ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਗ੍ਰਹਿ ਮੰਤਰਾਲੇ ਦੇ FCRA ਦੇ ਅਧਿਕਾਰੀ

FCRA : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਵੀ ਕੀਤੀ।

By  KRISHAN KUMAR SHARMA January 4th 2026 06:56 PM -- Updated: January 4th 2026 07:01 PM

FCRA : ਭਾਰਤ ਦੇ ਗ੍ਰਹਿ ਮੰਤਰਾਲੇ ਦੇ ਐਫਸੀਆਰਏ ਵਿਭਾਗ ਦੇ ਜੋਇੰਟ ਡਾਇਰੈਕਟਰ ਸੋਰਭ ਬਾਂਸਲ, ਡਿਪਟੀ ਡਾਇਰੈਕਟਰ ਆਯੂਸ਼ ਬਾਂਸਲ, ਆਈਸੀਏਆਈ ਦੇ ਪ੍ਰਧਾਨ ਸੀਏ ਚਰਨਜੋਤ ਸਿੰਘ ਅਤੇ ਸੀਏ ਰਵੀ ਮਿਗਲਾਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਵੀ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਏ ਸ੍ਰੀ ਪ੍ਰਦੀਪ ਗੋਇਲ ਅਤੇ ਐਡਵੋਕੇਟ ਦੀਪਿਕਾ ਪ੍ਰਦੀਪ ਗੋਇਲ ਨੇ ਐਫਸੀਆਰਏ ਦੇ ਅਧਿਕਾਰੀਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਲੋਈ ਦੇ ਕੇ ਸਨਮਾਨਿਤ ਵੀ ਕੀਤਾ।

ਇਸ ਮੌਕੇ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੀਏ ਇਸਪ੍ਰੀਤ ਸਿੰਘ ਨੱਢਾ ਸਮੇਤ ਹੋਰ ਮੌਜੂਦ ਸਨ।

Related Post