Sangrur News : ਪਿੰਡ ਦੇਹਲਾ ਸੀਹਾਂ ਦੇ ਲੋਕਾਂ ਤੇ ਕੀਤੇ ਝੂਠੇ ਪਰਚੇ ਰੱਦ ਕਰਾਉਣ ਲਈ ਥਾਣੇ ਅੱਗੇ ਲਾਇਆ ਪੱਕਾ ਧਰਨਾ

Sangrur News : ਪਿੰਡ ਦੇਹਲਾ ਸੀਹਾਂ ਦੇ ਲੋਕਾਂ 'ਤੇ ਕੀਤੇ ਝੂਠੇ ਪਰਚੇ ਰੱਦ ਕਰਾਉਣ ਲਈ ਲੋਕਾਂ ਨੇ ਥਾਣੇ ਅੱਗੇ ਪੱਕਾ ਧਰਨਾ ਲਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਪ੍ਰਧਾਨ ਭੂਰਾ ਸਿੰਘ ਸਲੇਮਗੜ੍ਹ, ਜਨਰਲ ਸਕੱਤਰ ਰਾਮਫਲ ਸਿੰਘ ਜਲੂਰ , ਖਜਾਨਚੀ ਲਖਵਿੰਦਰ ਸਿੰਘ ਡੂਡੀਆ, ਮੀਤ ਪ੍ਰਧਾਨ ਰਿੰਕੂ ਮੂਣਕ , ਪਿੰਡ ਇਕਾਈ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਦੇਹਲਾ ਸੀਹਾਂ ਵਿਖੇ ਗੁਰਚਰਨ ਸਿੰਘ ਨਾਮ ਦੇ ਵਿਅਕਤੀ ਵੱਲੋਂ ਆਪਣੀ ਵਿਧਵਾ ਨੂੰਹ ਅਮਨਦੀਪ ਕੌਰ ਨੂੰ ਜ਼ਮੀਨ ਜਾਂ ਘਰ ਵਿੱਚੋਂ ਬਣਦਾ ਹਿੱਸਾ ਨਾ ਦੇਣ ਕਰਕੇ ਪੂਰਾ ਪਿੰਡ ਅਮਨਦੀਪ ਕੌਰ ਦੇ ਨਾਲ ਖੜਾ ਹੋਇਆ ਸੀ

By  Shanker Badra February 1st 2026 05:51 PM

Sangrur News : ਪਿੰਡ ਦੇਹਲਾ ਸੀਹਾਂ ਦੇ ਲੋਕਾਂ 'ਤੇ ਕੀਤੇ ਝੂਠੇ ਪਰਚੇ ਰੱਦ ਕਰਾਉਣ ਲਈ ਲੋਕਾਂ ਨੇ ਥਾਣੇ ਅੱਗੇ ਪੱਕਾ ਧਰਨਾ ਲਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਪ੍ਰਧਾਨ ਭੂਰਾ ਸਿੰਘ ਸਲੇਮਗੜ੍ਹ, ਜਨਰਲ ਸਕੱਤਰ ਰਾਮਫਲ ਸਿੰਘ ਜਲੂਰ , ਖਜਾਨਚੀ ਲਖਵਿੰਦਰ ਸਿੰਘ ਡੂਡੀਆ, ਮੀਤ ਪ੍ਰਧਾਨ ਰਿੰਕੂ ਮੂਣਕ , ਪਿੰਡ ਇਕਾਈ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਦੇਹਲਾ ਸੀਹਾਂ ਵਿਖੇ ਗੁਰਚਰਨ ਸਿੰਘ ਨਾਮ ਦੇ ਵਿਅਕਤੀ ਵੱਲੋਂ ਆਪਣੀ ਵਿਧਵਾ ਨੂੰਹ ਅਮਨਦੀਪ ਕੌਰ ਨੂੰ ਜ਼ਮੀਨ ਜਾਂ ਘਰ ਵਿੱਚੋਂ ਬਣਦਾ ਹਿੱਸਾ ਨਾ ਦੇਣ ਕਰਕੇ ਪੂਰਾ ਪਿੰਡ ਅਮਨਦੀਪ ਕੌਰ ਦੇ ਨਾਲ ਖੜਾ ਹੋਇਆ ਸੀ। 

