Raikot : ਬਾਬਾ ਬਕਾਲਾ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, ਪੁਲ ਤੋਂ ਹੇਠਾਂ ਡਿੱਗੀ ਕਾਰ
Raikot : ਹਾਦਸੇ ਵਿੱਚ ਕਾਰ ਸਵਾਰ ਬਲਜਿੰਦਰ ਸਿੰਘ ਪੁੱਤਰ ਅਵਤਾਰ ਸਿੰਘ, ਉਨ੍ਹਾਂ ਦੀ ਪਤਨੀ ਨਵਜੋਤ ਕੌਰ ਅਤੇ ਉਨ੍ਹਾਂ ਦੀ ਦੋ ਸਾਲਾ ਬੇਟੀ ਸੀਰਤ ਜ਼ਖਮੀ ਹੋ ਗਏ। ਖੁਸ਼ਕਿਸਮਤੀ ਨਾਲ ਤਿੰਨੇ ਵਾਲ-ਵਾਲ ਬਚ ਗਏ।
Raikot : ਰਾਏਕੋਟ ਨੇੜਲੇ ਪਿੰਡ ਅਲੀਗੜ੍ਹ ਕੋਲ ਉਸ ਵੇਲੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਦੋਂ ਕਾਰ ਚਾਲਕ ਨੂੰ ਅਚਾਨਕ ਅੱਖ ਲੱਗਣ ਕਾਰਨ ਕਾਰ ਬੇਕਾਬੂ ਹੋ ਕੇ ਪੁਲ ਤੋਂ ਹੇਠਾਂ ਜਾ ਡਿੱਗੀ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ। (Car Accident)
ਹਾਦਸੇ ਵਿੱਚ ਕਾਰ ਸਵਾਰ ਬਲਜਿੰਦਰ ਸਿੰਘ ਪੁੱਤਰ ਅਵਤਾਰ ਸਿੰਘ, ਉਨ੍ਹਾਂ ਦੀ ਪਤਨੀ ਨਵਜੋਤ ਕੌਰ ਅਤੇ ਉਨ੍ਹਾਂ ਦੀ ਦੋ ਸਾਲਾ ਬੇਟੀ ਸੀਰਤ ਜ਼ਖਮੀ ਹੋ ਗਏ। ਖੁਸ਼ਕਿਸਮਤੀ ਨਾਲ ਤਿੰਨੇ ਵਾਲ-ਵਾਲ ਬਚ ਗਏ।
ਅੱਖ ਲੱਗਣ ਕਾਰ ਵਾਪਰਿਆ ਹਾਦਸਾ
ਮੌਕੇ 'ਤੇ ਮੌਜੂਦ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬਲਜਿੰਦਰ ਸਿੰਘ ਆਪਣੇ ਪਰਿਵਾਰ ਸਮੇਤ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕ ਕੇ ਆਪਣੇ ਪਿੰਡ ਰੁੜਕਾ ਨੇੜੇ ਮੁੱਲਾਂਪੁਰ ਵਾਪਸ ਆ ਰਹੇ ਸਨ। ਇਸ ਦੌਰਾਨ ਪਿੰਡ ਅਲੀਗੜ੍ਹ ਨੇੜੇ ਅਚਾਨਕ ਅੱਖ ਲੱਗਣ ਕਾਰਨ ਕਾਰ ਬੇਕਾਬੂ ਹੋ ਗਈ ਅਤੇ ਪੁਲ ਤੋਂ ਹੇਠਾਂ ਜਾ ਡਿੱਗੀ।
ਉੱਧਰ, ਚੌਕੀ ਬਸ ਸਟੈਂਡ ਦੇ ਇੰਚਾਰਜ ਆਤਮਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਦਸੇ ਵਿੱਚ ਜ਼ਖਮੀ ਹੋਏ ਤਿੰਨਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।