Farmer Amritsar : ਪੰਜਾਬੀ ਅਦਾਕਾਰ ਸੋਨੀਆ ਮਾਨ ਖਿਲਾਫ਼ ਕਿਸਾਨਾਂ ਦਾ ਵੱਡਾ ਐਕਸ਼ਨ, ਅੰਮ੍ਰਿਤਸਰ ਚ ਫੂਕਿਆ ਪੁਤਲਾ

Farmers Protest against Sonia Mann : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਸੋਨੀਆ ਮਾਨ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਦੋਸ਼ ਲਾਇਆ ਕਿ ਸਮੇਂ ਸਿਰ ਨਾਲਿਆਂ ਦੀ ਸਫਾਈ ਨਾ ਹੋਣ ਕਾਰਨ ਬੇਮੌਸਮੀ ਬਰਸਾਤ ਵਿੱਚ ਸੈਂਕੜੇ ਏਕੜ ਫਸਲਾਂ ਦਾ ਨੁਕਸਾਨ ਹੋਇਆ ਹੈ।

By  KRISHAN KUMAR SHARMA July 27th 2026 04:11 PM -- Updated: July 27th 2026 04:21 PM

Farmers Protest against Sonia Mann : ਅੰਮ੍ਰਿਤਸਰ ਦੇ ਹਲਕਾ ਰਾਜਾ ਸਾਂਸੀ ਅਧੀਨ ਪਿੰਡ ਸ਼ੁਹਰਾ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਸੋਨੀਆ ਮਾਨ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਸਰਕਾਰ ਅਤੇ ਹਲਕਾ ਲੀਡਰਸ਼ਿਪ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਦੋਸ਼ ਲਾਇਆ ਕਿ ਸਮੇਂ ਸਿਰ ਨਾਲਿਆਂ ਦੀ ਸਫਾਈ ਨਾ ਹੋਣ ਕਾਰਨ ਬੇਮੌਸਮੀ ਬਰਸਾਤ ਵਿੱਚ ਸੈਂਕੜੇ ਏਕੜ ਫਸਲਾਂ ਦਾ ਨੁਕਸਾਨ ਹੋਇਆ ਹੈ।

ਕਿਸਾਨਾਂ ਨੇ ਸੋਨੀਆ ਮਾਨ 'ਤੇ ਲਾਇਆ ਇਲਜ਼ਾਮ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ੋਨ ਸਕੱਤਰ ਹਰਜੀਤ ਸਿੰਘ ਨੇ ਕਿਹਾ ਕਿ ਨਾਲਿਆਂ ਦੀ ਸਫਾਈ ਨਾ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ, ਜਿਸ ਸਬੰਧੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਵੀ ਆਵਾਜ਼ ਉਠਾਈ ਸੀ। ਉਨ੍ਹਾਂ ਦੋਸ਼ ਲਾਇਆ ਕਿ ਇਸ ਮਾਮਲੇ ਤੋਂ ਬਾਅਦ ਸੋਨੀਆ ਮਾਨ ਦੇ ਸਮਰਥਕਾਂ ਵੱਲੋਂ ਕਿਸਾਨਾਂ ਅਤੇ ਯੂਨੀਅਨਾਂ ਪ੍ਰਤੀ ਅਣਉਚਿਤ ਸ਼ਬਦਾਵਲੀ ਵਰਤੀ ਗਈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਅਜਿਹੀਆਂ ਟਿੱਪਣੀਆਂ ਬੰਦ ਨਾ ਹੋਈਆਂ ਤਾਂ ਹਲਕਾ ਰਾਜਾਸਾਂਸੀ ਦੇ 163 ਪਿੰਡਾਂ ਵਿੱਚ ਸੋਨੀਆ ਮਾਨ ਦੇ ਪੁਤਲੇ ਫੂਕ ਕੇ ਤਿੱਖਾ ਵਿਰੋਧ ਕੀਤਾ ਜਾਵੇਗਾ।