ਇਸੇ ਦੌਰਾਨ ਅਮਨਦੀਪ ਕੌਰ ਨੂੰ ਆਪਣੇ ਸਹੁਰੇ ਘਰ ਇੱਕ ਸਾਈਡ 'ਤੇ ਬਣੇ ਕਮਰੇ 'ਚ ਪਿੰਡ ਵਾਸੀਆਂ ਵੱਲੋਂ ਬਿਠਾਉਣ ਤੋਂ ਬਾਅਦ ਗੁਰਚਰਨ ਸਿੰਘ ਦੀ ਸ਼ਿਕਾਇਤ 'ਤੇ 13 ਨਵੰਬਰ ਨੂੰ ਵੱਡੀ ਗਿਣਤੀ 'ਚ ਪੁਲਿਸ ਪਿੰਡ ਦੇਹਲਾ ਸ਼ੀਹਾਂ ਪਹੁੰਚਦੀ ਹੈ ਤੇ ਗੁਰਚਰਨ ਸਿੰਘ ਦੀ ਸ਼ਿਕਾਇਤ 'ਤੇ ਪਿੰਡ ਦੇ ਦਰਜਨਾਂ ਲੋਕਾਂ ਦੇ ਨਾਮ 'ਤੇ ਅਣਪਛਾਤਿਆਂ ਖਿਲਾਫ ਪਰਚਾ ਦਰਜ ਕੀਤਾ ਜਾਂਦਾ ਹੈ ਤੇ ਪਿੰਡ ਦੇ ਮੌਜੂਦਾ ਸਰਪੰਚ, ਸਾਬਕਾ ਸਰਪੰਚਾਂ ਤੇ ਹੋਰ ਮੋਹਤਬਰਾਂ ਨੂੰ ਦੁਬਾਰਾ ਸ਼ਾਮ ਦੇ ਸਮੇਂ ਭਾਰੀ ਪੁਲਿਸ ਬਲ ਲਿਜਾ ਕੇ ਧੱਕਾ ਮੁੱਕੀ ਕਰਦਿਆਂ ਗੱਡੀਆਂ ਵਿੱਚ ਸੁੱਟ ਲਿਆ ਜਾਂਦਾ ਹੈ ਤੇ ਲੋਕਾਂ ਵੱਲੋਂ ਪੁਲਿਸ ਦੀਆਂ ਗੱਡੀਆਂ ਘੇਰ ਕੇ ਗ੍ਰਿਫਤਾਰ ਕੀਤੇ ਲੋਕਾਂ ਨੂੰ ਛੁਡਾ ਲਿਆ ਜਾਂਦਾ ਹੈ ਤਾਂ ਪੁਲਿਸ ਵੱਲੋਂ ਇੱਕ ਹੋਰ ਪਰਚਾ ਪੁਲਿਸ ਮੁਲਾਜ਼ਮ ਦੇ ਬਿਆਨਾਂ 'ਤੇ ਦਰਜਨਾਂ ਲੋਕਾਂ ਖਿਲਾਫ ਕੀਤਾ ਜਾਂਦਾ ਹੈ।

ਆਗੂਆਂ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਲੋਕਾਂ ਨਾਲ ਮਿਲ ਬੈਠ ਕੇ ਮਸਲੇ ਨੂੰ ਸ਼ਾਂਤ ,ਹੱਲ ਕਰਨ 'ਚ ਨਕਾਮ ਰਿਹਾ ਤੇ ਉਨ੍ਹਾਂ ਲੋਕਾਂ ਖਿਲਾਫ ਵੀ ਪਰਚੇ ਕਰਦੇ ਦਿੱਤੇ ਜੋ ਉਸ ਮੌਕੇ ਪਿੰਡ ਵਿੱਚ ਵੀ ਹਾਜ਼ਰ ਨਹੀਂ ਸੀ। ਉਨਾਂ ਕਿਹਾ ਕਿ ਇਨ੍ਹਾਂ ਝੂਠੇ ਪਰਚਿਆਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਉਸ ਸਮੇਂ ਤੋਂ ਹੀ ਅਸੀਂ ਡੀਐਸਪੀ ਮੂਨਕ,ਥਾਣਾ ਮੁਖੀ ਮੂਨਕ ਨੂੰ ਮਿਲ ਰਹੇ ਹਾਂ, ਹਰ ਵਾਰ ਥੋੜਾ ਸਮਾਂ ਮੰਗਿਆ ਜਾਂਦਾ ਹੈ ਪਰ ਅਜੇ ਤੱਕ ਪਰਚੇ ਰੱਦ ਕਰਨ ਲਈ ਕੋਈ ਕਾਰਵਾਈ ਨਹੀਂ ਸ਼ੁਰੂ ਕੀਤੀ। ਜਿਸ ਦੇ ਚਲਦਿਆਂ ਅੱਜ ਥਾਣਾ ਮੂਨਕ ਅੱਗੇ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ ਜੋ ਕਿ ਉਸ ਸਮੇਂ ਤੱਕ ਜਾਰੀ ਰਹੇਗਾ, ਜਦੋਂ ਤੱਕ ਝੂਠੇ ਪਰਚੇ ਰੱਦ ਨਹੀਂ ਕਰ ਦਿੱਤੇ ਜਾਂਦੇ।

Related Post