Sri Muktsar Sahib News : ਕਿਸਾਨਾਂ ਵੱਲੋਂ ਡੀਸੀ ਦਫ਼ਤਰ ਦਾ ਘਿਰਾਓ, ਮ੍ਰਿਤਕ ਕਿਸਾਨ ਦੇ ਪਰਿਵਾਰ ਲਈ ਮੁਆਵਜ਼ੇ ਅਤੇ ਨੌਕਰੀ ਦੀ ਮੰਗ

Sri Muktsar Sahib News : ਸ੍ਰੀ ਮੁਕਤਸਰ ਸਾਹਿਬ ਦੇ ਡੀਸੀ ਦਫ਼ਤਰ ਅੱਗੇ ਲਗਭਗ 12 ਦਿਨਾਂ ਤੋਂ ਚੱਲ ਰਿਹਾ ਧਰਨਾ ਅੱਜ ਵੱਡੇ ਰੋਸ ਵਿੱਚ ਬਦਲ ਗਿਆ, ਜਦੋਂ ਉਗਰਾਹਾਂ ਜਥੇਬੰਦੀ ਦੇ ਕਿਸਾਨ ਵੱਡੀ ਗਿਣਤੀ ਵਿੱਚ ਇਕੱਤਰ ਹੋ ਕੇ ਡੀਸੀ ਦਫ਼ਤਰ ਅੰਦਰ ਦਾਖਲ ਹੋਏ ਅਤੇ ਸਾਰੇ ਗੇਟ ਬੰਦ ਕਰ ਦਿੱਤੇ। ਇਹ ਰੋਸ ਪ੍ਰਦਰਸ਼ਨ ਕਿਸਾਨ ਆਗੂ ਹਰਜੀਤ ਸਿੰਘ ਦੀ ਐਕਸੀਡੈਂਟ ਵਿੱਚ ਹੋਈ ਮੌਤ ਦੇ ਮਾਮਲੇ ਨੂੰ ਲੈ ਕੇ ਹੋਇਆ, ਜਿਸ ਦੀ ਮੌਤ ਤੋਂ ਬਾਅਦ ਜਥੇਬੰਦੀ ਵੱਲੋਂ ਲਗਾਤਾਰ ਮੁਆਵਜ਼ੇ ਅਤੇ ਨੌਕਰੀ ਦੀ ਮੰਗ ਉਠਾਈ ਜਾ ਰਹੀ ਹੈ

By  Shanker Badra December 2nd 2025 03:30 PM

Sri Muktsar Sahib News : ਸ੍ਰੀ ਮੁਕਤਸਰ ਸਾਹਿਬ ਦੇ ਡੀਸੀ ਦਫ਼ਤਰ ਅੱਗੇ ਲਗਭਗ 12 ਦਿਨਾਂ ਤੋਂ ਚੱਲ ਰਿਹਾ ਧਰਨਾ ਅੱਜ ਵੱਡੇ ਰੋਸ ਵਿੱਚ ਬਦਲ ਗਿਆ, ਜਦੋਂ ਉਗਰਾਹਾਂ ਜਥੇਬੰਦੀ ਦੇ ਕਿਸਾਨ ਵੱਡੀ ਗਿਣਤੀ ਵਿੱਚ ਇਕੱਤਰ ਹੋ ਕੇ ਡੀਸੀ ਦਫ਼ਤਰ ਅੰਦਰ ਦਾਖਲ ਹੋਏ ਅਤੇ ਸਾਰੇ ਗੇਟ ਬੰਦ ਕਰ ਦਿੱਤੇ। ਇਹ ਰੋਸ ਪ੍ਰਦਰਸ਼ਨ ਕਿਸਾਨ ਆਗੂ ਹਰਜੀਤ ਸਿੰਘ ਦੀ ਐਕਸੀਡੈਂਟ ਵਿੱਚ ਹੋਈ ਮੌਤ ਦੇ ਮਾਮਲੇ ਨੂੰ ਲੈ ਕੇ ਹੋਇਆ, ਜਿਸ ਦੀ ਮੌਤ ਤੋਂ ਬਾਅਦ ਜਥੇਬੰਦੀ ਵੱਲੋਂ ਲਗਾਤਾਰ ਮੁਆਵਜ਼ੇ ਅਤੇ ਨੌਕਰੀ ਦੀ ਮੰਗ ਉਠਾਈ ਜਾ ਰਹੀ ਹੈ।

