India-US Trade Deal : ਕਿਸਾਨਾਂ ਵੱਲੋਂ ਦਿੱਲੀ ਚ ਮਹਾਂਰੈਲੀ ਦਾ ਐਲਾਨ, ਪੰਜਾਬ ਤੋਂ 20 ਤਰੀਕ ਨੂੰ ਸੈਂਕੜੇ ਬੱਸਾਂ ਹੋਣਗੀਆਂ ਰਵਾਨਾ, ਜਾਣੋ ਸ਼ਡਿਊਲ

India-US Trade Deal : ਰੈਲੀ ਨੂੰ ਲੈ ਕੇ ਵੱਖ ਵੱਖ ਰਾਜਾਂ ਵਿਚੋਂ ਕਿਸਾਨ ਜਥੇਬੰਦੀਆਂ ਵੱਲੋਂ ਤਿਆਰੀਆਂ ਲਗਭਗ ਪੂਰੀਆਂ ਹਨ। ਪੰਜਾਬ 'ਚ ਕਿਸਾਨਾਂ ਵੱਲੋਂ ਰੈਲੀ ਸਬੰਧੀ ਤਿਆਰੀਆਂ ਬਾਰੇ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਰੈਲੀ ਲਈ 20 ਜੁਲਾਈ ਨੂੰ ਸੈਂਕੜੇ ਬੱਸਾਂ ਰਵਾਨਾ ਹੋਣਗੀਆਂ।

By  KRISHAN KUMAR SHARMA July 19th 2026 01:40 PM -- Updated: July 19th 2026 01:57 PM

India-US Trade Deal : ਭਾਰਤ-ਅਮਰੀਕਾ ਵਿਚਾਲੇ ਵਪਾਰ ਸਮਝੌਤੇ ਦੇ ਵਿਰੋਧ 'ਚ ਦੇਸ਼ ਭਰ ਦੇ ਕਿਸਾਨਾਂ ਵੱਲੋਂ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਦਿੱਲੀ ਵਿੱਚ 21 ਜੁਲਾਈ ਨੂੰ ਮਹਾਂਰੈਲੀ (Delhi Maharally) ਦਾ ਵੀ ਪ੍ਰੋਗਰਾਮ ਰੱਖਿਆ ਗਿਆ ਹੈ ਤਾਂ ਜੋ ਮੋਦੀ ਸਰਕਾਰ ਦੇ ਕੰਨ੍ਹਾਂ 'ਚ ਆਵਾਜ਼ ਪਹੁੰਚਾਈ ਜਾ ਸਕੇ। ਰੈਲੀ ਨੂੰ ਲੈ ਕੇ ਵੱਖ ਵੱਖ ਰਾਜਾਂ ਵਿਚੋਂ ਕਿਸਾਨ ਜਥੇਬੰਦੀਆਂ ਵੱਲੋਂ ਤਿਆਰੀਆਂ ਲਗਭਗ ਪੂਰੀਆਂ ਹਨ। ਪੰਜਾਬ 'ਚ ਕਿਸਾਨਾਂ ਵੱਲੋਂ ਰੈਲੀ ਸਬੰਧੀ ਤਿਆਰੀਆਂ ਬਾਰੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਰੈਲੀ ਲਈ 20 ਜੁਲਾਈ ਨੂੰ ਸੈਂਕੜੇ ਬੱਸਾਂ ਰਵਾਨਾ ਹੋਣਗੀਆਂ। (Farmer Protest in Delhi)

ਭਾਰਤ-ਅਮਰੀਕਾ ਵਪਾਰ ਸਮਝੌਤੇ ਦਾ ਵਿਰੋਧ ਮੁੱਖ ਮਕਸਦ (Farmer Delhi Chalo)

ਕਿਸਾਨ ਆਗੂ ਨੇ ਦੱਸਿਆ ਕਿ ਮਹਾਂ ਰੈਲੀ ਦਾ ਮੁੱਖ ਮਕਸਦ ਭਾਰਤ-ਅਮਰੀਕਾ ਵਪਾਰਕ ਸਮਝੌਤੇ ਦਾ ਵਿਰੋਧ ਕਰਨਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਵੱਲੋਂ ਗਠਨ ਕੀਤੇ ਗਏ 'ਦੇਸ਼ ਬਚਾਓ ਮੋਰਚੇ' ਵੱਲੋਂ 21 ਜੁਲਾਈ ਨੂੰ ਦਿੱਲੀ ਵਿਖੇ ਰੈਲੀ ਦਾ ਸੱਦਾ ਦਿੱਤਾ ਗਿਆ ਹੈ, ਜਿਸ ਲਈ ਪੰਜਾਬ ਭਰ ਵਿਚੋਂ ਇੱਕ ਦਿਨ ਪਹਿਲਾਂ 20 ਜੁਲਾਈ ਨੂੰ ਕਿਸਾਨ ਵੱਡੀ ਗਿਣਤੀ ਵਿੱਚ ਬੱਸਾਂ ਭਰ ਕੇ ਰਵਾਨਗੀ ਪਾਉਣਗੇ।

ਕੱਚੇ ਤੇਲ ਦੀਆਂ ਕੀਮਤਾਂ ’ਚ 13% ਦਾ ਵਾਧਾ; ਕੀ ਪੈਟਰੋਲ ਅਤੇ ਡੀਜ਼ਲ ਦੀਆਂ ਵਧਣਗੀਆਂ ਕੀਮਤਾਂ ? ਪੜ੍ਹੋ ਪੂਰੀ ਖ਼ਬਰ

