ਹੁਸ਼ਿਆਰਪੁਰ: ਨਸ਼ਾ ਛੁਡਾਊ ਕੇਂਦਰ ਨਾਲ ਰਜਿਸਟਰਡ ਤਿੰਨ ਧੀਆਂ ਦੇ ਪਿਤਾ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਜ਼ਿਲ੍ਹਾ ਹੁਸ਼ਿਆਰਪੁਰ ਅਧੀਨ ਪੈਂਦੇ ਕਸਬਾ ਮਾਹਿਲਪੁਰ ਦੇ ਬਾਹਰਵਾਰ ਨਸ਼ੇ ਦੇ ਹੱਬ ਵਜੋਂ ਜਾਣੇ ਜਾਂਦੇ ਸੈਂਸੀਆਂ ਮੁਹੱਲਾ ਲੰਗੇਰੀ ਰੋਡ 'ਤੇ ਅੱਜ ਸਵੇਰੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਲਾਗਲੇ ਘਰਾਂ ਤੋਂ ਨਸ਼ਾ ਖ਼ਰੀਦ ਕੇ ਨੌਜਵਾਨ ਘਰਾਂ ਦੇ ਪਿਛਵਾੜੇ ਵੀਰਾਨ ਇਲਾਕੇ ਵਿੱਚ ਨਸ਼ਾ ਕਰ ਰਿਹਾ ਸੀ ਜਿਸ ਦੌਰਾਨ ਉਸਦੀ ਮੌਤ ਹੋ ਗਈ।

By  Jasmeet Singh March 11th 2023 03:46 PM

ਹੁਸ਼ਿਆਰਪੁਰ: ਜ਼ਿਲ੍ਹਾ ਹੁਸ਼ਿਆਰਪੁਰ ਅਧੀਨ ਪੈਂਦੇ ਕਸਬਾ ਮਾਹਿਲਪੁਰ ਦੇ ਬਾਹਰਵਾਰ ਨਸ਼ੇ ਦੇ ਹੱਬ ਵਜੋਂ ਜਾਣੇ ਜਾਂਦੇ ਸੈਂਸੀਆਂ ਮੁਹੱਲਾ ਲੰਗੇਰੀ ਰੋਡ 'ਤੇ ਅੱਜ ਸਵੇਰੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਲਾਗਲੇ ਘਰਾਂ ਤੋਂ ਨਸ਼ਾ ਖ਼ਰੀਦ ਕੇ ਨੌਜਵਾਨ ਘਰਾਂ ਦੇ ਪਿਛਵਾੜੇ ਵੀਰਾਨ ਇਲਾਕੇ ਵਿੱਚ ਨਸ਼ਾ ਕਰ ਰਿਹਾ ਸੀ ਜਿਸ ਦੌਰਾਨ ਉਸਦੀ ਮੌਤ ਹੋ ਗਈ। ਮ੍ਰਿਤਕ ਦੇ ਹੱਥ ਵਿੱਚ ਹੀ ਇੰਜਕੈਸ਼ਨ ਵੀ ਸੀ ਅਤੇ ਖ਼ੱਬੇ ਹੱਥ 'ਤੇ ਲਗਾਏ ਟੀਕੇ ਦੇ ਤਾਜੇ ਨਿਸ਼ਾਨ ਵੀ ਮੌਜੂਦ ਸਨ। ਥਾਣਾ ਮਾਹਿਲਪੁਰ ਵਿਖੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੀ ਮਾਤਾ ਮੀਨਾ ਪਤਨੀ ਫ਼ਰਿਆਦ ਮੁਹੰਮਦ ਵਾਸੀ ਬਜਰਾਵਰ ਨੇ ਦੱਸਿਆ ਕਿ ਉਸ ਦਾ ਪੁੱਤਰ ਅਬਦੁੱਲ ਖ਼ਾਨ (੩੨) ਪਿਛਲੇ ਡੇਢ ਸਾਲ ਤੋਂ ਨਸ਼ਾ ਕਰਨ ਦਾ ਆਦੀ ਸੀ ਅਤੇ ਉਹ ਸਿਵਲ ਹਸਪਤਾਲ ਮਾਹਿਲਪੁਰ ਵਿਖ਼ੇ ਚੱਲ ਰਹੇ ਨਸ਼ਾ ਛੁਡਾਊ ਕੇਂਦਰ ਨਾਲ ਵੀ ਰਜਿਸਟਰਡ ਸੀ ਅਤੇ ਉਸ ਦਾ ਰਜਿਸਟਰੇਸ਼ਨ ਨੰਬਰ 930 ਸੀ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਉਹ ਘਰੋਂ ਸਿਵਲ ਹਸਪਤਾਲ ਮਾਹਿਲਪੁਰ ਵਿਖ਼ੇ ਨਸ਼ਾ ਛੱਡਣ ਦੀ ਦਵਾਈ ਲੈਣ ਆਇਆ ਸੀ ਅਤੇ ਪੁਲਿਸ ਨੇ ਜਦੋਂ ਉਨ੍ਹਾਂ ਨੂੰ ਸੂਚਿਤ ਕੀਤਾ ਤਾਂ ਉਨ੍ਹਾਂ ਦੇ ਪੈਰਾਂ ਹੇਠੋਂ ਜਮੀਨ ਖ਼ਿਸਕ ਗਈ। ਮ੍ਰਿਤਕ ਤਿੰਨ ਧੀਆ ਦਾ ਪਿਤਾ ਸੀ। ਥਾਣਾ ਮਾਹਿਲਪੁਰ ਦੀ ਪੁਲਿਸ ਨੇ ਲਸ਼ਾ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Post