Khanna ਵਿੱਚ ਪੁਲਿਸ ਦੀ ਵਰਦੀ ਦਾ ਰੋਹਬ ਪਾਉਣ ਵਾਲੀ ਨਕਲੀ ਲੇਡੀ ਇੰਸਪੈਕਟਰ ਗ੍ਰਿਫ਼ਤਾਰ
ਦੱਸਿਆ ਜਾ ਰਿਹਾ ਹੈ ਕਿ ਪ੍ਰਿਆ ਨਾਮ ਦੀ ਇਹ ਔਰਤ ਖੰਨਾ ਦੇ ਆਨੰਦ ਨਗਰ ਇਲਾਕੇ ਦੀ ਰਹਿਣ ਵਾਲੀ ਹੈ ਅਤੇ ਕਾਫੀ ਸਮੇਂ ਤੋਂ ਆਪਣੇ ਆਪ ਨੂੰ ਪੁਲਿਸ ਮੁਲਾਜ਼ਮ ਦੱਸ ਕੇ ਲੋਕਾਂ ‘ਤੇ ਰੌਬ ਜਮਾਉਂਦੀ ਸੀ।
ਖੰਨਾ ਪੁਲਿਸ ਨੇ ਆਪਣੇ ਆਪ ਨੂੰ ਪੁਲਿਸ ਇੰਸਪੈਕਟਰ ਦੱਸ ਕੇ ਲੋਕਾਂ ਨੂੰ ਡਰਾਉਣ-ਧਮਕਾਉਣ ਵਾਲੀ ਇੱਕ ਔਰਤ ਨੂੰ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਿਆ ਨਾਮ ਦੀ ਇਹ ਔਰਤ ਖੰਨਾ ਦੇ ਆਨੰਦ ਨਗਰ ਇਲਾਕੇ ਦੀ ਰਹਿਣ ਵਾਲੀ ਹੈ ਅਤੇ ਕਾਫੀ ਸਮੇਂ ਤੋਂ ਆਪਣੇ ਆਪ ਨੂੰ ਪੁਲਿਸ ਮੁਲਾਜ਼ਮ ਦੱਸ ਕੇ ਲੋਕਾਂ ‘ਤੇ ਰੌਬ ਜਮਾਉਂਦੀ ਸੀ।
ਮਹੱਲੇ ਦੇ ਲੋਕਾਂ ਮੁਤਾਬਕ ਪ੍ਰਿਆ ਅਕਸਰ ਪੁਲਿਸ ਵਰਦੀ ਪਾ ਕੇ ਇਲਾਕੇ ਵਿੱਚ ਘੁੰਮਦੀ ਸੀ ਅਤੇ ਲੋਕਾਂ ਨੂੰ ਝੂਠੇ ਕੇਸਾਂ ਵਿੱਚ ਫਸਾਉਣ ਦੀਆਂ ਧਮਕੀਆਂ ਦਿੰਦੀ ਰਹਿੰਦੀ ਸੀ। ਕਈ ਵਾਰ ਉਹ ਲੋਕਾਂ ਨਾਲ ਉੱਚੀ ਆਵਾਜ਼ ਵਿੱਚ ਗੱਲ ਕਰਦੀ ਅਤੇ ਆਪਣੇ ਆਪ ਨੂੰ ਇੰਸਪੈਕਟਰ ਦੱਸ ਕੇ ਡਰ ਪੈਦਾ ਕਰਦੀ ਸੀ। ਇਸ ਕਾਰਨ ਇਲਾਕੇ ਦੇ ਰਹਿਣ ਵਾਲਿਆਂ ਵਿੱਚ ਕਾਫੀ ਡਰ ਅਤੇ ਨਾਰਾਜ਼ਗੀ ਪਾਈ ਜਾ ਰਹੀ ਸੀ।
ਇਸ ਤੋਂ ਤੰਗ ਆ ਕੇ ਮਹੱਲੇ ਦੇ ਲੋਕਾਂ ਨੇ ਇਸ ਮਾਮਲੇ ਦੀ ਸ਼ਿਕਾਇਤ ਪੁਲਿਸ ਕੋਲ ਕੀਤੀ। ਸ਼ਿਕਾਇਤ ਮਿਲਣ ਤੋਂ ਬਾਅਦ ਖੰਨਾ ਪੁਲਿਸ ਨੇ ਕਾਰਵਾਈ ਕਰਦੇ ਹੋਏ ਪ੍ਰਿਆ ਨੂੰ ਕਾਬੂ ਕਰ ਲਿਆ। ਪੁਲਿਸ ਦੀ ਤਲਾਸ਼ੀ ਦੌਰਾਨ ਉਸ ਕੋਲੋਂ ਇੰਸਪੈਕਟਰ ਰੈਂਕ ਦੀ ਵਰਦੀ ਬਰਾਮਦ ਹੋਣ ਦੀ ਜਾਣਕਾਰੀ ਮਿਲੀ ਹੈ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਉਸ ਨੇ ਕਿੰਨੇ ਲੋਕਾਂ ਨੂੰ ਆਪਣੇ ਆਪ ਨੂੰ ਪੁਲਿਸ ਮੁਲਾਜ਼ਮ ਦੱਸ ਕੇ ਧੋਖਾ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : TarnTaran News : ਕੈਨੇਡਾ ਤੋਂ ਮੰਦਭਾਗੀ ਖ਼ਬਰ, ਬ੍ਰਿਟਿਸ਼ ਕੋਲੰਬੀਆ ਦੋ ਪੰਜਾਬੀ ਨੌਜਵਾਨ ਦੀ ਟਰੱਕ ਹਾਦਸੇ 'ਚ ਮੌਤ