ਚੌਧਰੀ ਸੰਤੋਖ ਸਿੰਘ ਦੀ ਮੌਤ 'ਤੇ ਸਿਆਸੀ ਸ਼ਖ਼ਸੀਅਤਾਂ ਵੱਲੋਂ ਦੁੱਖ ਦਾ ਪ੍ਰਗਟਾਵਾ

By  Ravinder Singh January 14th 2023 11:36 AM -- Updated: January 14th 2023 11:37 AM

ਚੰਡੀਗੜ੍ਹ : ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਬੇਵਕਤੀ ਮੌਤ ਉਤੇ ਵੱਖ-ਵੱਖ ਸਿਆਸੀ ਸ਼ਖ਼ਸੀਅਤਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ। ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਚੌਧਰੀ ਸੰਤੋਖ ਸਿੰਘ ਦੀ ਮੌਤ ਉਤੇ ਡੂੰਘੇ ਦੁੱਖ ਦਾ ਪ੍ਰਗਾਟਾਵਾ ਕੀਤਾ।


ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਦੁੱਖ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਸਦ ਮੈਂਬਰ ਦੇ ਦੇਹਾਂਤ 'ਤੇ ਡੂੰਘਾ ਦੁੱਖ ਜ਼ਾਹਿਰ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦਾ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਦੇਹਾਂਤ ਹੋਣ ਬਾਰੇ ਸੁਣ ਕੇ ਦੁੱਖ ਹੋਇਆ। ਇਸ ਦੁੱਖ ਦੀ ਘੜੀ ਵਿੱਚ ਮੈਂ ਉਨ੍ਹਾਂ ਦੇ ਪੂਰੇ ਪਰਿਵਾਰ ਨਾਲ ਹਨ। ਵਾਹਿਗੁਰੂ ਜੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ। 

Related Post