Moga : ਪਿਓ-ਪੁੱਤ ਦੇ ਝਗੜੇ ਨੇ ਧਾਰਿਆ ਖੂਨੀ ਰੂਪ, ਪਿਓ ਦੀ ਹੋਈ ਮੌਤ

Moga News : ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੇਹਰਜੀਤ ਸਿੰਘ ਆਪਣੇ ਪੁੱਤ ਨੂੰ ਸ਼ਰਾਬ ਪੀਣ ਤੋਂ ਰੋਕਦਾ ਸੀ। ਇਸ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਬਹਿਸ ਹੋਈ, ਜੋ ਬਾਅਦ ਵਿੱਚ ਲੜਾਈ ਵਿੱਚ ਤਬਦੀਲ ਹੋ ਗਈ। ਝਗੜੇ ਦੌਰਾਨ ਲੱਗੀਆਂ ਗੰਭੀਰ ਸੱਟਾਂ ਕਾਰਨ ਪਿਉ ਦੀ ਮੌਤ ਹੋ ਗਈ।

By  KRISHAN KUMAR SHARMA July 10th 2026 12:20 PM

Moga News : ਮੋਗਾ ਦੇ ਸਮਾਲਸਰ ਅਧੀਨ ਪੈਂਦੇ ਪਿੰਡ ਰੋਡੇ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪਿਓ-ਪੁੱਤ ਵਿਚਾਲੇ ਹੋਇਆ ਝਗੜਾ ਖੂਨੀ ਰੂਪ ਧਾਰ ਗਿਆ। ਝਗੜੇ ਦੌਰਾਨ ਪਿਉ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸੰਬੰਧਿਤ ਥਾਣੇ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। (Son Killed Father)

ਪਿੰਡ ਵਾਸੀਆਂ ਦੇ ਅਨੁਸਾਰ, ਬੀਤੀ ਰਾਤ ਮੇਹਰਜੀਤ ਸਿੰਘ ਅਤੇ ਉਸ ਦੇ ਪੁੱਤ ਲਵਪ੍ਰੀਤ ਸਿੰਘ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋਈ, ਜੋ ਬਾਅਦ ਵਿੱਚ ਝਗੜੇ ਵਿੱਚ ਬਦਲ ਗਈ। ਇਸ ਦੌਰਾਨ ਮੇਹਰਜੀਤ ਸਿੰਘ ਦੀ ਮੌਤ ਹੋ ਗਈ।

ਡੀਐਸਪੀ ਬਾਘਾਪੁਰਾਣਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪਿੰਡ ਰੋਡੇ ਤੋਂ ਪਿਓ-ਪੁੱਤ ਵਿਚਾਲੇ ਝਗੜੇ ਦੀ ਸੂਚਨਾ ਮਿਲੀ ਸੀ। ਪੁਲਿਸ ਵੱਲੋਂ ਮੌਕੇ 'ਤੇਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੋਗਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ।

ਮੁੰਡੇ ਨੂੰ ਸ਼ਰਾਬ ਪੀਣ ਤੋਂ ਰੋਕਦਾ ਦਾ ਪਿਤਾ

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪਿਉ ਆਪਣੇ ਪੁੱਤ ਨੂੰ ਸ਼ਰਾਬ ਪੀਣ ਤੋਂ ਰੋਕਦਾ ਸੀ। ਇਸ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਬਹਿਸ ਹੋਈ, ਜੋ ਬਾਅਦ ਵਿੱਚ ਲੜਾਈ ਵਿੱਚ ਤਬਦੀਲ ਹੋ ਗਈ। ਝਗੜੇ ਦੌਰਾਨ ਲੱਗੀਆਂ ਗੰਭੀਰ ਸੱਟਾਂ ਕਾਰਨ ਪਿਉ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਮਾਮਲੇ ਦੀ ਹਰ ਪੱਖ ਤੋਂ ਜਾਂਚ ਕਰ ਰਹੀ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Related Post