Farmers Protest: ਮਹਿਲਾ ਨੂੰ ਥੱਪੜ ਮਾਰਨ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਦਿੱਤਾ ਆਪਣਾ ਸਪੱਸ਼ਟੀਕਰਨ

Farmers Protest: ਗੁਰਦਾਸਪੁਰ ’ਚ ਇੱਕ ਔਰਤ ਨੂੰ ਥੱਪੜ ਮਾਰਨ ਵਾਲੇ ਪੁਲਿਸ ਮੁਲਾਜ਼ਮ ਨੂੰ ਲਾਈਨ ਹਾਜ਼ਰ ਕੀਤਾ ਗਿਆ ਹੈ। ਨਾਲ ਹੀ ਐਸਐਸਪੀ ਬਟਾਲਾ ਨੇ ਇਸ ਸਬੰਧੀ ਵਿਭਾਗੀ ਜਾਂਚ ਦੇ ਹੁਕਮ ਵੀ ਦਿੱਤੇ ਗਏ ਹਨ।

By  Amritpal Singh May 18th 2023 02:43 PM -- Updated: May 18th 2023 02:44 PM

Farmers Protest: ਗੁਰਦਾਸਪੁਰ ’ਚ ਇੱਕ ਔਰਤ ਨੂੰ ਥੱਪੜ ਮਾਰਨ ਵਾਲੇ ਪੁਲਿਸ ਮੁਲਾਜ਼ਮ ਨੂੰ ਲਾਈਨ ਹਾਜ਼ਰ ਕੀਤਾ ਗਿਆ ਹੈ। ਨਾਲ ਹੀ ਐਸਐਸਪੀ ਬਟਾਲਾ ਨੇ ਇਸ ਸਬੰਧੀ ਵਿਭਾਗੀ ਜਾਂਚ ਦੇ ਹੁਕਮ ਵੀ ਦਿੱਤੇ ਗਏ ਹਨ। ਦੱਸ ਦਈਏ ਕਿ ਇਸ ਖ਼ਬਰ ਨੂੰ ਪੀਟੀਸੀ ਨਿਊਜ਼ ਵੱਲੋਂ ਪ੍ਰਮੁੱਖਤਾ ਨਾਲ ਵਿਖਾਈ ਸੀ। ਜਿਸ ਤੋਂ ਬਾਅਦ ਪੀਟੀਸੀ ਨਿਊਜ਼ ਦੀ ਖਬਰ ਦਾ ਅਸਰ ਹੋਇਆ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਉਕਤ ਪੁਲਿਸ ਮੁਲਾਜ਼ਮ ਨੂੰ ਲਾਈਨ ਹਾਜ਼ਰ ਕੀਤਾ ਗਿਆ। 

ਦੂਜੇ ਪਾਸੇ ਹੁਣ ਐਸਪੀ ਗੁਰਪ੍ਰੀਤ ਸਿੰਘ ਬਟਾਲਾ ਦਾ ਕਹਿਣਾ ਹੈ ਕਿ ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਐਕੁਆਇਰ ਕੀਤੀ ਜਾ ਰਹੀ ਹੈ, ਉਨ੍ਹਾਂ ਕਿਸਾਨਾਂ ਨੂੰ ਮੁਆਵਜ਼ਾ ਮਿਲ ਗਿਆ ਹੈ। ਕਿਸਾਨਾਂ ਵੱਲੋਂ ਪੁਲਿਸ ਪ੍ਰਸ਼ਾਸਨ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਜਾਰੀ ਰਿਹਾ ਅਤੇ ਕਿਸਾਨਾਂ ਵੱਲੋਂ ਪੁਲਿਸ ਮੁਲਾਜ਼ਮਾਂ ’ਤੇ ਟਰੈਕਟਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਡੀਐਸਪੀ ਸ੍ਰੀ ਹਰਗੋਬਿੰਦਪੁਰ ਦੇ ਗੁਰਿੰਦਰਬੀਰ ਸਿੰਘ ਦੇ ਮੱਥੇ ’ਤੇ ਸੱਟ ਲੱਗ ਗਈ। ਉਨ੍ਹਾਂ ਨੇ ਕਿਹਾ ਕਿ ਮਹਿਲਾ ਨੂੰ ਥੱਪੜ ਮਾਰਨ ਦੀ ਵੀਡੀਓ 'ਚ ਉਕਤ ਔਰਤ ਨੇ ਪਹਿਲਾਂ ਮੁਲਾਜ਼ਮ ਨਾਲ ਗਾਲੀ-ਗਲੋਚ ਕਰਕੇ ਹੱਥ ਚੁੱਕਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਮੁਲਾਜ਼ਮ ਨੇ ਆਪਣੇ ਬਚਾਅ ਵਿੱਚ ਉਸ ਨੂੰ ਥੱਪੜ ਮਾਰ ਦਿੱਤਾ।

ਦੱਸ ਦਈਏ ਕਿ ਇਹ ਮਾਮਲਾ ਗੁਰਦਾਸਪੁਰ ਦਾ ਹੈ। ਜਿੱਥੇ ਦਿੱਲੀ-ਕਟੜਾ ਨੈਸ਼ਨਲ ਹਾਈਵੇਅ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ। ਇਹ ਧਰਨਾ ਪ੍ਰਦਰਸ਼ਨ ਗੁਰਦਾਸਪੁਰ ਦੇ ਪਿੰਡ ਥਾਨੇਵਾਲ ਵਿਖੇ ਦਿੱਲੀ ਕੱਟੜਾ ਨੈਸ਼ਨਲ ਹਾਈਵੇ ਲਈ ਜ਼ਮੀਨ ਕਬਜ਼ਾ ਕਰਨ ਦੇ ਮਾਮਲੇ ’ਚ ਕਿਸਾਨ ਆਗੂਆਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਸੀ। ਇਸ ਦੌਰਾਨ ਪੁਲਿਸ ਵੱਲੋਂ ਉਨ੍ਹਾਂ ਨੂੰ ਉਠਾਉਣ ਲਈ ਆਈ ਸੀ। ਪਰ ਇਸ ਦੌਰਾਨ ਪੁਲਿਸ ਤੇ ਕਿਸਾਨ ਆਹਮੋ ਸਾਹਮਣੇ ਹੋ ਗਏ ਸੀ। 

ਮਾਹੌਲ ਕਾਫੀ ਤਣਾਅਪੂਰਨ ਹੋ ਗਿਆ ਸੀ। ਇਸ ਦੌਰਾਨ ਕਿਸਾਨਾਂ ਦੀ ਕਾਫੀ ਖਿੱਚ ਧੂਹ ਹੋਈ ਅਤੇ ਪੱਗਾਂ ਵੀ ਲੱਥੀਆਂ। ਇਸ ਦੌਰਾਨ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਜਿਸ ਚ ਇੱਕ ਪੁਲਿਸ ਮੁਲਾਜ਼ਮ ਵੱਲੋਂ ਔਰਤ ਨੂੰ ਥੱਪੜ ਵੀ ਮਾਰਿਆ ਗਿਆ।


Related Post