ਕਿਸਾਨਾਂ ਨੂੰ ਮਿਲੇਗੀ ਮੁਫ਼ਤ ਦੇਸੀ ਗਾਂ

By  Pardeep Singh November 24th 2022 02:39 PM -- Updated: November 24th 2022 02:42 PM

ਉੱਤਰ ਪ੍ਰਦੇਸ਼:  ਉੱਤਰ ਪ੍ਰਦੇਸ਼ ਵਿੱਚ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਕਈ ਫੈਸਲੇ ਲਏ ਜਾ ਰਹੇ ਹਨ। ਇਸੇ ਕੜੀ ਵਿੱਚ ਹੁਣ ਕੁਦਰਤੀ ਖੇਤੀ ਬੋਰਡ ਦਾ ਗਠਨ ਕੀਤਾ ਗਿਆ ਹੈ। ਬੋਰਡ ਦੇ ਗਠਨ ਤੋਂ ਬਾਅਦ ਰਾਜ ਸਰਕਾਰ ਨੇ ਕਿਸਾਨਾਂ ਨੂੰ ਪਸ਼ੂਆਂ ਦੀ ਦੇਖਭਾਲ ਲਈ ਵਿੱਤੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਯੋਗੀ ਸਰਕਾਰ ਦਾ ਮੰਨਣਾ ਹੈ ਕਿ ਇਸ ਨਾਲ ਕਿਸਾਨਾਂ ਦੀ ਆਮਦਨ ਵਧੇਗੀ।

ਸਰਕਾਰ ਨੇ ਭਾਗੀਦਾਰੀ ਸਕੀਮ ਤਹਿਤ ਕਿਸਾਨਾਂ ਨੂੰ ਦੇਸੀ ਗਾਂ ਦੇਣ ਦੇ ਨਾਲ-ਨਾਲ ਅਵਾਰਾ ਪਸ਼ੂਆਂ ਦੀ ਦੇਖਭਾਲ ਲਈ 900 ਰੁਪਏ ਪ੍ਰਤੀ ਮਹੀਨਾ ਦੇਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਜਿਨ੍ਹਾਂ ਕਿਸਾਨਾਂ ਕੋਲ ਦੇਸੀ ਗਾਂ ਨਹੀਂ ਹੈ, ਉਨ੍ਹਾਂ ਨੂੰ ਸਰਕਾਰ ਵੱਲੋਂ ਦੇਸੀ ਗਾਂ ਮੁਫ਼ਤ ਦਿੱਤੀ ਜਾਵੇਗੀ।

ਸਰਕਾਰ ਦਾ ਦਾਅਵਾ ਹੈ ਕਿ  ਗਾਂ ਦੀ ਮਦਦ ਨਾਲ ਕਿਸਾਨ ਆਪਣੀ ਕੁਦਰਤੀ ਖੇਤੀ ਵਿੱਚ ਹੋਰ ਸੁਧਾਰ ਕਰ ਸਕਦੇ ਹਨ ਅਤੇ ਚੰਗਾ ਮੁਨਾਫਾ ਕਮਾ ਸਕਦੇ ਹਨ। ਪਸ਼ੂ ਪਾਲਣ ਵਿਭਾਗ ਅਨੁਸਾਰ ਕਿਸਾਨਾਂ ਨੂੰ ਕੁਦਰਤੀ ਖੇਤੀ ਕਰਨ ਲਈ 6200 ਗਊਸ਼ਾਲਾਵਾਂ ਵਿੱਚੋਂ ਇੱਕ-ਇੱਕ ਦੇਸੀ ਗਾਂ ਦਿੱਤੀ ਜਾਵੇਗੀ। ਇਸ ਦੇ ਲਈ ਗਊਸ਼ਾਲਾਵਾਂ ਨੂੰ ਵੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

Related Post