Ludhiana News : ਟੁੱਟੀਆਂ ਸੜਕਾਂ ਤੋਂ ਖ਼ਫ਼ਾ ਕਿਸਾਨਾਂ ਨੇ ਫ੍ਰੀ ਕਰਵਾਇਆ ਲਾਡੋਵਾਲ ਟੋਲ ਪਲਾਜ਼ਾ , ਪ੍ਰਸ਼ਾਸਨ ਦੇ ਭਰੋਸੇ ਮਗਰੋਂ ਕਿਸਾਨਾਂ ਨੇ ਚੁੱਕਿਆ ਧਰਨਾ

Ludhiana News : ਸਾਹਨੇਵਾਲ ਹਲਕੇ ਦੇ ਪਿੰਡਾਂ 'ਚ ਟੁੱਟੀਆਂ ਸੜਕਾਂ ਨੂੰ ਲੈ ਕੇ ਰੋਸ ਵਜੋਂ ਕਿਸਾਨਾਂ ਨੇ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਨੂੰ ਲਗਭਗ ਪੌਣੇ ਘੰਟੇ ਲਈ ਫ੍ਰੀ ਕਰਵਾਇਆ ਸੀ। ਵਾਹਨ ਟੈਕਸ ਅਦਾ ਕੀਤੇ ਬਿਨਾਂ ਲੰਘ ਰਹੇ ਸਨ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਆਗੂ ਕਿਸਾਨਾਂ ਦੇ ਵੱਡੇ ਕਾਫਲੇ ਨਾਲ ਟੋਲ ਪਲਾਜ਼ੇ 'ਤੇ ਪਹੁੰਚੇ ਅਤੇ ਕਿਸਾਨਾਂ ਨੇ ਧਰਨਾ ਲਗਾ ਕੇ ਲਾਡੋਵਾਲ ਟੋਲ ਪਲਾਜ਼ਾ ਫ੍ਰੀ ਕਰਵਾ ਦਿੱਤਾ

By  Shanker Badra September 21st 2025 01:53 PM -- Updated: September 21st 2025 03:32 PM

Ludhiana News : ਸਾਹਨੇਵਾਲ ਹਲਕੇ ਦੇ ਪਿੰਡਾਂ 'ਚ ਟੁੱਟੀਆਂ ਸੜਕਾਂ ਨੂੰ ਲੈ ਕੇ ਰੋਸ ਵਜੋਂ ਕਿਸਾਨਾਂ ਨੇ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਨੂੰ ਲਗਭਗ ਪੌਣੇ ਘੰਟੇ ਲਈ ਫ੍ਰੀ ਕਰਵਾਇਆ ਸੀ। ਵਾਹਨ ਟੈਕਸ ਅਦਾ ਕੀਤੇ ਬਿਨਾਂ ਲੰਘ ਰਹੇ ਸਨ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਆਗੂ ਕਿਸਾਨਾਂ ਦੇ ਵੱਡੇ ਕਾਫਲੇ ਨਾਲ ਟੋਲ ਪਲਾਜ਼ੇ 'ਤੇ ਪਹੁੰਚੇ ਅਤੇ ਕਿਸਾਨਾਂ ਨੇ ਧਰਨਾ ਲਗਾ ਕੇ ਲਾਡੋਵਾਲ ਟੋਲ ਪਲਾਜ਼ਾ ਫ੍ਰੀ ਕਰਵਾ ਦਿੱਤਾ। 

ਕਿਸਾਨਾਂ ਵੱਲੋਂ ਟੋਲ ਫ੍ਰੀ ਕਰਵਾਉਣ ਤੋਂ ਥੋੜ੍ਹੀ ਦੇਰ ਬਾਅਦ ਸਾਹਨੇਵਾਲ ਦੇ ਐਸਡੀਐਮ ਜਸਨੀਤ ਕੌਰ ਅਤੇ ਡੀਸੀਪੀ ਹਰਪਾਲ ਸਿੰਘ ਮੌਕੇ 'ਤੇ ਪਹੁੰਚੇ। ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਨੇ ਲੁਧਿਆਣੇ ਦੇ ਲਾਡੋਵਾਲ ਟੋਲ ਪਲਾਜੇ ਤੋਂ ਧਰਨਾ ਚੱਕਿਆ। ਪੇਂਡੂ ਖੇਤਰਾਂ ਵਿੱਚ ਟੁੱਟੀਆਂ ਸੜਕਾਂ ਨੂੰ ਲੈ ਕੇ ਕਿਸਾਨਾਂ ਨੇ ਇਹ ਰੋਸ ਪ੍ਰਦਰਸ਼ਨ ਕੀਤਾ ਸੀ।  

