Money Laundering Case: ਹੁਣ ਆਪ ਦੇ ਇਸ ਵਿਧਾਇਕ ਦੇ ਟਿਕਾਣਿਆਂ ਤੇ ਈਡੀ ਨੇ ਮਾਰਿਆ ਛਾਪਾ, ਜਾਣੋ ਕੀ ਹੈ ਮਾਮਲਾ
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੰਗਲਵਾਰ ਸਵੇਰੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਦੇ ਘਰ ਛਾਪਾ ਮਾਰਿਆ। ਖਾਨ ਦੇ ਟਿਕਾਣਿਆਂ 'ਤੇ ਈਡੀ ਦੀ ਕਾਰਵਾਈ ਜਾਰੀ ਹੈ।
Money Laundering Case: ਮਨੀ ਲਾਂਡਰਿੰਗ ਮਾਮਲੇ ਵਿੱਚ ਫਸੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀਆਂ ਮੁਸੀਬਤਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਮੰਗਲਵਾਰ ਸਵੇਰੇ ਈਡੀ ਦੀ ਟੀਮ ਨੇ ਇੱਕ ਹੋਰ ਵਿਧਾਇਕ ਦੇ ਘਰ ਪਹੁੰਚੀ ਅਤੇ ਜਾਂਚ ਕਰ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਿਕ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੰਗਲਵਾਰ ਸਵੇਰੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਦੇ ਘਰ ਛਾਪਾ ਮਾਰਿਆ। ਖਾਨ ਦੇ ਟਿਕਾਣਿਆਂ 'ਤੇ ਈਡੀ ਦੀ ਕਾਰਵਾਈ ਜਾਰੀ ਹੈ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਭ੍ਰਿਸ਼ਟਾਚਾਰ ਰੋਕੂ ਬਿਊਰੋ ਨੇ 'ਆਪ' ਵਿਧਾਇਕ ਅਮਾਨਤੁੱਲਾ ਖਿਲਾਫ ਦਿੱਲੀ ਵਕਫ ਬੋਰਡ ਦੇ ਕੰਮਕਾਜ 'ਚ ਵਿੱਤੀ ਗਬਨ ਅਤੇ ਹੋਰ ਬੇਨਿਯਮੀਆਂ ਲਈ ਮਾਮਲਾ ਦਰਜ ਕੀਤਾ ਸੀ। ਈਡੀ ਨੇ ਇਸ ਮਾਮਲੇ 'ਚ ਅਮਾਨਤੁੱਲਾ ਖਿਲਾਫ ਕਾਰਵਾਈ ਕੀਤੀ ਹੈ।
ਇਹ ਵੀ ਪੜ੍ਹੋ: Chandigarh Hospital Fire: ਪੀਜੀਆਈ ਚੰਡੀਗੜ੍ਹ ਦੇ ਨਹਿਰੂ ਹਸਪਤਾਲ ’ਚ ਲੱਗੀ ਭਿਆਨਕ ਅੱਗ, ਮਰੀਜ਼ਾਂ ’ਚ ਮਚੀ ਹਫੜਾ ਦਫੜੀ