੱਤਾ ਹੈ।

ਸ਼ਹੀਦ ਸੀਨੀਅਰ ਕਾਂਸਟੇਬਲ ਦਾ ਵਿਆਹ 3 ਸਾਲ ਪਹਿਲਾਂ ਹੀ ਹੋਇਆ ਸੀ। ਉਸ ਦੀਆਂ ਡੇਢ ਸਾਲ ਦੀਆਂ ਦੋ ਜੁੜਵਾ ਧੀਆਂ ਹਨ। ਇਸ ਤੋਂ ਇਲਾਵਾ ਸ਼ਹੀਦ ਦੇ ਪਿਤਾ ਫੌਜ ਵਿੱਚੋਂ ਸੇਵਾਮੁਕਤ ਹਨ ਅਤੇ ਵੱਡਾ ਭਰਾ ਫੌਜ ਵਿੱਚ ਨੌਕਰੀ ਕਰ ਰਿਹਾ ਹੈ। ਸ਼ਹੀਦ ਦਾ ਅੱਜ ਪੁਲਿਸ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ: 

Related Post