Samana News : ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਵੱਡਾ ਐਲਾਨ, ਦਿੱਲੀ-ਕਟੜਾ ਐਕਸਪ੍ਰੈਸਵੇਅ ਅਣਮਿੱਥੇ ਸਮੇਂ ਲਈ ਜਾਮ
ਕਿਸਾਨ ਆਗੂ ਮਨਜੀਤ ਸਿੰਘ ਨਿਆਲ ਨੇ ਕਿਹਾ ਕਿ ਸਰਕਾਰ ਅਤੇ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਅੱਜ ਤੱਕ ਸਾਡਾ ਮੁਆਵਜ਼ਾ ਨਹੀਂ ਮਿਲਿਆ। ਸਾਡੇ ਖੇਤਾਂ ਦੇ ਰਸਤੇ ਵੀ ਬੰਦ ਕਰ ਦਿੱਤੇ ਗਏ ਹਨ। ਜਦੋਂ ਤੱਕ ਸਾਡਾ ਹੱਕ ਨਹੀਂ ਮਿਲਦਾ, ਉਦੋਂ ਤੱਕ ਦਿੱਲੀ-ਕਟੜਾ ਐਕਸਪ੍ਰੈਸਵੇਅ ਬੰਦ ਰਹੇਗਾ।
Samana News : ਪਾਤੜਾਂ ਦੇ ਨਜ਼ਦੀਕ ਘੱਗਾ ਇਲਾਕੇ ਵਿੱਚ ਕਿਸਾਨਾਂ ਨੇ ਜ਼ਮੀਨਾਂ ਦੇ ਬਕਾਇਆ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਦਿੱਲੀ-ਕਟੜਾ ਐਕਸਪ੍ਰੈਸਵੇਅ 'ਤੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ।
ਕਿਸਾਨਾਂ ਦਾ ਇਲਜ਼ਾਮ ਹੈ ਕਿ ਐਨਐਚਏਆਈ ਵੱਲੋਂ ਕਰੋੜਾਂ ਰੁਪਏ ਦਾ ਮੁਆਵਜ਼ਾ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ ਅਤੇ ਖੇਤਾਂ ਤੱਕ ਜਾਣ ਵਾਲੇ ਕਈ ਰਸਤੇ ਵੀ ਬੰਦ ਕਰ ਦਿੱਤੇ ਗਏ ਹਨ। ਹਾਈਵੇ ਜਾਮ ਹੋਣ ਕਾਰਨ ਦਿੱਲੀ ਅਤੇ ਏਅਰਪੋਰਟ ਵੱਲ ਜਾਣ ਵਾਲੇ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕਿਸਾਨ ਆਗੂ ਮਨਜੀਤ ਸਿੰਘ ਨਿਆਲ ਨੇ ਕਿਹਾ ਕਿ ਸਰਕਾਰ ਅਤੇ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਅੱਜ ਤੱਕ ਸਾਡਾ ਮੁਆਵਜ਼ਾ ਨਹੀਂ ਮਿਲਿਆ। ਸਾਡੇ ਖੇਤਾਂ ਦੇ ਰਸਤੇ ਵੀ ਬੰਦ ਕਰ ਦਿੱਤੇ ਗਏ ਹਨ। ਜਦੋਂ ਤੱਕ ਸਾਡਾ ਹੱਕ ਨਹੀਂ ਮਿਲਦਾ, ਉਦੋਂ ਤੱਕ ਦਿੱਲੀ-ਕਟੜਾ ਐਕਸਪ੍ਰੈਸਵੇਅ ਬੰਦ ਰਹੇਗਾ।
ਧਰਨੇ ਦੌਰਾਨ ਪਾਤੜਾਂ ਦੇ ਐਸਡੀਐਮ ਕਾਲਾ ਰਾਮ ਕਾਂਸਲ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਭਰੋਸਾ ਦਿੱਤਾ ਕਿ ਕੱਲ੍ਹ ਐਨਐਚਏਆਈ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਵਾਈ ਜਾਵੇਗੀ ਤਾਂ ਜੋ ਮੁੱਦੇ ਦਾ ਹੱਲ ਕੱਢਿਆ ਜਾ ਸਕੇ। ਹਾਲਾਂਕਿ ਕਿਸਾਨਾਂ ਨੇ ਸਪੱਸ਼ਟ ਕੀਤਾ ਕਿ ਸਿਰਫ਼ ਭਰੋਸਿਆਂ ਨਾਲ ਨਹੀਂ, ਸਗੋਂ ਠੋਸ ਕਾਰਵਾਈ ਨਾਲ ਹੀ ਧਰਨਾ ਖਤਮ ਹੋਵੇਗਾ।
ਕਾਲਾ ਰਾਮ ਕਾਂਸਲ, ਐਸਡੀਐਮ ਪਾਤੜਾਂ ਨੇ ਕਿਹਾ ਕਿ ਅਸੀਂ ਐਨਐਚਏਆਈ ਦੇ ਅਧਿਕਾਰੀਆਂ ਨਾਲ ਕੱਲ੍ਹ ਮੀਟਿੰਗ ਕਰਵਾ ਰਹੇ ਹਾਂ। ਕਿਸਾਨਾਂ ਦੀਆਂ ਮੰਗਾਂ 'ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਜਲਦੀ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Punjab Weather Update : ਮੁੜ 45 ਡਿਗਰੀ ਹੋਇਆ ਤਾਪਮਾਨ; ਸੂਬੇ ਭਰ ’ਚ ਲੂ ਦਾ ਯੈਲੋ ਅਲਰਟ ਜਾਰੀ, ਜਾਣੋ ਕਦੋਂ ਮਿਲੇਗੀ ਰਾਹਤ !