Jalandhar News : ਵਿਆਹ ਸਮਾਗਮ ਤੋਂ ਵਾਪਸ ਆ ਰਹੇ ਪਿਓ -ਪੁੱਤ ਨੂੰ ਰੋਡਵੇਜ਼ ਬੱਸ ਨੇ ਮਾਰੀ ਟੱਕਰ , ਪੁੱਤ ਦੀ ਮੌਤ ਅਤੇ ਪਿਤਾ ਜ਼ਖਮੀ
Jalandhar Road Accident : ਜਲੰਧਰ ਵਿੱਚ ਇੱਕ ਰੋਡਵੇਜ਼ ਬੱਸ (Jalandhar Road Accident ) ਨੇ ਸਕੂਟਰੀ ਸਵਾਰ ਪਿਓ -ਪੁੱਤ ਨੂੰ ਟੱਕਰ ਮਾਰ ਦਿੱਤੀ ਹੈ। ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਪਿਤਾ ਗੰਭੀਰ ਜ਼ਖਮੀ ਹੋ ਗਿਆ ਅਤੇ ਉਸਨੂੰ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ
Jalandhar Road Accident : ਜਲੰਧਰ ਵਿੱਚ ਇੱਕ ਰੋਡਵੇਜ਼ ਬੱਸ (Jalandhar Road Accident ) ਨੇ ਸਕੂਟਰੀ ਸਵਾਰ ਪਿਓ -ਪੁੱਤ ਨੂੰ ਟੱਕਰ ਮਾਰ ਦਿੱਤੀ ਹੈ। ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਪਿਤਾ ਗੰਭੀਰ ਜ਼ਖਮੀ ਹੋ ਗਿਆ ਅਤੇ ਉਸਨੂੰ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ,ਜਿਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਮ੍ਰਿਤਕ ਦੀ ਪਛਾਣ ਲੱਕੀ ਭਗਤ (27) ਪੁੱਤਰ ਅਸ਼ਵਨੀ ਕੁਮਾਰ ਵਾਸੀ ਗੜ੍ਹਾ ਰੋਡ, ਜਲੰਧਰ ਵਜੋਂ ਹੋਈ ਹੈ। ਦੋਵੇਂ ਆਪਣੀ ਸਕੂਟਰੀ 'ਤੇ ਸਵਾਰ ਹੋ ਕੇ ਵਿਆਹ ਸਮਾਗਮ ਤੋਂ ਘਰ ਵਾਪਸ ਆ ਰਹੇ ਸਨ ਕਿ ਪਿੱਛੇ ਤੋਂ ਆ ਰਹੀ ਇੱਕ ਰੋਡਵੇਜ਼ ਬੱਸ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਘਟਨਾ ਤੋਂ ਬਾਅਦ ਲੋਕਾਂ ਨੇ ਤੁਰੰਤ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਪਿਤਾ ਦਾ ਇਲਾਜ ਚੱਲ ਰਿਹਾ ਹੈ।
ਡਰਾਈਵਰ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
ਚਸ਼ਮਦੀਦਾਂ ਦੇ ਅਨੁਸਾਰ ਹਾਦਸਾ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਕਾਰਨ ਹੋਇਆ ਹੈ। ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਬੱਸ ਡਰਾਈਵਰ ਜਸਬੀਰ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਰੋਡਵੇਜ਼ ਦੇ ਪ੍ਰਧਾਨ ਸਤਪਾਲ ਸਿੰਘ ਨੇ ਦੱਸਿਆ ਕਿ ਇਨ੍ਹਾਂ ਲੋਕਾਂ ਨੂੰ ਸਾਡੇ ਡਰਾਈਵਰ ਨੇ ਹਸਪਤਾਲ ਦਾਖਲ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਸਕੂਟਰੀ ਸਵਾਰ ਸ਼ਰਾਬੀ ਸਨ। ਉਨ੍ਹਾਂ ਨੇ ਪੁਲਿਸ ਕੋਲ ਇਹ ਵੀ ਮੰਨਿਆ ਕਿ ਉਨ੍ਹਾਂ ਨੇ ਸ਼ਰਾਬ ਪੀਤੀ ਸੀ। ਉਨ੍ਹਾਂ ਕੋਲ ਘਟਨਾ ਦੀ ਵੀਡੀਓ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।