ਅੱਜ ਵੀ ਈ.ਡੀ. ਸਾਹਮਣੇ ਪੇਸ਼ ਨਹੀਂ ਹੋਣਗੇ ਕੇਜਰੀਵਾਲ: ਕਿਹਾ - ਈ.ਡੀ. ਨੂੰ ਕਰਨਾ ਚਾਹੀਦਾ ਅਦਾਲਤੀ ਫੈਸਲੇ ਦਾ ਇੰਤਜ਼ਾਰ

By  Jasmeet Singh February 19th 2024 10:00 AM

ED summons AAP supremo Arvind Kejriwal: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਸਾਹਮਣੇ ਪੇਸ਼ ਹੋਣਾ ਸੀ, ਸਵਾਲ ਉਠਾਇਆ ਜਾ ਰਿਹਾ ਸੀ ਕਿ ਕੀ ਕੇਜਰੀਵਾਲ ਇਸ ਵਾਰ ਪੇਸ਼ ਹੋਣਗੇ, ਜਿਸ ਦਾ ਜਵਾਬ ਆਮ ਆਦਮੀ ਪਾਰਟੀ (ਆਪ) ਨੇ ਦਿੱਤਾ ਹੈ। 

'ਆਪ' ਦਾ ਕਹਿਣਾ ਹੈ ਕਿ ਸੀ.ਐਮ. ਕੇਜਰੀਵਾਲ ਈ.ਡੀ. ਸਾਹਮਣੇ ਪੇਸ਼ ਨਹੀਂ ਹੋਣਗੇ। ਉਸ ਨੇ ਸੰਮਨਾਂ ਨੂੰ ਗੈਰ-ਕਾਨੂੰਨੀ ਦੱਸਿਆ ਹੈ। ਪਾਰਟੀ ਦਾ ਕਹਿਣਾ ਹੈ ਕਿ ਕੇਂਦਰੀ ਏਜੰਸੀ ਈ.ਡੀ. ਦੇ ਸੰਮਨ ਦੀ ਵੈਧਤਾ ਦਾ ਮਾਮਲਾ ਹੁਣ ਅਦਾਲਤ ਵਿੱਚ ਹੈ। ਉਹ ਖੁਦ ਅਦਾਲਤ ਗਈ ਹੈ। ਈ.ਡੀ. ਨੂੰ ਵਾਰ-ਵਾਰ ਸੰਮਨ ਭੇਜਣ ਦੀ ਬਜਾਏ ਅਦਾਲਤ ਦੇ ਫੈਸਲੇ ਦੀ ਉਡੀਕ ਕਰਨੀ ਚਾਹੀਦੀ ਹੈ।

ਭੇਜੇ ਗਏ ਸੰਮਨ ਦਾ ਵੇਰਵਾ

ਮੁੱਖ ਮੰਤਰੀ ਕੇਜਰੀਵਾਲ ਨੂੰ ਪਹਿਲਾ ਸੰਮਨ ਪਿਛਲੇ ਸਾਲ 2 ਨਵੰਬਰ ਨੂੰ ਭੇਜਿਆ ਗਿਆ ਸੀ, ਜਦੋਂ ਕਿ ਦੂਜਾ ਸੰਮਨ 21 ਦਸੰਬਰ ਨੂੰ, ਤੀਜਾ ਸੰਮਨ ਪਿਛਲੇ ਮਹੀਨੇ 3 ਜਨਵਰੀ ਨੂੰ ਭੇਜਿਆ ਗਿਆ ਸੀ। ਚੌਥਾ ਸੰਮਨ 17 ਜਨਵਰੀ ਨੂੰ ਅਤੇ ਪੰਜਵਾਂ ਸੰਮਨ 2 ਫਰਵਰੀ ਨੂੰ ਭੇਜਿਆ ਗਿਆ ਸੀ। 14 ਫਰਵਰੀ ਨੂੰ ਜਾਂਚ ਏਜੰਸੀ ਨੇ ਕੇਜਰੀਵਾਲ ਨੂੰ ਛੇਵਾਂ ਸੰਮਨ ਜਾਰੀ ਕਰਕੇ 19 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਸੀ।

ਕੇਜਰੀਵਾਲ ਵਾਰ-ਵਾਰ ਮੋਦੀ ਸਰਕਾਰ 'ਤੇ ਈ.ਡੀ. ਦੇ ਸੰਮਨਾਂ ਨੂੰ ਲੈ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾ ਰਹੇ ਹਨ। ਕੇਜਰੀਵਾਲ ਅਤੇ ਉਨ੍ਹਾਂ ਦੀ ਆਮ ਆਦਮੀ ਪਾਰਟੀ ਲਗਾਤਾਰ ਈ.ਡੀ. ਦੇ ਸੰਮਨਾਂ ਨੂੰ ਗੈਰ-ਕਾਨੂੰਨੀ ਦੱਸ ਰਹੀ ਹੈ। ਕੇਜਰੀਵਾਲ ਦੇ ਵਾਰ-ਵਾਰ ਪੇਸ਼ ਨਾ ਹੋਣ 'ਤੇ ਈ.ਡੀ. ਨੇ ਵੀ ਅਦਾਲਤ ਤੱਕ ਪਹੁੰਚ ਕੀਤੀ ਸੀ। 

ਅਗਲੀ ਸੁਣਵਾਈ 16 ਮਾਰਚ ਨੂੰ ਤੈਅ

ਅਦਾਲਤ ਦੇ ਨੋਟਿਸ ਤੋਂ ਬਾਅਦ 17 ਫਰਵਰੀ ਨੂੰ ਕੇਜਰੀਵਾਲ ਵੀਡੀਓ ਕਾਨਫਰੰਸਿੰਗ ਰਾਹੀਂ ਰਾਉਸ ਐਵੇਨਿਊ ਅਦਾਲਤ 'ਚ ਪੇਸ਼ ਹੋਏ, ਜਿਸ 'ਚ ਉਨ੍ਹਾਂ ਨੇ ਬਜਟ ਸੈਸ਼ਨ ਦਾ ਹਵਾਲਾ ਦਿੰਦੇ ਹੋਏ ਸਰੀਰਕ ਤੌਰ 'ਤੇ ਪੇਸ਼ ਹੋਣ ਲਈ ਕੁਝ ਸਮਾਂ ਮੰਗਿਆ। ਇਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 16 ਮਾਰਚ ਨੂੰ ਤੈਅ ਕੀਤੀ ਹੈ। ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਪਹਿਲਾਂ ਹੀ ਜੇਲ੍ਹ ਵਿੱਚ ਹਨ।

ਕਹਾਣੀ ਅੱਪਡੇਟ ਕੀਤੀ ਜਾ ਰਹੀ ਹੈ...

ਇਹ ਖ਼ਬਰਾਂ ਵੀ ਪੜ੍ਹੋ:

Related Post