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਕਿਸਾਨ ਮਜ਼ਦੂਰ ਮੋਰਚਾ, ਸੰਯੁਕਤ ਕਿਸਾਨ ਮੋਰਚਾ (SKM), ਬੀਕੇਯੂ ਏਕਤਾ ਸੰਘਰਸ਼ ਅਤੇ ਹੋਰ ਕਿਸਾਨ ਜਥੇਬੰਦੀਆਂ ਨੇ ਆਪਣੇ-ਆਪਣੇ ਪ੍ਰੋਗਰਾਮ ਤਿਆਰ ਕਰ ਲਏ ਹਨ। (Farmer Delhi Protest)

ਕਿੱਥੋਂ-ਕਿੱਥੋਂ ਹੋਵੇਗੀ ਰਵਾਨਗੀ ?

  • ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਕਿਸਾਨ ਬਿਆਸ ਵਿਖੇ ਸਵੇਰੇ 11 ਵਜੇ ਤੱਕ ਇਕੱਠੇ ਹੋਣਗੇ।
  • ਤਰਨ ਤਾਰਨ ਜ਼ਿਲ੍ਹੇ ਦੇ ਕਿਸਾਨ ਗੋਇੰਦਵਾਲ ਸਾਹਿਬ ਵਿਖੇ ਇਕੱਠੇ ਹੋ ਕੇ ਦਿੱਲੀ ਲਈ ਰਵਾਨਾ ਹੋਣਗੇ।

ਇਸਤੋਂ ਇਲਾਵਾ ਹੋਰ ਜ਼ਿਲ੍ਹਿਆਂ ਵਿੱਚ ਵੀ ਪਹਿਲਾਂ ਤੋਂ ਨਿਰਧਾਰਤ ਥਾਵਾਂ 'ਤੇ ਇਕੱਠ ਹੋਣ ਤੋਂ ਬਾਅਦ ਬੱਸਾਂ ਦਿੱਲੀ ਵੱਲ ਜਾਣਗੀਆਂ।

ਭਾਰਤ-ਅਮਰੀਕਾ ਵਪਾਰ ਸਮਝੌਤਾ ਭਾਰਤੀ ਖੇਤੀ ਲਈ ਨੁਕਸਾਨਦੇਹ (Farmer Maharally)

ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਭਾਰਤ-ਅਮਰੀਕਾ ਵਪਾਰਕ ਸਮਝੌਤਾ ਖੇਤੀਬਾੜੀ ਲਈ ਨੁਕਸਾਨਦਾਇਕ ਸਾਬਤ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਸਮਝੌਤੇ ਦੇ ਦਾਇਰੇ ਵਿੱਚ ਮੱਕੀ, ਸੋਇਆਬੀਨ, ਕਪਾਹ, ਡਰਾਈ ਫਰੂਟ, ਸੇਬ, ਨਾਸ਼ਪਾਤੀ ਸਮੇਤ ਹੋਰ ਖੇਤੀ ਉਤਪਾਦ ਵੀ ਸ਼ਾਮਲ ਹੋ ਸਕਦੇ ਹਨ।

ਇੱਕ ਰੋਜ਼ਾ ਸ਼ਾਂਤਮਈ ਰੋਸ, ਸਰਕਾਰ ਰੈਲੀ 'ਚ ਰੁਕਾਵਟਾਂ ਨਾ ਪਾਵੇ : ਪੰਧੇਰ

ਕਿਸਾਨ ਆਗੂ ਨੇ ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਦਿੱਲੀ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨਾਲ-ਨਾਲ ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਓਡੀਸ਼ਾ ਅਤੇ ਹੋਰ ਸੂਬਿਆਂ ਦੇ ਕਿਸਾਨ ਵੀ ਰੈਲੀ ਵਿੱਚ ਸ਼ਾਮਲ ਹੋਣਗੇ। ਇਹ ਇੱਕ ਦਿਨ ਦਾ ਸ਼ਾਂਤਮਈ ਪ੍ਰਦਰਸ਼ਨ ਹੋਵੇਗਾ, ਜੋ 21 ਜੁਲਾਈ ਨੂੰ ਸ਼ਾਮ 4 ਵਜੇ ਸਮਾਪਤ ਹੋਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਰਾਜਧਾਨੀ ਵਿੱਚ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਲੋਕਤੰਤਰੀ ਹੱਕ ਹੈ। ਉਨ੍ਹਾਂ ਨੇ ਸਰਕਾਰ ਨੂੰ ਰੈਲੀ ਵਿੱਚ ਰੁਕਾਵਟਾਂ ਨਾ ਪਾਉਣ ਅਤੇ ਕਿਸਾਨਾਂ ਨੂੰ ਸ਼ਾਂਤਮਈ ਪ੍ਰਦਰਸ਼ਨ ਕਰਨ ਦੇਣ ਦੀ ਅਪੀਲ ਕੀਤੀ।

Sonam Wangchuk ਦੀ ਪਤਨੀ ਗੀਤਾਂਜਲੀ ਜੇ. ਐਂਗਮੋ ਨੇ ਕੀਤਾ ਦਿੱਲੀ ਹਾਈਕੋਰਟ ਦਾ ਰੁਖ... ਪੜ੍ਹੋ ਪੂਰੀ ਖ਼ਬਰ

Related Post