Sri Muktsar Sahib ਦੀ ਮੰਡੀ ਚ ਕਿਸਾਨਾਂ ਵੱਲੋਂ ਝੋਨੇ ਨਾਲ ਭਰਿਆ ਟਰੈਕਟਰ -ਟਰਾਲੀ ਕਾਬੂ

Sri Muktsar Sahib News : ਸ੍ਰੀ ਮੁਕਤਸਰ ਸਾਹਿਬ ਦੀ ਜਗਮੀਤ ਵਾਲੀ ਅਨਾਜ ਮੰਡੀ ਵਿੱਚ ਕਿਸਾਨਾਂ ਵੱਲੋਂ ਇੱਕ ਝੋਨੇ ਨਾਲ ਭਰਿਆ ਟਰੈਕਟਰ ਟਰਾਲੀ ਕਾਬੂ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਕਿਸਾਨਾਂ ਨੂੰ ਇਸ ਟਰੈਕਟਰ ਟਰਾਲੀ 'ਤੇ ਸ਼ੱਕ ਹੋਇਆ ਸੀ ,ਜਿਸ ਤੋਂ ਬਾਅਦ ਉਸਦੇ ਡਰਾਈਵਰ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ ਪਰ ਡਰਾਈਵਰ ਕਿਸੇ ਵੀ ਸਵਾਲ ਦਾ ਜਵਾਬ ਨਹੀਂ ਦੇ ਸਕਿਆ

By  Shanker Badra October 13th 2025 08:13 PM

Sri Muktsar Sahib News : ਸ੍ਰੀ ਮੁਕਤਸਰ ਸਾਹਿਬ ਦੀ ਜਗਮੀਤ ਵਾਲੀ ਅਨਾਜ ਮੰਡੀ ਵਿੱਚ ਕਿਸਾਨਾਂ ਵੱਲੋਂ ਇੱਕ ਝੋਨੇ ਨਾਲ ਭਰਿਆ ਟਰੈਕਟਰ ਟਰਾਲੀ ਕਾਬੂ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਕਿਸਾਨਾਂ ਨੂੰ ਇਸ ਟਰੈਕਟਰ ਟਰਾਲੀ 'ਤੇ ਸ਼ੱਕ ਹੋਇਆ ਸੀ ,ਜਿਸ ਤੋਂ ਬਾਅਦ ਉਸਦੇ ਡਰਾਈਵਰ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ ਪਰ ਡਰਾਈਵਰ ਕਿਸੇ ਵੀ ਸਵਾਲ ਦਾ ਜਵਾਬ ਨਹੀਂ ਦੇ ਸਕਿਆ। ਕਿਸਾਨਾਂ ਦੇ ਦਾਅਵੇ ਅਨੁਸਾਰ ਟਰੈਕਟਰ ਟਰਾਲੀ ਕਿਸੇ ਬਾਹਰਲੀ ਸਟੇਟ ਤੋਂ ਆ ਰਿਹਾ ਸੀ ਅਤੇ ਝੋਨਾ ਪੰਜਾਬ ਦੀ ਮੰਡੀ ਵਿੱਚ ਉਤਾਰ ਕੇ ਸਿੱਧਾ ਸੈਲਰਾਂ ਨੂੰ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਸੀ।

ਕਿਸਾਨਾਂ ਨੇ ਤੁਰੰਤ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਮਾਰਕੀਟ ਕਮੇਟੀ ਦੇ ਅਧਿਕਾਰੀ ਮੌਕੇ 'ਤੇ ਪਹੁੰਚੇ। ਅਧਿਕਾਰੀਆਂ ਨੇ ਟਰੈਕਟਰ ਟਰਾਲੀ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਮਾਰਕੀਟ ਕਮੇਟੀ ਦੇ ਪ੍ਰੰਗਣ ਵਿੱਚ ਖੜਾ ਕਰ ਦਿੱਤਾ ਅਤੇ ਪੁਲਿਸ ਪ੍ਰਸ਼ਾਸਨ ਨੂੰ ਲਿਖ ਕੇ ਮਾਮਲੇ ਦੀ ਜਾਂਚ ਕਰਨ ਲਈ ਕਿਹਾ। ਹਾਲਾਂਕਿ, ਜਦੋਂ ਕਾਰਵਾਈ ਸ਼ੁਰੂ ਹੋਈ ਤਾਂ ਟਰੈਕਟਰ ਟਰਾਲੀ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।

ਕਿਸਾਨਾਂ ਨੇ ਦੋਸ਼ ਲਗਾਇਆ ਕਿ ਇਹ ਪਹਿਲਾ ਮਾਮਲਾ ਨਹੀਂ ਹੈ ਕਈ ਮੰਡੀਆਂ ਵਿੱਚ ਬਾਹਰਲੀ ਸਟੇਟਾਂ ਤੋਂ ਝੋਨਾ ਲਿਆ ਕੇ ਉਤਾਰਿਆ ਜਾ ਰਿਹਾ ਹੈ ਅਤੇ ਇਸ ਕਾਰਨ ਪੰਜਾਬੀ ਕਿਸਾਨਾਂ ਦੀ ਉਤਪਾਦ 'ਤੇ ਮਾਰ ਪੈ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਹ ਝੋਨਾ ਆੜਤੀਆਂ ਰਾਹੀਂ ਸਿੱਧਾ ਸੈਲਰਾਂ ਤੱਕ ਭੇਜਿਆ ਜਾਂਦਾ ਹੈ, ਜਿਸ ਨਾਲ ਸਥਾਨਕ ਕਿਸਾਨਾਂ ਦੀ ਦਹੂਰੀ ਲੁੱਟ ਹੋ ਰਹੀ ਹੈ।

ਦੂਜੇ ਪਾਸੇ ਮਾਰਕੀਟ ਕਮੇਟੀ ਦੇ ਸੈਕਟਰੀ ਬਲਕਾਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਜਗਮੀਤ ਵਾਲੀ ਮੰਡੀ ਵਿੱਚ ਪਰਮਲ ਝੋਨੇ ਨਾਲ ਭਰਿਆ ਟਰੈਕਟਰ ਉਤਾਰਿਆ ਜਾ ਰਿਹਾ ਹੈ। ਟੀਮ ਮੌਕੇ 'ਤੇ ਪਹੁੰਚੀ ਤਾਂ ਡਰਾਈਵਰ ਮੌਕੇ ਤੋਂ ਭੱਜ ਗਿਆ। ਟਰੈਕਟਰ ਟਰਾਲੀ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਪੁਲਿਸ ਪ੍ਰਸ਼ਾਸਨ ਨੂੰ ਜਾਂਚ ਲਈ ਸੂਚਿਤ ਕਰ ਦਿੱਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਫਿਲਹਾਲ ਇਹ ਝੋਨਾ ਕਿੱਥੋਂ ਆਇਆ ਸੀ ਤੇ ਕਿਥੇ ਉਤਾਰਿਆ ਜਾਣਾ ਸੀ ਇਸ ਬਾਰੇ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਕਿਹਾ ਕਿ ਇਹ ਮਾਮਲਾ ਗੰਭੀਰ ਹੈ ਅਤੇ ਇਸ ਤਰ੍ਹਾਂ ਦੀ ਲੁੱਟ ਕਿਸਾਨਾਂ ਨਾਲ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 

ਸ਼੍ਰੀ ਮੁਕਤਸਰ ਸਾਹਿਬ ਤੋਂ ਬੂਟਾ ਸਿੰਘ ਪੀਟੀਸੀ ਨਿਊਜ਼

Related Post