ਲਾਡੋਵਾਲ ਟੋਲ ਪਲਾਜ਼ਾ ਫ੍ਰੀ ਕਰਵਾਉਣ ਤੋਂ ਪਹਿਲਾਂ ਟੋਲ ਪਲਾਜ਼ਾ ਮੈਨੇਜਰ ਵਿਪਨ ਨੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਨੇ ਕਿਸਾਨਾਂ ਨੂੰ ਟੋਲ ਪਲਾਜ਼ਾ ਫ੍ਰੀ ਨਾ ਕਰਨ ਦੀ ਬੇਨਤੀ ਕੀਤੀ ਪਰ ਕਿਸਾਨ ਨਹੀਂ ਮੰਨੇ। ਉਨ੍ਹਾਂ ਨੇ ਕਿਹਾ ਕਿ ਅਸੀਂ ਕਿਸਾਨਾਂ ਦਾ ਸਮਰਥਨ ਕਰਦੇ ਹਾਂ ਪਰ ਸਾਡਾ ਹੋਰ ਸੜਕਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।  

ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਕਿਹਾ ਕਿ ਪਿੰਡ ਮੰਗਲੀ ਤੋਂ ਲਾਡੋਵਾਲ ਟੋਲ ਤੱਕ ਸੜਕਾਂ ਦੀ ਹਾਲਤ ਖ਼ਰਾਬ ਹੈ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਹੋਂ ਰੋਡ ਦੀ ਹਾਲਤ ਇੰਨੀ ਮਾੜੀ ਹੈ ਕਿ ਕੋਈ ਵੀ ਵਿਅਕਤੀ ਵਾਹਨ ਲੈ ਕੇ ਨਹੀਂ ਜਾ ਸਕਦਾ। 

ਜੇਕਰ ਕੋਈ ਗਰਭਵਤੀ ਔਰਤ ਰਾਹੋਂ ਰੋਡ ਤੋਂ ਲੰਘਦੀ ਹੈ ਤਾਂ ਉਸਨੂੰ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਤੋਂ ਇਲਾਵਾ ਸ਼ਾਮ ਨੂੰ ਪਿੰਡ ਮੰਗਲੀ ਤੋਂ ਬਸਤੀ ਜੋਧੇਵਾਲ ਚੌਕ ਤੱਕ ਸੜਕ 'ਤੇ ਰੇਹੜੀਆਂ ਲੱਗਣ ਕਾਰਨ ਟ੍ਰੈਫਿਕ ਜਾਮ ਦੀ ਸਥਿਤੀ ਬਣਦੀ ਹੈ।

ਦਿਲਬਾਗ ਸਿੰਘ ਨੇ ਕਿਹਾ ਕਿ ਮੀਂਹ ਤੋਂ ਬਾਅਦ ਲਿੰਕ ਸੜਕਾਂ ਇੰਨੇ ਟੋਇਆਂ ਨਾਲ ਭਰ ਗਈਆਂ ਹਨ ਕਿ ਹਰ ਰੋਜ਼ ਕਈ ਡਰਾਈਵਰ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਟੋਲ ਕਰਮਚਾਰੀ ਡਰਾਈਵਰਾਂ ਤੋਂ ਮੋਟੀ ਰਕਮ ਵਸੂਲਦੇ ਹਨ ਪਰ ਉਹ ਜਨਤਾ ਨੂੰ ਕੋਈ ਸਹੂਲਤ ਨਹੀਂ ਦੇ ਰਹੇ ਹਨ। 


 


 

 

 

Related Post