ਜ਼ੀਰਾ ਸ਼ਰਾਬ ਫੈਕਟਰੀ ਮਾਮਲਾ: ਕਿਸਾਨ ਆਗੂਆਂ ਨੇ ਪੁਲਿਸ ਦੀ ਕਾਰਵਾਈ ਦੀ ਕੀਤੀ ਨਿਖੇਧੀ

By  Aarti December 18th 2022 03:35 PM

ਫਿਰੋਜ਼ਪੁਰ: ਪਿਛਲੇ ਕਈ ਮਹੀਨਿਆਂ ਤੋਂ ਜ਼ੀਰਾ ਦੇ ਪਿੰਡ ਰਟੋਲ ਰੋਹੀ ਵਿੱਚ ਬਣੀ ਮਾਲਬ੍ਰੋਜ਼ ਸ਼ਰਾਬ ਫੈਕਟਰੀ ਦੇ ਬਾਹਰ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਜਿਨ੍ਹਾਂ ਦੇ ਖਿਲਾਫ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ। ਦੱਸ ਦਈਏ ਕਿ ਪੁਲਿਸ ਨੇ ਧਰਨਾ ਵਿਖੇ ਸਖਤੀ ਦਿਖਾਉਂਦੇ ਹੋਏ ਧਰਨਾਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ।  ਪੁਲਿਸ ਵੱਲੋਂ ਧਰਨੇ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਧਰਨਾ ਵਿਖੇ ਪਹੁੰਚ ਕੇ ਕਈ ਲੋਕਾਂ ਨੂੰ ਜਿਨ੍ਹਾਂ ਵਿੱਚ ਕਈ ਮਹਿਲਾਵਾਂ ਵੀ ਸ਼ਾਮਲ ਹਨ ਨੂੰ ਹਿਰਾਸਤ ਵਿੱਚ ਲਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਅਸੀਂ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਲੜਾਈ ਲੜਾਂਗੇ। ਇਸ ਦੌਰਾਨ ਪੁਲਿਸ ਨੇ ਲੋਕਾਂ ਉੱਤੇ ਲਾਠੀਚਾਰਜ ਕੀਤੀ ਜਿਸ ਦੀ ਵੱਖ ਵੱਖ ਕਿਸਾਨ ਆਗੂਆਂ ਵੱਲੋਂ ਨਿਖੇਧੀ ਕੀਤੀ ਗਈ ਹੈ। 

ਪੁਲਿਸ ਦੀ ਕਾਰਵਾਈ ਖਿਲਾਫ ਬੋਲਦੇ ਹੋਏ ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਨੇ ਦੱਸਿਆ ਕਿ ਜ਼ੀਰਾ ਵਿਖੇ ਕਿਸਾਨਾਂ ਵੱਲੋਂ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਜਿਸ ਦੇ ਖਿਲਾਫ ਕੀਤੀ ਗਈ ਕਾਰਵਾਈ ਦੀ ਉਨ੍ਹਾਂ ਵੱਲੋਂ ਨਿਖੇਧੀ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ।

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਕਹਿਣਾ ਹੈ ਕਿ ਜ਼ੀਰਾ ਮੋਰਚੇ ਵਿੱਚ ਸਰਕਾਰ ਧੱਕੇਸ਼ਾਹੀ ਕਰ ਰਹੀ ਹੈ। ਉਨ੍ਹਾਂਦਾ ਕਹਿਣਾ ਹੈ ਕਿ ਗੱਲਬਾਤ ਵਾਰ-ਵਾਰ ਹੁੰਦੀ ਹੈ ਪਰ ਆਮ ਆਦਮੀ ਪਾਰਟੀ ਨੇ ਗੱਲਬਾਤ ਦਾ ਬਹਾਨਾ ਬਣਾ ਕੇ ਮੋਰਚੇ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਹੈ। ਬਦਲਾਅ ਵਾਲੀ ਸਰਕਾਰ ਦਾ ਬਾਹਰ ਤੋਂ ਦਿਖਾਉਂਣ ਦਾ ਚਿਹਰੇ ਹੋਰ, ਅੰਦਰੋ ਹੋਰ।

ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਵੋਟਾਂ 5 ਸਾਲ ਬਾਅਦ ਫਿਰ ਆਉਣੀਆਂ ਹਨ। ਇਹ ਅੰਦੋਲਨ ਖਤਮ ਨਹੀਂ ਹੋਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਦਾ ਫਰਜ਼ ਹੈ ਕਿ ਲੋਕਾਂ ਨੂੰ ਇਨਸਾਫ਼ ਦੇਣਾ। ਉਨ੍ਹਾਂ ਦਾ ਕਹਿਣਾ ਹੈ ਕਿ ਅੰਦੋਲਨ ਚੱਲੇਗਾ ਅਤੇ ਫੈਕਟਰੀ ਵੀ ਹਰ ਹਾਲਤ ਵਿੱਚ ਬੰਦ ਹੋਵੇਗੀ। 

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਸਰਕਾਰ ਦੀ ਕਿਸਾਨਾਂ ਖਿਲਾਫ ਕੀਤੀ ਗਈ ਕਾਰਵਾਈ ਦੀ ਨਿਖੇਧੀ ਕੀਤੀ। ਕਿਸਾਨ ਆਗੂ ਨੇ ਕਿਹਾ ਕਿ ਲੋਕਾਂ ਨੂੰ ਅਪੀਲ ਕਰਦੇ ਹੋਏ ਮੋਰਚੇ ਵਿੱਚ ਪਹੁੰਚਣ ਦੀ ਅਪੀਲ ਕੀਤੀ। ਨਾਲ ਹੀ ਉਨ੍ਹਾਂ ਨੇ ਸੀਐਮ ਮਾਨ ਦੇ ਖਿਲਾਫ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ।

Related Post