Mansa News : ਫਰਦ ਕੇਂਦਰ ਦੇ ਕਰਮਚਾਰੀਆਂ ਵੱਲੋਂ ਕਾਲੇ ਬਿੱਲੇ ਲਗਾ ਕੇ ਸਰਕਾਰ ਖਿਲਾਫ਼ ਕੀਤਾ ਗਿਆ ਵਿਰੋਧ ਪ੍ਰਦਰਸ਼ਨ

Mansa News : ਨਿੱਜੀਕਰਨ ਦੇ ਖਿਲਾਫ ਮਾਨਸਾ ਵਿਖੇ ਫਰਦ ਕੇਂਦਰ ਮੁਲਾਜ਼ਮਾਂ ਵੱਲੋਂ ਕਾਲੇ ਬਿੱਲੇ ਲਗਾ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਕਰਮਚਾਰੀਆਂ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਠੇਕੇਦਾਰੀ ਸਿਸਟਮ ਦੇ ਅਧੀਨ ਕੰਮ ਕਰ ਰਹੇ ਨੇ ਪਰ ਸਰਕਾਰ ਵੱਲੋਂ ਉਹਨਾਂ ਨੂੰ ਪੱਕਾ ਕਰਨ ਦੇ ਲਈ ਕੋਈ ਵੀ ਪ੍ਰਕਿਰਿਆ ਨਹੀਂ ਕੀਤੀ ਜਾ ਰਹੀ

By  Shanker Badra January 9th 2026 02:23 PM

Mansa News : ਨਿੱਜੀਕਰਨ ਦੇ ਖਿਲਾਫ ਮਾਨਸਾ ਵਿਖੇ ਫਰਦ ਕੇਂਦਰ ਮੁਲਾਜ਼ਮਾਂ ਵੱਲੋਂ ਕਾਲੇ ਬਿੱਲੇ ਲਗਾ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਕਰਮਚਾਰੀਆਂ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਠੇਕੇਦਾਰੀ ਸਿਸਟਮ ਦੇ ਅਧੀਨ ਕੰਮ ਕਰ ਰਹੇ ਨੇ ਪਰ ਸਰਕਾਰ ਵੱਲੋਂ ਉਹਨਾਂ ਨੂੰ ਪੱਕਾ ਕਰਨ ਦੇ ਲਈ ਕੋਈ ਵੀ ਪ੍ਰਕਿਰਿਆ ਨਹੀਂ ਕੀਤੀ ਜਾ ਰਹੀ।

ਫਰਦ ਕੇਂਦਰਾਂ ਦੇ ਵਿੱਚ ਕਰਮਚਾਰੀਆਂ ਵੱਲੋਂ ਹੜਤਾਲ ਕਰਕੇ ਕਾਲੇ ਬਿੱਲੇ ਲਗਾ ਪੰਜਾਬ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕਰ ਰਹੇ ਫਰਦ ਕੇਂਦਰ ਦੇ ਕਰਮਚਾਰੀਆਂ ਵੱਲੋਂ ਅੱਜ ਮਾਨਸਾਂ ਦੇ ਵਿੱਚ ਨਾਅਰੇਬਾਜ਼ੀ ਕਰਦੇ ਹੋਏ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਠੇਕੇਦਾਰੀ ਸਿਸਟਮ ਦੇ ਅਧੀਨ ਕੰਮ ਕਰ ਰਹੇ ਨੇ ਪਰ ਸਰਕਾਰ ਵੱਲੋਂ ਉਹਨਾਂ ਨੂੰ ਪੱਕੇ ਕਰਨ ਦੇ ਦਾਅਵੇ ਤੱਕ ਕੀਤੇ ਜਾ ਰਹੇ ਨੇ ਪਰ ਉਹਨਾਂ ਦਾਵਿਆਂ ਨੂੰ ਕਿਤੇ ਵੀ ਅਮਲੀ ਰੂਪ ਨਹੀਂ ਦਿੱਤਾ ਜਾ ਰਿਹਾ। 

ਉਹਨਾਂ ਕਿਹਾ ਕਿ ਅੱਜ ਬੇਸ਼ੱਕ ਮਹਿੰਗੇ ਸਕੂਲਾਂ ਦੇ ਵਿੱਚ ਬੱਚਿਆਂ ਨੂੰ ਪੜ੍ਹਾਈ ਕਰਕੇ ਨੌਕਰੀ ਦੇ ਯੋਗ ਹਰ ਕੋਈ ਬਣਾਉਣਾ ਚਾਹੁੰਦਾ ਹੈ ਪਰ ਸਰਕਾਰਾਂ ਵੱਲੋਂ ਲਿਆਂਦੇ ਜਾ ਰਹੇ ਨਿੱਜੀਕਰਨ ਦੇ ਵਿੱਚ ਹਰ ਕੋਈ ਫਸ ਰਿਹਾ ਹੈ। ਉਹਨਾਂ ਕਿਹਾ ਕਿ ਅੱਜ ਪੰਜਾਬ ਦੇ ਹਰ ਵਿਭਾਗ ਨੂੰ ਨਿੱਜੀਕਰਨ ਕੀਤਾ ਜਾ ਰਿਹਾ ਹੈ ਅਤੇ ਹਰ ਕਰਮਚਾਰੀ ਨੂੰ 10 ਹਜ਼ਾਰ ਰੁਪਏ ਤੱਕ ਤਨਖਾਹ ਦਿੱਤੀ ਜਾ ਰਹੀ ਹੈ। ਜਿਸ ਨਾਲ ਉਨਾਂ ਦਾ ਘਰਾਂ ਦੇ ਵਿੱਚ ਗੁਜ਼ਾਰਾ ਮੁਸ਼ਕਿਲ ਚੱਲ ਰਿਹਾ ਹੈ। ਉਹਨਾਂ ਕਿਹਾ ਕਿ ਉਹਨਾਂ ਵੱਲੋਂ ਅੱਜ ਫਰਦ ਕੇਂਦਰਾਂ ਦੇ ਵਿੱਚ ਹੜਤਾਲ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਹੈ।  ਜੇਕਰ ਸਰਕਾਰ ਵੱਲੋਂ ਜਲਦ ਹੀ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਵਿਰੋਧ ਪ੍ਰਦਰਸ਼ਨ ਹੋਰ ਵੀ ਤੇਜ਼ ਕੀਤੇ ਜਾਣਗੇ।

Related Post