Farmer Protest: ਹਰਿਆਣਾ 'ਚ ਇੰਟਰਨੈੱਟ ਸੇਵਾ ਬਹਾਲ, 2 ਹਫਤਿਆਂ ਬਾਅਦ ਮਿਲੀ ਰਾਹਤ

By  Aarti February 25th 2024 08:32 AM

Internet Services In Haryana: ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿਚ 10 ਫਰਵਰੀ ਨੂੰ ਸੂਬੇ ਦੇ ਕਈ ਇਲਾਕਿਆਂ ਵਿਚ ਕਿਸਾਨ ਅੰਦੋਲਨ ਕਾਰਨ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਸੀ ਅਤੇ ਹੁਣ ਕਈ ਇਲਾਕਿਆਂ ਵਿਚ ਇਸ ਨੂੰ ਬਹਾਲ ਕਰ ਦਿੱਤਾ ਗਿਆ ਹੈ। ਇੰਟਰਨੈੱਟ ਸੇਵਾ ਸ਼ੁਰੂ ਹੋਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। 

ਦੱਸ ਦਈਏ ਕਿ ਕਿਸਾਨਾਂ (farmer Protest) ਦੇ ਦਿੱਲੀ ਵੱਲ ਮਾਰਚ ਕਰਨ ਦੇ ਕਾਰਨ ਕੁਰੂਕਸ਼ੇਤਰ, ਕੈਥਲ, ਅੰਬਾਲਾ, ਹਿਸਾਰ, ਜੀਂਦ, ਫਤਿਹਾਬਾਦ, ਸਿਰਸਾ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ 15 ਫਰਵਰੀ ਦੀ ਅੱਧੀ ਰਾਤ 12 ਵਜੇ ਤੱਕ ਬੰਦ ਕਰ ਦਿੱਤੀਆਂ ਗਈਆਂ ਸੀ। ਫਿਰ ਇਸ ਦੀ ਪਾਬੰਦੀ ਨੂੰ 20 ਫਰਵਰੀ ਤੱਕ ਵਧਾ ਦਿੱਤਾ ਗਿਆ ਅਤੇ ਇੰਟਰਨੈੱਟ 'ਤੇ ਇਹ ਪਾਬੰਦੀ ਹੁਣ ਤੱਕ ਜਾਰੀ ਸੀ। ਇਸ ਨੂੰ ਕਈ ਖੇਤਰਾਂ ਵਿੱਚ ਬਹਾਲ ਕੀਤਾ ਗਿਆ ਹੈ।

ਇੱਥੇ ਇਹ ਵੀ ਦੱਸਣਯੋਗ ਹੈ ਕਿ ਹਰਿਆਣਾ ਦੇ ਸਾਰੇ ਸਰਹੱਦੀ ਜ਼ਿਲ੍ਹਿਆਂ ਦੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ ਅਤੇ 15 ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਡਰੋਨ ਅਤੇ ਸੀਸੀਟੀਵੀ ਕੈਮਰਿਆਂ ਰਾਹੀਂ ਸ਼ਰਾਰਤੀ ਅਨਸਰਾਂ 'ਤੇ ਨਜ਼ਰ ਰੱਖ ਰਹੀ ਜਾ ਰਹੀ ਸੀ। 

ਦੂਜੇ ਪਾਸੇ 25 ਫਰਵਰੀ ਨੂੰ ਕਿਸਾਨ ਅੰਦੋਲਨ ਦਾ 13ਵਾਂ ਦਿਨ ਹੈ। ਪੰਜਾਬ ਦੇ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਖੜ੍ਹੇ ਹਨ। ਉਨ੍ਹਾਂ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ 29 ਫਰਵਰੀ ਤੱਕ ਟਾਲ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਘਰ ਵਾਪਸ ਨਹੀਂ ਜਾਣਗੇ।

ਅੱਜ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਵਿਸ਼ਵ ਵਪਾਰ ਸੰਗਠਨ ਸਬੰਧੀ ਕਾਨਫਰੰਸ ਕਰਨਗੇ। ਇਸ ਦੇ ਜ਼ਰੀਏ ਦੇਸ਼ ਭਰ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਯੋਜਨਾ ਹੈ। ਮਾਹਿਰ ਇੱਥੇ ਆਉਣਗੇ ਅਤੇ ਡਬਲਯੂ.ਟੀ.ਓ. ਦੇ ਨੁਕਸਾਨਾਂ ਬਾਰੇ ਦੱਸਣਗੇ।

ਇਹ ਵੀ ਪੜ੍ਹੋ: ਸਾਵਧਾਨ! ਇਸ ਮਹੀਨੇ ਇੰਨ੍ਹੇ ਦਿਨ ਬੰਦ ਰਹਿਣਗੇ ਬੈਂਕ, ਜੇਕਰ ਕੋਈ ਪੈਂਡਿੰਗ ਕੰਮ ਤਾਂ ਜਲਦ ਨਿਬੇੜ ਲਓ

Related Post