ਮਸ਼ਹੂਰ ਪੰਜਾਬੀ ਅਦਾਕਾਰਾ ਰਾਜ ਧਾਲੀਵਾਲ ਹਾਦਸੇ ਦਾ ਸ਼ਿਕਾਰ, ਸੰਘਣੀ ਧੁੰਦ ਬਣੀ ਹਾਦਸੇ ਦੀ ਵਜ੍ਹਾ

ਮਿਲੀ ਜਾਣਕਾਰੀ ਮੁਤਾਬਿਕ ਅਦਾਕਾਰਾ ਰਾਜ ਧਾਲੀਵਾਲ ਨਾਲ ਭਿਆਨਕ ਸੜਕ ਹਾਦਸਾ ਵਾਪਰਿਆ। ਹਾਦਸਾ ਇੰਨ੍ਹਾਂ ਜਿਆਦਾ ਭਿਆਨਕ ਸੀ ਕਿ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ।

By  Aarti December 20th 2025 09:58 AM

ਪੂਰੇ ਪੰਜਾਬ ’ਚ ਸੰਘਣੀ ਧੁੰਦ ਛਾਈ ਹੋਈ ਹੈ। ਜਿਸ ਕਾਰਨ ਸੜਕ ’ਤੇ ਵਾਹਨਾਂ ਦੀ ਰਫਤਾਰ ਘੱਟ ਹੋ ਗਈ ਹੈ। ਇਨ੍ਹਾਂ ਹੀ ਨਹੀਂ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।  ਇਨ੍ਹਾਂ ਹੀ ਨਹੀਂ ਇਸ ਧੁੰਦ ਕਾਰਨ ਕਈ ਭਿਆਨਕ ਹਾਦਸੇ ਵੀ ਵਾਪਰ ਰਹੇ ਹਨ। ਇਸੇ ਧੁੰਦ ਕਾਰਨ ਮਸ਼ਹੂਰ ਪੰਜਾਬੀ ਅਦਾਕਾਰਾ ਰਾਜ ਧਾਲੀਵਾਲ ਦੀ ਭਿਆਨਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ।

ਮਿਲੀ ਜਾਣਕਾਰੀ ਮੁਤਾਬਿਕ ਅਦਾਕਾਰਾ ਰਾਜ ਧਾਲੀਵਾਲ ਨਾਲ ਭਿਆਨਕ ਸੜਕ ਹਾਦਸਾ ਵਾਪਰਿਆ। ਹਾਦਸਾ ਇੰਨ੍ਹਾਂ ਜਿਆਦਾ ਭਿਆਨਕ ਸੀ ਕਿ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ। 

ਦੱਸ ਦਈਏ ਕਿ ਉਨ੍ਹਾਂ ਨੇ ਖੁਦ ਇਹ ਜਾਣਕਾਰੀ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀ ਕੀਤੀ। ਜਿਸ ਵਿੱਚ ਰਾਜ ਧਾਲੀਵਾਲ ਨੇ ਲਿਖਿਆ ਕਿ ਧੁੰਦ ਬਹੁਤ ਜਿਆਦਾ ਪੈ ਰਹੀ ਹੈ। ਜੇਕਰ ਤੁਹਾਨੂੰ ਕਿਸੇ ਜ਼ਰੂਰੀ ਕੰਮ ਲਈ ਜਾਣਾ ਪਵੇ ਤਾਂ ਹੀ ਜਾਓ। ਰਾਤ ਨੂੰ ਯਾਤਰਾ ਕਰਨ ਤੋਂ ਬਚਣਾ ਚਾਹੀਦਾ ਹੈ। ਅਸੀਂ ਬੇਵੱਸ ਸੀ, ਸ਼ੂਟਿੰਗ ਤੋਂ ਵਾਪਸ ਆ ਰਹੇ ਸੀ ਕਿਉਂਕਿ ਅਗਲੇ ਦਿਨ ਦੁਬਾਰਾ ਸ਼ੂਟਿੰਗ ਸੀ। ਪਰ, ਧੁੰਦ ਇੰਨੀ ਭਾਰੀ ਸੀ ਕਿ ਵਿਜ਼ੀਬਿਲਟੀ ਜ਼ੀਰੋ ਸੀ, ਜਿਸ ਕਾਰਨ ਇਹ ਹਾਦਸਾ ਹੋਇਆ। ਵਾਹਿਗੁਰੂ ਦੀ ਕਿਰਪਾ ਨਾਲ ਅਸੀਂ ਬਚ ਗਏ। ਹਾਲਾਂਕਿ, ਇਹ ਅਜੇ ਪਤਾ ਨਹੀਂ ਲੱਗ ਸਕਿਆ ਹੈ ਕਿ ਹਾਦਸਾ ਕਿੱਥੇ ਹੋਇਆ।

ਇਹ ਵੀ ਪੜ੍ਹੋ : Punjab Rain Alert : ਪੰਜਾਬ ’ਚ ਸੰਘਣੀ ਧੁੰਦ ਦਾ ਕਹਿਰ ਜਾਰੀ, ਕਈ ਇਲਾਕਿਆਂ ’ਚ ਪੈ ਸਕਦਾ ਹੈ ਮੀਂਹ !

Related Post