Ferozepur News : ਡਰੋਨ ਰਾਹੀਂ ਸਰਹੱਦ ਪਾਰੋਂ ਆਈ ਨਸ਼ੇ ਦੀ ਖੇਪ ਬਰਾਮਦ, ANTF ਨੇ 8 ਕਿਲੋ ਹੈਰੋਇਨ ਨਾਲ ਕੀਤਾ ਇੱਕ ਮੁਲਜ਼ਮ ਕਾਬੂ
ਅਧਿਕਾਰੀ ਨੇ ਦੱਸਿਆ ਇਹ ਸਾਰਾ ਨੈਕਸਸ ਸੀਮਾ ਪਾਰ ਬੈਠੇ ਨਸ਼ਾ ਤਸਕਰਾਂ ਨਾਲ ਮਿਲ ਕੇ ਰਚਿਆ ਜਾ ਰਿਹਾ ਹੈ। ਉਥੋਂ ਡਰੋਨ ਰਾਹੀਂ ਨਸ਼ੇ ਦੀ ਖੇਪਾਂ ਨੂੰ ਮੰਗਵਾਇਆ ਜਾ ਰਿਹਾ ਹੈ, ਜਿਸ ਦਾ ਇਹ ਲੋਕ ਕਾਰੋਬਾਰ ਕਰਦੇ ਹਨ।
ਆਏ ਦਿਨ ਸਰਹੱਦ ਪਾਰ ਤੋਂ ਡਰੋਨ ਰਾਹੀਂ ਨਸ਼ੇ ਦੀ ਖੇਪਾਂ ਭਾਰਤ ਦੇ ਇਲਾਕੇ ’ਚ ਆ ਰਹੀਆਂ ਹਨ। ਪਰ ਬੀਐਸਐਫ ਦੇ ਜਵਾਨਾਂ ਵੱਲੋਂ ਨਸ਼ਾ ਤਸਕਰਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਰਹੀਆਂ ਹਨ। ਇਸੇ ਦੇ ਚੱਲਦੇ ਫਿਰੋਜ਼ਪੁਰ ’ਚ ਐਸਟੀਐਫ ਨੂੰ ਵੱਡੀ ਸਫਲਤਾ ਹਾਸਿਲ ਹੋਈ ਜਦੋਂ 8 ਕਿਲੋ ਹੈਰੋਇਨ ਦੇ ਨਾਲ ਇੱਕ ਮੁਲਜ਼ਮ ਨੂੰ ਕਾਬੂ ਕਰਨ ’ਚ ਸਫਲਤਾ ਹਾਸਿਲ ਹੋਈ।
ਐਨਟੀਐਫ ਦੇ ਅਧਿਕਾਰੀਆਂ ਨੇ ਦੱਸਿਆ ਕਾਬੂ ਕੀਤੇ ਗਏ ਮੁਲਜ਼ਮ ਦੇ ਪਹਿਲਾਂ ਤੋਂ ਪਿਤਾ ਅਤੇ ਭਰਾ ਜੇਲ ਵਿੱਚ ਨਸ਼ੇ ਕਾਰੋਬਾਰ ਵਿੱਚ ਲਿਪਤ ਹੋਣ ਕਰਕੇ ਬੰਦ ਹਨ ਹੁਣ ਇਸ ਮੁਲਜ਼ਮ ਨੇ ਨਸ਼ੇ ਦਾ ਕਾਰੋਬਾਰ ਕਰਨ ਦੀ ਕੋਸ਼ਿਸ਼ ਕੀਤੀ ਜਿਸ ਨੂੰ ਕਾਬੂ ਕਰਕੇ ਇਹਦੇ ਕੋਲੋਂ ਅਠ ਕਿਲੋ ਤੋਂ ਜਿਆਦਾ ਹੈਰੋਇਨ ਬਰਾਮਦ ਕੀਤੀ।
ਅਧਿਕਾਰੀ ਨੇ ਦੱਸਿਆ ਇਹ ਸਾਰਾ ਨੈਕਸਸ ਸੀਮਾ ਪਾਰ ਬੈਠੇ ਨਸ਼ਾ ਤਸਕਰਾਂ ਨਾਲ ਮਿਲ ਕੇ ਰਚਿਆ ਜਾ ਰਿਹਾ ਹੈ। ਉਥੋਂ ਡਰੋਨ ਰਾਹੀਂ ਨਸ਼ੇ ਦੀ ਖੇਪਾਂ ਨੂੰ ਮੰਗਵਾਇਆ ਜਾ ਰਿਹਾ ਹੈ, ਜਿਸ ਦਾ ਇਹ ਲੋਕ ਕਾਰੋਬਾਰ ਕਰਦੇ ਹਨ। ਹੁਣ ਅਸੀਂ ਇਹ ਜਾਣਕਾਰੀ ਇਕੱਠੀ ਕਰ ਰਹੇ ਹਾਂ ਤਾਂ ਜੋ ਇਨ੍ਹਾਂ ਦੇ ਨੇਕਸਿਸ ਨੂੰ ਤੋੜਿਆ ਜਾ ਸਕੇ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਜਾਣਕਾਰੀ ਦੀ ਅਗਵਾਈ ਹੇਠ ਇੱਕ ਕਾਰਵਾਈ ਵਿੱਚ ਐਂਟੀ-ਨਾਰਕੋਟਿਕਸ ਟਾਸਕ ਫੋਰਸ, ਫਿਰੋਜ਼ਪੁਰ ਰੇਂਜ ਨੇ ਇੱਕ ਸਰਹੱਦ ਪਾਰ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ 8.250 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਅਤੇ ਸਪਲਾਈ ਚੇਨ ਦਾ ਪ੍ਰਬੰਧਨ ਕਰਨ ਵਾਲੇ ਮੁੱਖ ਸੰਚਾਲਕ ਨੂੰ ਗ੍ਰਿਫਤਾਰ ਕੀਤਾ।
ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਦੋਸ਼ੀ ਪਾਕਿਸਤਾਨ-ਅਧਾਰਤ ਹੈਂਡਲਰਾਂ ਨਾਲ ਜੁੜਿਆ ਹੋਇਆ ਹੈ ਅਤੇ ਖੇਤਰ ਭਰ ਵਿੱਚ ਨਸ਼ੀਲੇ ਪਦਾਰਥਾਂ ਦੀ ਖੇਪ ਦੀ ਡਿਲਿਵਰੀ ਅਤੇ ਵੰਡ ਦਾ ਤਾਲਮੇਲ ਕਰ ਰਿਹਾ ਹੈ। ਐਨਡੀਪੀਐਸ ਐਕਟ ਦੇ ਤਹਿਤ ਇੱਕ ਐਫਆਈਆਰ ਦਰਜ ਕੀਤੀ ਗਈ ਹੈ, ਅਤੇ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰ ਹੈਂਡਲਰਾਂ ਦੀ ਪਛਾਣ ਕਰਨ, ਸਪਲਾਈ ਰੂਟਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਜਾਂਚ ਜਾਰੀ ਹੈ। ਪੰਜਾਬ ਪੁਲਿਸ ਨਸ਼ਿਆਂ ਦੇ ਖ਼ਤਰੇ ਨੂੰ ਖਤਮ ਕਰਨ ਅਤੇ ਪੰਜਾਬ ਵਿੱਚ ਕੰਮ ਕਰ ਰਹੇ ਸਰਹੱਦ ਪਾਰ ਨਾਰਕੋਟਿਕਸ ਨੈੱਟਵਰਕ ਨੂੰ ਖਤਮ ਕਰਨ ਲਈ ਵਚਨਬੱਧ ਹੈ।