Farmer Commit Suicide: ਫਾਇਨਾਂਸ ਕੰਪਨੀ ਤੋਂ ਦੁਖੀ ਹੋ ਕੇ ਕਿਸਾਨ ਨੇ ਕੀਤੀ ਆਪਣੀ ਜੀਵਨ ਲੀਲਾ ਸਮਾਪਤ

ਬਠਿੰਡਾ ਦੇ ਪਿੰਡ ਦੂਨੇਵਾਲਾ ਵਿਖੇ ਇਕ ਕਿਸਾਨ ਕੁੜੀਆ ਗੁਰਜਿੰਦਰ ਸਿੰਘ ਨੇ ਫਾਇਨਾਂਸ ਕੰਪਨੀ ਤੋਂ ਦੁਖੀ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।

By  Aarti March 21st 2023 09:10 PM

ਮੁਨੀਸ਼ ਗਰਗ (ਬਠਿੰਡਾ, 21 ਮਾਰਚ): ਜ਼ਿਲ੍ਹਾ ਬਠਿੰਡਾ ਦੇ ਪਿੰਡ ਦੂਨੇਵਾਲਾ ਵਿਖੇ ਇਕ ਕਿਸਾਨ ਕੁੜੀਆ ਗੁਰਜਿੰਦਰ ਸਿੰਘ ਨੇ ਫਾਇਨਾਂਸ ਕੰਪਨੀ ਤੋਂ ਦੁਖੀ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਕਿਸਾਨ ਦੇ ਸਿਰ ਉੱਪਰ ਪੰਜ ਲੱਖ ਰੁਪਏ ਦਾ ਕਰਜ਼ਾ ਸੀ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਮ੍ਰਿਤਕ ਕਿਸਾਨ ਦੀ ਮੌਤ ਦਾ ਜ਼ਿੰਮੇਵਾਰ ਫਾਇਨਾਂਸ ਕੰਪਨੀ ਨੂੰ ਦੱਸਦੇ ਹੋਏ ਮ੍ਰਿਤਕ ਦੀ ਲਾਸ਼ ਨੂੰ ਫਾਇਨਾਂਸ ਕੰਪਨੀ ਦੇ ਦਫ਼ਤਰ ਅੱਗੇ ਰੱਖ ਕੇ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਹੈ। 

ਕਿਸਾਨ ਆਗੂਆਂ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਗੁਰਜਿੰਦਰ ਸਿੰਘ ਫਾਇਨਾਂਸ ਕੰਪਨੀ ਤੋ 2018 ਵਿੱਚ ਪੁਰਾਣਾ ਟਰੈਕਟਰ ਦੇ ਕੇ ਨਵਾਂ ਟਰੈਕਟਰ ਫਾਇਨਾਂਸ ਕਰਵਾਇਆ ਸੀ, ਕਿਸਾਨ ਨੇ ਫਾਇਨਾਂਸ ਦੀਆਂ ਕੁਝ ਕਿਸ਼ਤਾਂ ਭਰ ਦਿੱਤੀਆਂ ਸੀ ਪਰ 2019 ਵਿੱਚ ਕੰਪਨੀ ਵਾਲ਼ੇ ਕਿਸਾਨ ਤੋਂ ਟਰੈਕਟਰ ਲਿਆਏ ਅਤੇ ਫੇਰ ਕਿਸਾਨ ਨੂੰ ਕੰਪਨੀ ਵੱਲੋਂ 4 ਲੱਖ 58 ਹਜ਼ਾਰ ਰੁਪਏ ਦਾ ਨੋਟਿਸ ਦੇ ਦਿੱਤਾ ਗਿਆ ਜਿਸ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। 

ਕਿਸਾਨ ਆਗੂਆਂ ਨੇ ਮੰਗ ਕੀਤੀ ਫਾਇਨਾਂਸ ਕੰਪਨੀ ਦੇ ਅਧਿਕਾਰੀਆਂ ਖਿਲਾਫ ਮਾਮਲਾ ਦਰਜ ਕਰਕੇ ਗ੍ਰਿਫਤਾਰੀ ਕੀਤੀ ਜਾਵੇ ਜਿੰਨਾ ਸਮਾਂ ਦੋਸ਼ੀ ਫਾਇਨਾਂਸ ਕੰਪਨੀ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਹੈ। ਮ੍ਰਿਤਕ ਕਿਸਾਨ ਦਾ ਸਸਕਾਰ ਨਹੀਂ ਕੀਤਾ ਜਾਵੇਗਾ। 

ਕਿਸਾਨ ਆਗੂਆਂ ਨੇ ਇਹ ਵੀ ਦੱਸਿਆ ਕਿ ਮ੍ਰਿਤਕ ਕਿਸਾਨ ਕੋਲ ਮਹਿਜ ਸੱਤ ਕਨਾਲਾ ਜਮੀਨ ਹੈ ਜਦੋਂ ਕਿ ਮ੍ਰਿਤਕ ਕਿਸਾਨ ਆਪਣੇ ਪਿੱਛੇ ਆਪਣੀ ਪਤਨੀ ਇਕ ਲੜਕਾ ਲੜਕੀ ਛੱਡ ਗਿਆ ਹੈ। 

ਇਹ ਵੀ ਪੜ੍ਹੋ: ਸਿੱਖਾਂ ਤੇ ਪੰਜਾਬ ਨੂੰ ਬਦਨਾਮ ਕਰਨ ਦੀ ਵੱਡੀ ਸਾਜ਼ਿਸ਼: ਵਿਰਸਾ ਸਿੰਘ ਵਲਟੋਹਾ

Related Post