Fatehgarh Sahib News : ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ , ਕਿਹਾ -ਪਰਾਲੀ ਪ੍ਰਬੰਧਨ ਲਈ ਮੁਹੱਈਆ ਕਰਵਾਈ ਜਾਵੇ ਮਸ਼ੀਨਰੀ

Fatehgarh Sahib News : ਮਾਨਯੋਗ ਸੁਪਰੀਮ ਕੋਰਟ ਵੱਲੋਂ ਪਰਾਲੀ ਸਾੜਨ ਦੇ ਮਾਮਲੇ ਨੂੰ ਲੈ ਕੇ ਕਿਸਾਨਾਂ ਪ੍ਰਤੀ ਸਖ਼ਤ ਰੁਖ ਅਪਨਾਉਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ 6 ਨਵੰਬਰ 2019 ਨੂੰ ਮਾਨਯੋਗ ਸੁਪਰੀਮ ਕੋਰਟ ਵੱਲੋਂ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਪਰਾਲੀ ਸਾਂਭਣ ਲਈ ਕੰਪਰਸੇਸ਼ਨ ਦੇਣ ਲਈ ਸਰਕਾਰ ਨੂੰ ਦਿੱਤੇ ਹੋਏ ਆਦੇਸ਼ ਲਾਗੂ ਨਾ ਕਰਨ ਦੇ ਖਿਲਾਫ਼ ਜ਼ਿਲ੍ਹਾ ਪ੍ਰਬੰਧਕ ਕੰਪਲੈਕਸ ਫਤਿਹਗੜ੍ਹ ਸਾਹਿਬ ਅੱਗੇ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ

By  Shanker Badra September 23rd 2025 01:56 PM

Fatehgarh Sahib News : ਮਾਨਯੋਗ ਸੁਪਰੀਮ ਕੋਰਟ ਵੱਲੋਂ ਪਰਾਲੀ ਸਾੜਨ ਦੇ ਮਾਮਲੇ ਨੂੰ ਲੈ ਕੇ ਕਿਸਾਨਾਂ ਪ੍ਰਤੀ ਸਖ਼ਤ ਰੁਖ ਅਪਨਾਉਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ 6 ਨਵੰਬਰ 2019 ਨੂੰ ਮਾਨਯੋਗ ਸੁਪਰੀਮ ਕੋਰਟ ਵੱਲੋਂ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਪਰਾਲੀ ਸਾਂਭਣ ਲਈ ਕੰਪਰਸੇਸ਼ਨ ਦੇਣ ਲਈ ਸਰਕਾਰ ਨੂੰ ਦਿੱਤੇ ਹੋਏ ਆਦੇਸ਼ ਲਾਗੂ ਨਾ ਕਰਨ ਦੇ ਖਿਲਾਫ਼ ਜ਼ਿਲ੍ਹਾ ਪ੍ਰਬੰਧਕ ਕੰਪਲੈਕਸ ਫਤਿਹਗੜ੍ਹ ਸਾਹਿਬ ਅੱਗੇ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਕਿਸਾਨ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਮਾਨਯੋਗ ਸੁਪਰੀਮ ਕੋਰਟ ਵੱਲੋਂ ਪਰਾਲੀ ਦੇ ਮਾਮਲੇ ਨੂੰ ਲੈ ਕੇ ਜੇਲ੍ਹ ਭੇਜਣ ਤੱਕ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਪਰੰਤੂ ਦੂਸਰੇ ਪਾਸੇ ਮਾਨਯੋਗ ਸੁਪਰੀਮ ਕੋਰਟ ਵੱਲੋਂ 6 ਨਵੰਬਰ 2019 ਕਿਸਾਨਾਂ ਦੇ ਹੱਕ ਵਿੱਚ ਕਿਸਾਨਾਂ ਨੂੰ ਆਪਣੇ ਖੇਤਾਂ ਦੀ ਪਰਾਲੀ ਸਾਂਭਣ ਲਈ  ਕੰਪਰਸੇਸ਼ਨ ਦਿੱਤੇ ਜਾਣ ਦੇ ਆਦੇਸ਼ ਜਾਰੀ ਕੀਤੇ ਸਨ। 

ਪ੍ਰੰਤੂ ਸਰਕਾਰਾਂ ਵੱਲੋਂ ਉਨਾਂ ਆਦੇਸ਼ਾਂ ਦੀ ਪਾਲਣਾ ਤੱਕ ਨਹੀਂ ਕੀਤੀ ਜਾ ਰਹੀ, ਜਦੋਂ ਕਿ ਸੁਪਰੀਮ ਕੋਰਟ ਵੱਲੋਂ ਸਰਕਾਰਾਂ 'ਤੇ ਕਾਰਵਾਈ ਕਰਨ ਦੀ ਬਜਾਏ ਪਹਿਲਾਂ ਤੋਂ ਹੀ ਆਰਥਿਕ ਤੌਰ 'ਤੇ ਸੰਕਟ ਤੇ ਹੜਾਂ ਦੀ ਮਾਰ ਝੱਲ ਰਹੇ ਕਿਸਾਨਾਂ 'ਤੇ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ, ਜੋ ਕਿ ਅਤਿ ਮੰਦਭਾਗੇ ਹਨ।।

ਉਹਨਾਂ ਮਾਨਯੋਗ ਸੁਪਰੀਮ ਕੋਰਟ ਤੋਂ ਮੰਗ ਕਰਦਿਆਂ ਕਿਹਾ ਕਿ ਸਰਕਾਰਾਂ ਨੂੰ  6 ਨਵੰਬਰ 2019 ਕਿਸਾਨਾਂ ਦੇ ਹੱਕ ਵਿੱਚ ਪਰਾਲੀ ਸਾਂਭਣ ਲਈ ਕੰਪਰਸੇਸ਼ਨ ਦੇਣ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਮੁੜ ਸਖ਼ਤ ਆਦੇਸ਼ ਜਾਰੀ ਕਰਨੇ ਚਾਹੀਦੇ ਹਨ ਤਾਂ ਜੋ ਕਿਸਾਨਾਂ ਨੂੰ ਆਰਥਿਕ ਤੌਰ 'ਤੇ ਕੁਝ ਰਾਹਤ ਮਿਲ ਸਕੇ। ਇਸ ਮੌਕੇ 'ਤੇ ਕਿਸਾਨਾਂ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਨਾਂ ਚੀਫ ਮਨਿਸਟਰਜ ਫੀਡ ਅਫਸਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਮੰਗ ਪੱਤਰ ਸੌਂਪਿਆ ਗਿਆ।

Related Post