ਕਿਸਾਨਾਂ ਨੇ ਕਿਹਾ ਕਿ ਪਿਛਲੇ 12 ਦਿਨਾਂ ਤੋਂ ਡੀਸੀ ਦਫ਼ਤਰ ਅੱਗੇ ਧਰਨਾ ਲੱਗਿਆ ਹੋਇਆ ਹੈ ਪਰ ਇਸ ਦੌਰਾਨ ਪ੍ਰਸ਼ਾਸਨ ਵੱਲੋਂ ਅਜੇ ਤੱਕ ਕੋਈ ਗੱਲਬਾਤ ਨਹੀਂ ਕੀਤੀ ਗਈ। ਉਹਨਾਂ ਨੇ ਦੋਸ਼ ਲਗਾਇਆ ਕਿ ਪ੍ਰਸ਼ਾਸਨ ਦੀ ਇਹ ਚੁੱਪ ਅਤੇ ਬੇਪਰਵਾਹੀ ਉਹਨਾਂ ਦੇ ਦਰਦ ਨੂੰ ਹੋਰ ਵੱਧ ਰਹੀ ਹੈ। ਜਥੇਬੰਦੀ ਦੇ ਆਗੂਆਂ ਨੇ ਸਾਫ਼ ਕੀਤਾ ਕਿ ਜਿੰਨੇ ਦਿਨਾਂ ਤੱਕ ਉਹਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਹਨਾ ਦਿਨਾਂ ਤੱਕ ਸੰਘਰਸ਼ ਹੋਰ ਤੇਜ਼ੀ ਨਾਲ ਜਾਰੀ ਰਹੇਗਾ।

ਕਿਸਾਨਾਂ ਦੀ ਮੰਗ ਹੈ ਕਿ ਹਰਜੀਤ ਸਿੰਘ ਦੇ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਮਿਲੇ ਤਾਂ ਜੋ ਪਰਿਵਾਰ ਨੂੰ ਆਰਥਿਕ ਅਤੇ ਸਮਾਜਕ ਸਹਾਰਾ ਮਿਲ ਸਕੇ। ਡੀਸੀ ਦਫ਼ਤਰ ਦੇ ਮੇਨ ਗੇਟ ਬੰਦ ਹੋਣ ਨਾਲ ਪ੍ਰਸ਼ਾਸਨਿਕ ਕੰਮਕਾਜ ਵਿੱਚ ਰੁਕਾਵਟ ਪਈ ਹੈ ਅਤੇ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣ ਗਿਆ ਹੈ। ਉਗਰਾਹਾਂ ਜਥੇਬੰਦੀ ਦਾ ਕਹਿਣਾ ਹੈ ਕਿ ਉਹ ਅਹਿੰਸਕ ਤਰੀਕੇ ਨਾਲ ਆਪਣੀ ਲੜਾਈ ਲੜ ਰਹੇ ਹਨ ਅਤੇ ਜਦ ਤੱਕ ਇਨਸਾਫ ਨਹੀਂ ਮਿਲਦਾ, ਉਹ ਡੀਸੀ ਦਫ਼ਤਰ ਦਾ ਘਿਰਾਓ ਜਾਰੀ ਰੱਖਣਗੇ। 

ਸ਼੍ਰੀ ਮੁਕਤਸਰ ਸਾਹਿਬ ਤੋਂ ਬੂਟਾ ਸਿੰਘ ਪੀਟੀਸੀ ਨਿਊਜ਼ 

Related Post