Fatehgarh Sahib News : ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਸੱਦੇ ਤੇ ਕਿਸਾਨਾਂ ਨੇ ਜ਼ਿਲ੍ਹ ਪ੍ਰਬੰਧਕੀ ਕੰਪਲੈਕਸ ਅੱਗੇ ਦਿੱਤਾ ਰੋਸ ਧਰਨਾ

Fatehgarh Sahib News : ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਸੱਦੇ 'ਤੇ ਅੱਜ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਤਿਹਗੜ੍ਹ ਸਾਹਿਬ ਅੱਗੇ ਰੋਸ ਧਰਨਾ ਦੇ ਕੇ ਪੰਜਾਬ ਤੇ ਕੇਂਦਰ ਸਰਕਾਰ ਦੇ ਨਾਂ ਐਸਡੀਐਮ ਫਤਿਹਗੜ੍ਹ ਸਾਹਿਬ ਨੂੰ ਮੰਗ ਪੱਤਰ ਸੌਂਪਿਆ ਗਿਆ

By  Shanker Badra October 15th 2025 03:27 PM

Fatehgarh Sahib News : ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਸੱਦੇ 'ਤੇ ਅੱਜ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਤਿਹਗੜ੍ਹ ਸਾਹਿਬ ਅੱਗੇ ਰੋਸ ਧਰਨਾ ਦੇ ਕੇ ਪੰਜਾਬ ਤੇ ਕੇਂਦਰ ਸਰਕਾਰ ਦੇ ਨਾਂ ਐਸਡੀਐਮ ਫਤਿਹਗੜ੍ਹ ਸਾਹਿਬ ਨੂੰ ਮੰਗ ਪੱਤਰ ਸੌਂਪਿਆ ਗਿਆ ।

ਇਸ ਮੌਕੇ 'ਤੇ ਬੋਲਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਹੜਾਂ ਦੇ ਨਾਲ ਹੋਏ ਕਿਸਾਨਾਂ ਦੇ ਵੱਡੇ ਨੁਕਸਾਨਾਂ ਦੀ ਪੂਰਤੀ, ਕਿਸਾਨਾਂ ਦੀ ਪੁੱਤਾਂ ਵਾਂਗੂ ਪਾਲੀ ਝੋਨੇ ਦੀ ਫਸਲ ਤੇ ਬੋਨੇ ਵਾਇਰਸ ਦੀ ਮਾਰ ਪੈਣ ਕਾਰਨ ਨਕਸਾਨੀ ਗਈ ਫਸਲ ਦੀਆਂ ਗੋਦਾਵਰੀਆਂ ਕਰਵਾ ਕੇ ਮੁਆਵਜਾ ਦੇਣ, ਸੜਕਾਂ ਤੇ ਘੁੰਮ ਰਹੇ ਅਵਾਰਾ ਪਸ਼ੂਆਂ ਕਾਰਨ ਜਾ ਰਹੀਆਂ ਅਜਾਈ ਜਾਨਾਂ ਤੇ ਪਰਾਲੀ ਨੂੰ ਅੱਗ ਲਾਉਣਾ ਕਿਸਾਨ ਦੀ ਮਜਬੂਰੀ ਹੋਣ ਨੂੰ ਰਹਿ ਕੇ ਜਿੱਥੇ ਸਰਕਾਰਾਂ ਖਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ ਹਨ, ਉੱਥੇ ਹੀ ਇਹਨਾਂ ਮੰਗਾਂ ਨੂੰ ਹੱਲ ਕਰਵਾਉਣ ਲਈ ਸਰਕਾਰ ਦੇ ਨਾਮ ਮੰਗ ਪੱਤਰ ਵੀ ਸੌਂਪਿਆ ਗਿਆ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਾਉਣ 'ਤੇ ਰੋਕ ਲਗਾਈ ਗਈ ਹੈ ਪ੍ਰੰਤੂ ਪਰਾਲੀ ਨੂੰ ਅੱਗ ਲਾਉਣ ਤੋਂ ਬਿਨਾਂ ਕੋਈ ਵੀ ਹੱਲ ਨਹੀਂ ਹੈ, ਕਿਉਂਕਿ ਇਹ ਕਿਸਾਨ ਦੀ ਮਜਬੂਰੀ ਬਣ ਕੇ ਰਹਿ ਗਈ ਹੈ ਤੇ ਪਰਾਲੀ ਨੂੰ ਅੱਗ ਲਾ ਕੇ ਹੀ ਕਿਸਾਨਾਂ ਦਾ ਮਸਲਾ ਹੱਲ ਹੁੰਦਾ ਹੈ। ਕਿਸਾਨਾਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਵੱਲੋਂ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਈ ਜਾਵੇਗੀ ,ਚਾਹੇ ਜਿੰਨੇ ਮਰਜ਼ੀ ਕਿਸਾਨਾਂ 'ਤੇ ਪਰਚੇ ਦਰਜ ਕਰ ਲਏ ਜਾਣ।


Related Post