ਕਿਸਾਨਾਂ ਨੇ ਸੋਨੀਆ ਮਾਨ ਨੂੰ ਦਿੱਤੀ ਨਸੀਹਤ

ਸੀਨੀਅਰ ਕਿਸਾਨ ਆਗੂ ਕਾਬਲ ਸਿੰਘ ਮਹਾਵਾ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਸਮੇਂ ਸਿਰ ਨਾਲਿਆਂ ਦੀ ਸਫਾਈ ਕਰਵਾਈ ਜਾਂਦੀ ਤਾਂ ਕਿਸਾਨਾਂ ਦੀਆਂ ਫਸਲਾਂ ਦਾ ਇੰਨਾ ਵੱਡਾ ਨੁਕਸਾਨ ਨਾ ਹੁੰਦਾ। ਉਨ੍ਹਾਂ ਕਿਹਾ ਕਿ ਕਿਸਾਨ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਲੜਦਾ ਆਇਆ ਹੈ ਅਤੇ ਲੋਕ ਆਪਣੀ ਮਰਜ਼ੀ ਨਾਲ ਯੂਨੀਅਨਾਂ ਨੂੰ ਫੰਡ ਦਿੰਦੇ ਹਨ, ਜਿਸ ਦੀ ਵਰਤੋਂ ਧਰਨਿਆਂ ਅਤੇ ਸੰਘਰਸ਼ਾਂ ਲਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸੋਨੀਆ ਮਾਨ ਵੀ ਕਿਸਾਨ ਅੰਦੋਲਨਾਂ ਵਿੱਚੋਂ ਨਿਕਲ ਕੇ ਰਾਜਨੀਤੀ ਵਿੱਚ ਆਈ ਹੈ, ਇਸ ਲਈ ਉਨ੍ਹਾਂ ਨੂੰ ਕਿਸਾਨਾਂ ਪ੍ਰਤੀ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ।

ਕਿਸਾਨ ਨਿਰਮਲ ਸਿੰਘ ਨੇ ਕਿਹਾ ਕਿ ਨਾਲਿਆਂ ਅਤੇ ਵਿਕਾਸ ਕਾਰਜਾਂ ਲਈ ਆਉਣ ਵਾਲਾ ਫੰਡ ਲੋਕਾਂ ਦੇ ਟੈਕਸਾਂ ਦਾ ਪੈਸਾ ਹੈ ਅਤੇ ਸਰਕਾਰ ਦਾ ਫਰਜ਼ ਬਣਦਾ ਹੈ ਕਿ ਸਮੇਂ ਸਿਰ ਨਾਲਿਆਂ ਦੀ ਸਫਾਈ ਅਤੇ ਟੁੱਟੀਆਂ ਨਾਲੀਆਂ ਦੀ ਮੁਰੰਮਤ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨ ਆਪਣੇ ਹੱਕਾਂ ਦੀ ਮੰਗ ਕਰ ਰਹੇ ਹਨ ਅਤੇ ਇਹ ਕੋਈ ਅਹਿਸਾਨ ਨਹੀਂ ਸਗੋਂ ਉਨ੍ਹਾਂ ਦਾ ਅਧਿਕਾਰ ਹੈ।

ਇਹ ਵੀ ਪੜ੍ਹੋ...

ਅੰਮ੍ਰਿਤਸਰ ਦੇ ਸ਼ਰਧਾਲੂਆਂ ਵਾਲੀ ਬੱਸ ਹੋਈ ਹਾਦਸਾਗ੍ਰਸਤ, 2 ਦੀ ਮੌਤ, 7 ਜ਼ਖਮੀ

NEET ਦੇ ਨਤੀਜੇ ਨੇ ਲਈ ਮਾਸੂਮ ਦੀ ਜਾਨ! ਅਹਿਲਿਆਨਗਰ 'ਚ ਵਿਦਿਆਰਥਣ ਨੇ ਕੀਤਾ ਸੁਸਾਈਡ

Adelaide ’ਚ ਗੁਰਦੁਆਰਾ ਸਾਹਿਬ ਦਸ਼ਮੇਸ਼ ਦਰਬਾਰ ’ਚ ਲੱਗੀ ਅੱਗ; ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

Chandigarh News : ਮੈਡਮ ਨੇ ਵਿਦਿਆਰਥੀ ਨਾਲ ਪਾਈ ਪਿਆਰ ਦੀ ਪੀਂਘ, ਪ੍ਰੇਸ਼ਾਨ ਪਤੀ ਨੇ 'ਇੱਕ ਲਾਈਨ' ਲਿਖ ਕੇ ਜੀਵਨਲੀਲ੍ਹਾ ਕੀਤੀ ਸਮਾਪਤ

Related Post