Faridkot ਪੁਲਿਸ ਵੱਲੋਂ 2 ਟਾਰਗੇਟ ਕਿਲਿੰਗ ਮਾਡਿਊਲ ਦਾ ਪਰਦਾਫਾਸ਼, 4 ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸ ਸਮੇਤ 4 ਆਰੋਪੀ ਗ੍ਰਿਫ਼ਤਾਰ

Faridkot News : ਫ਼ਰੀਦਕੋਟ ਪੁਲਿਸ ਨੇ ਇੱਕ ਵਾਰ ਫਿਰ ਅਪਰਾਧੀਆਂ 'ਤੇ ਵੱਡਾ ਸ਼ਿਕੰਜਾ ਕਸਿਆ ਹੈ। ਦੋ ਵੱਖ-ਵੱਖ ਟਾਰਗੇਟ ਕਿਲਿੰਗ ਮਾਡਿਊਲਾਂ ਦਾ ਪਰਦਾਫਾਸ਼ ਕਰਦੇ ਹੋਏ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਤੋਂ ਚਾਰ ਪਿਸਤੌਲ ਅਤੇ 15 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲਿਸ ਨੇ ਖੁਲਾਸਾ ਕੀਤਾ ਹੈ ਕਿ ਇਹ ਆਰੋਪੀ ਪੰਜਾਬ ਵਿੱਚ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ ਸਨ

By  Shanker Badra November 25th 2025 03:36 PM

Faridkot News : ਫ਼ਰੀਦਕੋਟ ਪੁਲਿਸ ਨੇ ਇੱਕ ਵਾਰ ਫਿਰ ਅਪਰਾਧੀਆਂ 'ਤੇ ਵੱਡਾ ਸ਼ਿਕੰਜਾ ਕਸਿਆ ਹੈ। ਦੋ ਵੱਖ-ਵੱਖ ਟਾਰਗੇਟ ਕਿਲਿੰਗ ਮਾਡਿਊਲਾਂ ਦਾ ਪਰਦਾਫਾਸ਼ ਕਰਦੇ ਹੋਏ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਤੋਂ ਚਾਰ ਪਿਸਤੌਲ ਅਤੇ 15 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲਿਸ ਨੇ ਖੁਲਾਸਾ ਕੀਤਾ ਹੈ ਕਿ ਇਹ ਆਰੋਪੀ ਪੰਜਾਬ ਵਿੱਚ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ ਸਨ।

ਜਾਣਕਾਰੀ ਅਨੁਸਾਰ 24 ਨਵੰਬਰ ਨੂੰ ਫਰੀਦਕੋਟ ਦੀ ਸੀਆਈਏ ਟੀਮ ਨੇ ਤਲਵੰਡੀ ਰੋਡ ਤੋਂ ਲੈ ਕੇ ਭੋਲੂਵਾਲਾ ਪਿੰਡ ਤੱਕ ਨਹਿਰ ਦੇ ਕਿਨਾਰੇ ਚੈਕਿੰਗ ਅਭਿਆਨ ਚਲਾਇਆ। ਇਸ ਦੌਰਾਨ ਪੁਲਿਸ ਨੂੰ ਸ਼ੱਕੀ ਹਾਲਾਤਾਂ ਵਿੱਚ ਇੱਕ ਈਟੀਓਸ ਕਾਰ ਖੜ੍ਹੀ ਦਿਖਾਈ ਦਿੱਤੀ। ਜਦੋਂ ਕਾਰ ਦੀ ਤਲਾਸ਼ੀ ਲਈ ਗਈ ਤਾਂ ਅੰਦਰੋਂ ਤਿੰਨ ਵਿਅਕਤੀ ਇੱਕ .30 ਬੋਰ ਪਿਸਤੌਲ, ਇੱਕ ਬੇਰੇਟਾ ਪਿਸਤੌਲ ਅਤੇ 15 ਜ਼ਿੰਦਾ ਕਾਰਤੂਸ ਮਿਲੇ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਤਿੰਦਰ ਸਿੰਘ ਉਰਫ਼ ਸੋਨੂੰ (ਜ਼ਿਲ੍ਹਾ ਬਰਨਾਲਾ), ਜਸ਼ਨਜੋਤ ਸਿੰਘ ਉਰਫ਼ ਜੱਸਾ ਅਤੇ ਮਨਪ੍ਰੀਤ ਸਿੰਘ ਉਰਫ਼ ਅਰਮਾਨ (ਦੋਵੇਂ ਜ਼ਿਲ੍ਹਾ ਫਰੀਦਕੋਟ) ਵਜੋਂ ਹੋਈ ਹੈ। ਪੁਲਿਸ ਨੇ ਕਾਰ ਵੀ ਜ਼ਬਤ ਕਰ ਲਈ ਹੈ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਲੁਧਿਆਣਾ ਵਿੱਚ ਇੱਕ ਵਿਅਕਤੀ ਦੇ ਕਤਲ ਦੀ ਸਾਜ਼ਿਸ਼ ਰਚ ਰਹੇ ਸਨ। ਉਨ੍ਹਾਂ ਨੇ ਪਹਿਲਾਂ ਵੀ ਇੱਕ ਵਾਰ ਕਤਲ ਦੀ ਕੋਸ਼ਿਸ਼ ਕੀਤੀ ਸੀ, ਜੋ ਅਸਫਲ ਰਹੀ ਸੀ। ਐੱਸਐੱਸਪੀ ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਕਿਹਾ ਕਿ ਪੁਲਿਸ ਇਸ ਵੇਲੇ ਮਾਮਲੇ ਵਿੱਚ ਅਗਲੀਆਂ -ਪਿਛਲੀਆਂ ਕੜੀਆਂ ਨੂੰ ਜੋੜ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

