Ranjit Singh Dhadrianwale ਦੀਆਂ ਵਧੀਆਂ ਮੁਸ਼ਕਿਲਾਂ ! ਸੈਸ਼ਨ ਜੱਜ ਵੱਲੋਂ ਹੇਠਲੀ ਅਦਾਲਤ ਨੂੰ ਕੇਸ ਚਲਾਉਣ ਤੇ ਤਲਬ ਕਰਨ ਦੇ ਹੁਕਮ

ਦੋ ਸਿੱਖ ਪ੍ਰਚਾਰਕਾਂ ਖਿਲਾਫ਼ ਭੱਦੀਆਂ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ Ranjit Singh Dhadrianwale ਦੀਆਂ ਮੁਸ਼ਕਿਲਾਂ ਵਧਦੀਆਂ ਵਿਖਾਈ ਦੇ ਰਹੀਆਂ ਹਨ। ਫਤਿਹਗੜ੍ਹ ਸਾਹਿਬ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਸੋਮਵਾਰ ਹੇਠਲੀ ਅਦਾਲਤ ਨੂੰ ਕੇਸ ਚਲਾਉਣ ਤੇ ਤਲਬ ਕਰਨ ਦੇ ਹੁਕਮ ਜਾਰੀ ਕੀਤੇ ਹਨ।

By  KRISHAN KUMAR SHARMA March 16th 2026 02:03 PM -- Updated: March 16th 2026 04:01 PM

ਦੋ ਸਿੱਖ ਪ੍ਰਚਾਰਕਾਂ ਖਿਲਾਫ਼ ਭੱਦੀਆਂ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ Ranjit Singh Dhadrianwale ਦੀਆਂ ਮੁਸ਼ਕਿਲਾਂ ਵਧਦੀਆਂ ਵਿਖਾਈ ਦੇ ਰਹੀਆਂ ਹਨ। ਫਤਿਹਗੜ੍ਹ ਸਾਹਿਬ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਸੋਮਵਾਰ ਹੇਠਲੀ ਅਦਾਲਤ ਨੂੰ ਕੇਸ ਚਲਾਉਣ ਤੇ ਤਲਬ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਣਜੀਤ ਸਿੰਘ ਢੱਡਰੀਆਂ ਵਾਲੇ ਖਿਲਾਫ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਹੇਠਲੀ ਅਦਾਲਤ ਨੂੰ ਤਲਬ ਕਰਨ ਦੇ ਆਦੇਸ਼ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਹ ਹੁਕਮ ਜਸਟਿਸ ਜੇ.ਐਸ. ਮਹਿੰਦੀਰੱਤਾ ਨੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਵੱਲੋਂ ਪਾਏ ਗਏ ਮਾਣਹਾਨੀ ਦੇ ਕੇਸ ਵਿੱਚ ਰਿਵੀਜ਼ਨ ਪਟੀਸ਼ਨ ਮਨਜ਼ੂਰ ਕਰਕੇ ਹੇਠਲੀ ਅਦਾਲਤ ਨੂੰ ਸੰਮਨ ਕਰਕੇ ਰਣਜੀਤ ਸਿੰਘ ਢੱਡਰੀਆਂ ਵਾਲੇ ਖਿਲਾਫ ਕੇਸ ਚਲਾਉਣ ਤੇ ਅਦਾਲਤ ਵਿੱਚ ਤਲਬ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਕੀ ਸੀ ਪੂਰਾ ਮਾਮਲਾ ?

ਉਨ੍ਹਾਂ ਨੇ ਦੱਸਿਆ ਕਿ 2019 ਵਿੱਚ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਖਿਲਾਫ ਮਾਣਹਾਨੀ ਦਾ ਇਤਸਗਾਸਾ ਦਾਇਰ ਕੀਤਾ ਸੀ ਪਰ ਹੇਠਲੀ ਅਦਾਲਤ ਨੇ ਕਿਸੇ ਵਜਾ ਕਰਕੇ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਨਹੀਂ ਕੀਤੇ ਸਨ, ਜਿਸ ਦੇ ਖਿਲਾਫ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਅਡੀਸ਼ਨਲ ਡਿਸਟ੍ਰਿਕਟ ਤੇ ਸੈਸ਼ਨ ਜੱਜ ਫਤਿਹਗੜ੍ਹ ਸਾਹਿਬ ਕੋਲ ਰਿਵੀਜ਼ਨ ਪਟੀਸ਼ਨ ਦਾਇਰ ਕਰਕੇ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਚੈਲੰਜ ਕੀਤਾ ਸੀ, ਜਿਸ ਨੂੰ ਅਡੀਸ਼ਨਲ ਸੈਸ਼ਨ ਅਤੇ ਡਿਸਟ੍ਰਿਕ ਜੱਜ ਨੇ ਰਿਵੀਜ਼ਨ ਮਨਜ਼ੂਰ ਕਰਦਿਆਂ ਹੇਠਲੀ ਅਦਾਲਤ ਨੂੰ ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਤਲਬ  ਕਰਨ ਦੇ ਹੁਕਮ ਜਾਰੀ ਕੀਤੇ ਹਨ।

ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਆਪਣੇ ਚਲਦੇ ਦੀਵਾਨ ਵਿੱਚ ਸਿੱਖ ਪ੍ਰਚਾਰਕ ਭਾਈ ਹਰੀ ਸਿੰਘ ਰੰਧਾਵਾ ਅਤੇ ਅਤੇ ਉਨ੍ਹਾਂ ਦੇ ਮੁੰਡੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਖਿਲਾਫ ਦੀ ਸ਼ਾਨ ਦੇ ਖਿਲਾਫ ਭੱਦੀਆਂ ਟਿੱਪਣੀਆਂ ਕੀਤੀਆਂ ਸਨ।

Related Post