Fazilka ਪੁਲਿਸ ਅਤੇ ਬਦਮਾਸ਼ ਵਿਚਕਾਰ ਮੁੱਠਭੇੜ , ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਗੋਲੀ ਲੱਗਣ ਨਾਲ ਮੁਲਜ਼ਮ ਜ਼ਖਮੀ

Fazilka Police Encounter : ਫਾਜ਼ਿਲਕਾ ਪੁਲਿਸ ਅਤੇ ਇੱਕ ਬਦਮਾਸ਼ ਵਿਚਕਾਰ ਮੁੱਠਭੇੜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਦੀ ਜਵਾਬੀ ਗੋਲੀਬਾਰੀ ਦੌਰਾਨ ਬਦਮਾਸ਼ ਜ਼ਖਮੀ ਹੋ ਗਿਆ। ਪੁਲਿਸ ਨੇ ਉਸਨੂੰ ਜ਼ਖਮੀ ਹਾਲਤ ਵਿੱਚ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ ਅਤੇ ਡਾਕਟਰਾਂ ਵਲੋਂ ਉਸ ਨੂੰ ਮੁੱਢਲਾ ਇਲਾਜ ਦੇਣ ਮਗਰੋਂ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਹੈ

By  Shanker Badra January 21st 2026 02:51 PM -- Updated: January 21st 2026 02:53 PM

Fazilka Police Encounter : ਫਾਜ਼ਿਲਕਾ ਪੁਲਿਸ ਅਤੇ ਇੱਕ ਬਦਮਾਸ਼ ਵਿਚਕਾਰ ਮੁੱਠਭੇੜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਦੀ ਜਵਾਬੀ ਗੋਲੀਬਾਰੀ ਦੌਰਾਨ ਬਦਮਾਸ਼ ਜ਼ਖਮੀ ਹੋ ਗਿਆ। ਪੁਲਿਸ ਨੇ ਉਸਨੂੰ ਜ਼ਖਮੀ ਹਾਲਤ ਵਿੱਚ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ ਅਤੇ ਡਾਕਟਰਾਂ ਵਲੋਂ ਉਸ ਨੂੰ ਮੁੱਢਲਾ ਇਲਾਜ ਦੇਣ ਮਗਰੋਂ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਹੈ। 

ਜਾਣਕਾਰੀ ਮੁਤਾਬਕ ਫਾਜ਼ਿਲਕਾ ਪੁਲਿਸ ਨੇ ਆਰਨੀਵਾਲਾ ਨੇੜੇ ਇਕ ਬਦਮਾਸ਼ ਦਾ ਐਨਕਾਊਂਟਰ ਕੀਤਾ, ਜੋ ਕਿ ਕਤਲ ਦੇ ਮਾਮਲੇ 'ਚ ਵਾਂਟੇਡ ਸੀ। ਮੁਕਾਬਲੇ ਦੌਰਾਨ ਇਕ ਗੋਲੀ ਆਰੋਪੀ ਦੀ ਲੱਤ 'ਚ ਲੱਗੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਜ਼ਖਮੀ ਹੋਏ ਮੁਲਜ਼ਮ ਦੀ ਪਛਾਣ ਪ੍ਰਿਤਪਾਲ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਆਰਨੀਵਾਲਾ ਵਜੋਂ ਹੋਈ ਹੈ।

ਇਹ ਜਾਣਕਾਰੀ ਡੀਆਈਜੀ, ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ ਨੇ ਦਿੱਤੀ ਹੈ। ਫਾਜ਼ਿਲਕਾ ਵਿੱਚ ਇਸ ਵਿਸ਼ੇਸ਼ ਕਾਰਵਾਈ ਦੌਰਾਨ ਉਨ੍ਹਾਂ ਨੇ ਨਿੱਜੀ ਤੌਰ 'ਤੇ ਪੁਲਿਸ ਨਾਕਾਬੰਦੀ ਦਾ ਦੌਰਾ ਕੀਤਾ, ਲੰਘਣ ਵਾਲੇ ਵਾਹਨਾਂ ਦਾ ਮੁਆਇਨਾ ਕੀਤਾ, ਡਰਾਈਵਰਾਂ ਨਾਲ ਗੱਲ ਕੀਤੀ ਅਤੇ ਪੁਲਿਸ ਕਰਮਚਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਪੁਲਿਸ ਗਣਤੰਤਰ ਦਿਵਸ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਅੰਦਰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਇੱਕ ਵਿਸ਼ੇਸ਼ ਕਾਰਵਾਈ ਕਰ ਰਹੀ ਹੈ।

Related Post