Moosewala Death Anniversary: ਪਿਤਾ ਬਲਕੌਰ ਸਿੰਘ ਦੀ ਪੁਲਿਸ ਨੂੰ ਚਿਤਾਵਨੀ 'ਨਾ ਹਟੇ ਤਾਂ ਭੋਗ ਧਰਨੇ 'ਚ ਬਦਲ ਜਾਵੇਗਾ'

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਐਤਵਾਰ ਨੂੰ ਮਾਨਸਾ ਦੀ ਦਾਣਾ ਮੰਡੀ ਵਿਖੇ ਮਨਾਈ ਜਾ ਰਹੀ ਹੈ। ਪੁਲਿਸ ਵੱਲੋਂ ਮਾਨਸਾ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਇੰਟਰਨੈੱਟ ਬੰਦ ਹੋਣ ਕਾਰਨ ਮੂਸੇਵਾਲਾ ਦੇ ਪ੍ਰਸ਼ੰਸਕਾਂ 'ਚ ਨਿਰਾਸ਼ਾ ਹੈ। ਬੀਤੇ ਦਿਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਅਤੇ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ ਸੀ।

By  Jasmeet Singh March 19th 2023 10:22 AM -- Updated: March 19th 2023 10:51 AM

ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਐਤਵਾਰ ਨੂੰ ਮਾਨਸਾ ਦੀ ਦਾਣਾ ਮੰਡੀ ਵਿਖੇ ਮਨਾਈ ਜਾ ਰਹੀ ਹੈ। ਪੁਲਿਸ ਵੱਲੋਂ ਮਾਨਸਾ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਇੰਟਰਨੈੱਟ ਬੰਦ ਹੋਣ ਕਾਰਨ ਮੂਸੇਵਾਲਾ ਦੇ ਪ੍ਰਸ਼ੰਸਕਾਂ 'ਚ ਨਿਰਾਸ਼ਾ ਹੈ। ਬੀਤੇ ਦਿਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਅਤੇ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ ਸੀ। 

ਪਰ ਪਿਤਾ ਬਲਕੌਰ ਸਿੰਘ ਦਾ ਕਹਿਣਾ ਕਿ ਹੁਣ ਇਹ ਸਾਹਮਣੇ ਆ ਰਿਹੈ ਪੰਜਾਬ ਪੁਲਿਸ ਨੇ ਲੋਕਾਂ ਦੇ ਇਕੱਠ ਨੂੰ ਰੋਕਣ ਲਈ ਦਾਣਾ ਮੰਡੀ ਤੱਕ ਪਹੁੰਚਣ ਵਾਲੇ ਸਾਰੇ ਰਾਹਾਂ ਨੂੰ ਬੰਦ ਕਰ ਦਿੱਤਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪੁਲਿਸ ਤੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਤੇ ਇਹ ਬਰਸੀ ਦਾ ਭੋਗ ਧਰਨੇ 'ਚ ਨਾ ਤਬਦੀਲ ਹੋ ਜਾਵੇ। 


ਬਲਕੌਰ ਸਿੰਘ ਨੇ ਸਿੱਧੂ ਮੂਸੇਵਾਲਾ ਦੀ ਬਰਸੀ 'ਤੇ ਹੋਣ ਵਾਲੇ ਇਕੱਠ ਨੂੰ ਰੋਕਣ ਨੂੰ ਪੰਜਾਬ 'ਚ ਬਣੇ ਮਾਹੌਲ ਦਾ ਕਾਰਨ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਪ੍ਰਸੰਸਕਾਂ ਨੂੰ ਅਪੀਲ ਹੈ ਕਿ ਜਿਸ ਤਰ੍ਹਾਂ ਪੰਜਾਬ 'ਚ ਮਾਹੌਲ ਗਰਮਾਇਆ ਇਹ ਸਿੱਧੂ ਦੀ ਬਰਸੀ 'ਤੇ ਹੋਣ ਵਾਲੇ ਇਕੱਠ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੈਂ ਸਾਰਿਆਂ ਨੂੰ ਪੰਜਾਬ ਵਿੱਚ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕਰਦਾ ਹਾਂ। ਸਮੇਂ ਸਿਰ ਪਹੁੰਚਣ ਦੀ ਕੋਸ਼ਿਸ਼ ਵੀ ਕਰੋ।


ਇਨਸਾਫ਼ ਲਈ ਮੁਹਿੰਮ ਚਲਾਈ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਵੀ ਆਪਣੇ ਪੁੱਤਰ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਮੁਹਿੰਮ ਵਿੱਢੀ ਹੋਈ ਹੈ। ਪਿਛਲੇ ਇੱਕ ਸਾਲ ਵਿੱਚ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਸਬੰਧਤ ਕਰੀਬ 36 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਅਤੇ ਦੋ ਵਿਅਕਤੀਆਂ ਦਾ ਜੇਲ੍ਹ ਵਿੱਚ ਕਤਲ ਕਰ ਦਿੱਤਾ ਗਿਆ।

ਪਿੰਡ ਜਵਾਹਰਕੇ 29 ਮਈ ਨੂੰ ਹੋਇਆ ਸੀ ਕਤਲ 

ਮਾਨਸਾ ਦੇ ਪਿੰਡ ਜਵਾਹਰਕੇ ਵਿੱਚ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕਤਲ ਦੀ ਜ਼ਿੰਮੇਵਾਰੀ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਲਈ ਸੀ। ਮੂਸੇਵਾਲਾ ਦਾ ਕਤਲ ਕਰਨ ਵਾਲੇ 8 ਸ਼ਾਰਪ ਸ਼ੂਟਰ ਸਨ। ਗੋਲਡੀ ਬਰਾੜ ਨੇ ਗੈਂਗਸਟਰ ਲਾਰੈਂਸ ਦੇ ਇਸ਼ਾਰੇ 'ਤੇ ਮੂਸੇਵਾਲਾ ਦਾ ਕਤਲ ਕਰਵਾਇਆ ਸੀ।

Related Post