23 ਮਾਰਚ ਦੇ ਸ਼ਹੀਦਾਂ ਨੂੰ ਲੈ ਕੇ ਕਿਸਾਨ ਆਗੂ ਡੱਲੇਵਾਲ ਦੀ ਲੋਕਾਂ ਨੂੰ ਅਪੀਲ, ਜਾਣੋ

By  KRISHAN KUMAR SHARMA March 21st 2024 09:06 PM

ਚੰਡੀਗੜ੍ਹ: ਕਿਸਾਨ ਅੰਦੋਲਨ (Kisan Andolan 2.0) ਦੇ ਚਲਦਿਆਂ ਕਿਸਾਨ ਦਿੱਲੀ ਵਿਖੇ ਪ੍ਰਦਰਸ਼ਨ ਕਰ ਰਹੇ ਹਨ ਅਤੇ ਵੱਖ-ਵੱਖ ਬਾਰਡਰਾਂ 'ਤੇ ਵੀ ਡਟੇ ਹੋਏ ਹਨ। ਇਨ੍ਹਾਂ ਮੋਰਚਿਆਂ 'ਤੇ ਕਿਸਾਨਾਂ ਵੱਲੋਂ 23 ਮਾਰਚ ਨੂੰ ਸ਼ਹੀਦੇ ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤਹਿਤ ਕਿਸਾਨ ਆਗੂ ਵੱਖ-ਵੱਖ ਇਲਾਕਿਆਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਅਠਵਾਲ ਵਿਖੇ ਸੰਯੁਕਤ ਕਿਸਾਨ ਮੋਰਚਾ ਦੀ ਸਹਿਯੋਗੀ ਜਥੇਬੰਦੀ ਕਿਸਾਨ ਯੂਥ ਵਿੰਗ ਦੇ ਸੂਬਾ ਪ੍ਰਧਾਨ ਸ਼ਮਸ਼ੇਰ ਸਿੰਘ ਅਠਵਾਲ ਦੀ ਪ੍ਰਧਾਨਗੀ ਹੇਠ ਇੱਕ ਬੈਠਕ ਆਯੋਜਿਤ ਕੀਤੀ ਗਈ, ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।

ਗੁਰਦਾਸਪੁਰ ਪਹੁੰਚੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ਸਿਰਫ ਕਿਸਾਨਾਂ ਦਾ ਹੀ ਨਹੀਂ ਪੂਰੇ ਦੇਸ਼ ਦੇ ਲੋਕਾਂ ਦਾ ਅੰਦੋਲਨ ਬਣ ਚੁੱਕਿਆ ਹੈ। ਅਜਿਹਾ ਦੇਸ਼ ਦੇ ਇਤਿਹਾਸ ਵਿੱਚ ਪਹਿਲਾ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਹੀ ਨਹੀਂ ਬਲਕਿ ਤਮਿਲਨਾਡੂ ਬਿਹਾਰ ਵਿੱਚ ਵੀ ਵੱਡੇ ਪੱਧਰ 'ਤੇ ਰੇਲਾਂ ਰੋਕੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਜਿਹਾ ਇਸ ਲਈ ਹੋਇਆ ਹੈ ਕਿ ਕਿਸਾਨ ਅੰਦੋਲਨ ਸਿਰਫ ਕਿਸਾਨਾਂ ਦਾ ਅੰਦੋਲਨ ਨਹੀਂ ਰਿਹਾ, ਬਲਕਿ ਹਰ ਵਰਗ ਦੇ ਲੋਕਾਂ ਦਾ ਸਮਰਥਨ ਕਿਸਾਨਾਂ ਨੂੰ ਮਿਲ ਰਿਹਾ ਹੈ। ਇਸ ਲਈ ਹੁਣ ਅਸੀਂ ਇਸ ਅੰਦੋਲਨ ਵਿੱਚ ਜਿੱਤ ਹਾਸਿਲ ਕਰਕੇ ਹੀ ਪਿੱਛੇ ਮੁੜਾਂਗੇ।

ਕਿਸਾਨ ਆਗੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ 23 ਮਾਰਚ ਨੂੰ ਕਿਸਾਨਾਂ ਵੱਲੋਂ ਲਾਏ ਗਏ ਵੱਖ ਵੱਖ ਮੋਰਚਿਆਂ ਤੇ ਅਤੇ ਦਿੱਲੀ ਵਿਖੇ ਵੀ ਸ਼ਹੀਦ ਦੇ ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ ਅਤੇ ਇਸ ਸਮਾਗਮ ਵਿੱਚ ਵੱਧ ਤੋਂ ਵੱਧ ਲੋਕ ਸ਼ਿਰਕਤ ਕਰਕੇ ਆਪਣਾ ਕਿਸਾਨਾਂ ਪ੍ਰਤੀ ਸਮਰਥਨ ਜਾਹਰ ਕਰਨ।

Related Post