Fatehgarh Sahib : ਮੂਲੇਪੁਰ ਚ ਦੋ ਨਾਬਾਲਗ ਭੈਣਾਂ ਨਾਲ ਜ਼ਬਰ-ਜਨਾਹ ਦਾ ਮਾਮਲਾ, ਵੀਡੀਓ ਬਣਾ ਕੇ ਮੁਲਜ਼ਮ ਦੇ ਰਿਹਾ ਸੀ ਧਮਕੀ
Minor Sexual Assault : ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨਾਂ ‘ਤੇ ਥਾਣਾ ਮੂਲੇਪੁਰ ਵਿਖੇ ਦਰਜ ਕੀਤੇ ਗਏ ਮੁਕੱਦਮੇ ‘ਚ ਗਗਨਦੀਪ ਸਿੰਘ ਨੂੰ ਨਾਮਜ਼ਦ ਕਰਕੇ ਮਹਿਲਾ ਥਾਣੇਦਾਰ ਅਮਨਦੀਪ ਕੌਰ ਵਲੋਂ ਮਾਮਲੇ ਦੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।
Minor Sexual Assault : ਫਤਿਹਗੜ੍ਹ ਸਾਹਿਬ ਵਿਖੇ ਇੱਕ ਵਿਅਕਤੀ ਵੱਲੋਂ ਦੋ ਨਾਬਾਲਗ਼ ਭੈਣਾਂ ਨਾਲ ਜ਼ਬਰ-ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਵੱਲੋਂ ਪੀੜਤ ਦੋਵੇਂ ਭੈਣਾਂ ਦੀ ਵੀਡੀਓ ਵੀ ਬਣਾ ਲਈ ਗਈ ਸੀ, ਜਿਸ ਨੂੰ ਵਾਇਰਲ ਕਰਨ ਦੀ ਉਨ੍ਹਾਂ ਨੂੰ ਧਮਕੀ ਦਿੰਦਾ ਸੀ। ਪੁਲਿਸ ਨੇ ਹੁਣ ਇਸ ਮਾਮਲੇ 'ਚ ਮੁਲਜ਼ਮ ਖਿਲਾਫ਼ ਕੇਸ ਦਰਜ ਕਰ ਲਿਆ ਹੈ।
ਥਾਣਾ ਮੂਲੇਪੁਰ ਦੇ ਮੁਖੀ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਇੱਕ ਕੁੜੀ ਨੇ ਦੱਸਿਆ ਕਿ ਉਹ ਘਰ ਵਿੱਚ ਇਕੱਲੀ ਸੀ ਤਾਂ ਮੁਲਜ਼ਮ ਗਗਨਦੀਪ ਸਿੰਘ ਨੇ ਉਸ ਨਾਲ ਜ਼ਬਰੀ ਸਰੀਰਕ ਸੰਬੰਧ ਬਣਾਏ ਅਤੇ ਅੱਜ ਤੋਂ ਕਰੀਬ ਇੱਕ ਮਹੀਨਾ ਪਹਿਲਾਂ ਉਸਦੀ ਤਾਏ ਦੀ ਕੁੜੀ, ਜੋ ਕਿ ਨਾਬਾਲਿਗ ਹੈ, ਉਸ ਦੇ ਨਾਲ ਵੀ ਡਰਾ ਧਮਕਾ ਕੇ ਜ਼ਬਰੀ ਸਰੀਰਕ ਸੰਬੰਧ ਬਣਾਏ ਸਨ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੀੜਤਾ ਨੇ ਬਿਆਨਾਂ ਵਿੱਚ ਦੱਸਿਆ ਕਿ ਮੁਲਜ਼ਮ ਨੇ ਆਪਣੇ ਫੋਨ 'ਚ ਉਹਨਾਂ ਦੋਵਾਂ ਭੈਣਾਂ ਦੀ ਅਸ਼ਲੀਲ ਵੀਡੀਓ ਵੀ ਬਣਾ ਲਈ ਸੀ ਅਤੇ ਵੀਡੀਓ ਵਿਖਾ ਕੇ ਕਿਸੇ ਨੂੰ ਨਾ ਦੱਸਣ ਲਈ ਧਮਕਾਉਂਦਾ ਸੀ ਕਿ ਜੇਕਰ ਉਹਨਾਂ ਨੇ ਇਸ ਬਾਰੇ ਆਪਣੇ ਮਾਪਿਆਂ ਜਾਂ ਕਿਸੇ ਨੂੰ ਦੱਸਿਆ ਤਾਂ ਵੀਡੀਓ ਵਾਇਰਲ ਕਰ ਦਿੱਤੀ ਜਾਵੇਗੀ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨਾਂ ‘ਤੇ ਥਾਣਾ ਮੂਲੇਪੁਰ ਵਿਖੇ ਦਰਜ ਕੀਤੇ ਗਏ ਮੁਕੱਦਮੇ ‘ਚ ਗਗਨਦੀਪ ਸਿੰਘ ਨੂੰ ਨਾਮਜ਼ਦ ਕਰਕੇ ਮਹਿਲਾ ਥਾਣੇਦਾਰ ਅਮਨਦੀਪ ਕੌਰ ਵਲੋਂ ਮਾਮਲੇ ਦੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।