ਫਰੀਦਕੋਟ ਪੁਲਿਸ ਕਿਸੇ ਵੀ ਅਪਰਾਧਿਕ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕਰੇਗੀ। ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣਾ ਸਾਡੀ ਤਰਜੀਹ ਹੈ। ਨਾਗਰਿਕਾਂ ਨੂੰ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਪੁਲਿਸ ਨੂੰ ਰਿਪੋਰਟ ਕਰਨੀ ਚਾਹੀਦੀ ਹੈ।"

ਇਸ ਤੋਂ ਪਹਿਲਾਂ 18 ਨਵੰਬਰ ਨੂੰ ਫ਼ਰੀਦਕੋਟ ਪੁਲਿਸ ਨੇ ਇੱਕ ਹੋਰ ਰੈਕੇਟ ਦਾ ਪਰਦਾਫਾਸ਼ ਕੀਤਾ ਅਤੇ ਥਾਮਸ ਰੋਹਿਤ ਨਾਮਕ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਤੋਂ ਦੋ 9 ਐਮਐਮ ਪਿਸਤੌਲ ਅਤੇ ਮੈਗਜ਼ੀਨ ਬਰਾਮਦ ਕੀਤੇ ਗਏ ਸਨ। ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਲੈ ਕੇ ਕੰਮ ਕਰ ਰਿਹਾ ਸੀ ਅਤੇ ਇੱਕ ਵੱਡੇ ਅਪਰਾਧ ਦੀ ਯੋਜਨਾ ਬਣਾ ਰਿਹਾ ਸੀ।

ਕੁਝ ਹੀ ਦਿਨਾਂ ਵਿੱਚ ਫ਼ਰੀਦਕੋਟ ਪੁਲਿਸ ਨੇ ਅੱਠ ਸਰਗਰਮ ਗਿਰੋਹਾਂ ਦਾ ਪਰਦਾਫਾਸ਼ ਕੀਤਾ ਹੈ, 25 ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਡੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਹਨ। ਇਹ ਚੱਲ ਰਹੀਆਂ ਕਾਰਵਾਈਆਂ ਜ਼ਿਲ੍ਹੇ ਨੂੰ ਅਪਰਾਧ ਮੁਕਤ ਬਣਾਉਣ ਲਈ ਪੁਲਿਸ ਦੀ ਪੂਰੀ ਵਚਨਬੱਧਤਾ ਨੂੰ ਸਪੱਸ਼ਟ ਤੌਰ 'ਤੇ ਦਰਸਾਉਂਦੀਆਂ ਹਨ।

Related Post